Saturday, September 13, 2025

Chandigarh

ਬਲਜਿੰਦਰ ਢਿੱਲੋਂ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

September 12, 2025 09:20 PM
SehajTimes

ਚੰਡੀਗੜ੍ਹ : ਸ੍ਰੀ ਬਲਜਿੰਦਰ ਸਿੰਘ ਢਿੱਲੋਂ ਨੇ ਅੱਜ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਸ੍ਰੀ ਢਿੱਲੋਂ ਨੂੰ ਚੇਅਰਮੈਨ ਵਜੋਂ ਅਹੁਦਾ ਸੰਭਾਲਣ 'ਤੇ ਵਧਾਈ ਦਿੰਦਿਆਂ, ਸ੍ਰੀ ਅਮਨ ਅਰੋੜਾ ਨੇ ਆਸ ਪ੍ਰਗਟਾਈ ਕਿ ਸ੍ਰੀ ਢਿੱਲੋਂ ਦੀ ਅਗਵਾਈ ਹੇਠ ਕਾਰਪੋਰੇਸ਼ਨ ਸੂਬੇ ਦੇ ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣ ਤੋਂ ਇਲਾਵਾ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗੀ ਅਤੇ ਪੰਜਾਬ ਦੀ ਰੀੜ੍ਹ ਦੀ ਹੱਡੀ ਖੇਤੀਬਾੜੀ ਖੇਤਰ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਨੇ ਚੇਅਰਮੈਨ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 'ਰੰਗਲਾ ਪੰਜਾਬ' ਸਿਰਜਣ ਦੇ ਵਿਜ਼ਨ ਤਹਿਤ ਪੂਰੀ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ, ਸ੍ਰੀ ਬਲਜਿੰਦਰ ਸਿੰਘ ਢਿੱਲੋਂ ਨੇ ਕਿਸਾਨਾਂ ਦੀ ਖੁਸ਼ਹਾਲੀ, ਟਿਕਾਊ ਅਭਿਆਸਾਂ ਅਤੇ ਦੇਸ਼ ਭਰ ਵਿੱਚ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਬਣਾਉਣ 'ਤੇ ਕੇਂਦ੍ਰਿਤ ਇੱਕ ਦੂਰਦਰਸ਼ੀ ਰੋਡਮੈਪ ਦੀ ਰੂਪਰੇਖਾ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਖੇਤੀਬਾੜੀ ਉਪਜ ਅਤੇ ਉਪਭੋਗਤਾਵਾਂ ਦਰਮਿਆਨ ਪਾੜੇ ਨੂੰ ਪੂਰਦਿਆਂ "ਅੰਨਦਾਤਾ" ਨੂੰ ਸੁਖਾਵਾਂ ਮਾਹੌਲ ਪ੍ਰਦਾਨ ਕਰਨਾ ਹੈ ਜਿਸ ਵਿੱਚ ਫਸਲੀ ਵਿਭਿੰਨਤਾ ਤੇ ਅਤਿ-ਆਧੁਨਿਕ ਤਕਨਾਲੋਜੀ ਅਪਣਾਉਂਦਿਆ ਅਤੇ ਫੂਡ ਪ੍ਰੋਸੈਸਿੰਗ ਲਈ ਮਜ਼ਬੂਤ ਬੁਨਿਆਦੀ ਢਾਂਚਾ ਤਿਆਰ ਕਰਕੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਹੈ। ਇਸ ਮੌਕੇ ਸਮਾਣਾ ਤੋਂ ਵਿਧਾਇਕ ਸ੍ਰੀ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਪਟਿਆਲਾ ਸ੍ਰੀ ਅਜੀਤਪਾਲ ਸਿੰਘ ਕੋਹਲੀ, ਸ਼ੁਤਰਾਣਾ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ, ਚੇਅਰਮੈਨ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਡਾ. ਸੰਨੀ ਸਿੰਘ ਆਹਲੂਵਾਲੀਆ, ਚੇਅਰਮੈਨ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਡਾ. ਸੁਖਪਾਲ ਸਿੰਘ ਅਤੇ ਹੋਰ ਸੀਨੀਅਰ ਸਰਕਾਰੀ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Chandigarh

ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ

"ਸਿੱਖਿਆ, ਸਮਾਜਿਕ ਨਿਆਂ ਤੇ ਬਾਲ ਭਲਾਈ ਵਿੱਚ ਦੇਸ਼ ਲਈ ਮਾਡਲ ਬਣਿਆ ਪੰਜਾਬ : ਡਾ. ਬਲਜੀਤ ਕੌਰ"

ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਲਾਲ ਚੰਦ ਕਟਾਰੂਚੱਕ

45 ਦਿਨਾ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ: ਸੀਐਮ ਮਾਨ

ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ: ਬਰਸਟ

ਪੰਜਾਬ ਦੇ ਰਾਜਪਾਲ ਨੇ ਪੀਪੀਐਸਸੀ ਦੇ ਦੋ ਅਧਿਕਾਰਤ ਮੈਂਬਰਾਂ ਨੂੰ ਸਹੁੰ ਚੁਕਾਈ

ਮੀਂਹ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਘਟਿਆ, ਪੰਜਾਬ ਨੂੰ ਮਿਲੀ ਰਾਹਤ

ਹੜ੍ਹ ਰਾਹਤ ਯਤਨਾਂ ਵਜੋਂ ਪੰਜਾਬ ਸਰਕਾਰ ਵੱਲੋਂ ਡਾਕਟਰੀ ਸਹਾਇਤਾ ਅਤੇ ਬੁਨਿਆਦੀ ਢਾਂਚੇ ਦੀ ਬਹਾਲੀ 'ਤੇ ਜੋਰ

'ਯੁੱਧ ਨਸ਼ਿਆਂ ਵਿਰੁੱਧ’ ਦੇ 195ਵੇਂ ਦਿਨ ਪੰਜਾਬ ਪੁਲਿਸ ਵੱਲੋਂ 404 ਥਾਵਾਂ 'ਤੇ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ

ਹੜ੍ਹ ਪੀੜਤਾਂ ਦੇ ਬਚਾਅ, ਰਾਹਤ ਤੇ ਮੁੜ ਵਸੇਬੇ ਲਈ ਮੁੱਖ ਮੰਤਰੀ ਸ਼ੁੱਕਰਵਾਰ ਨੂੰ ਉੱਚ ਪੱਧਰੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ