Saturday, September 13, 2025

Chandigarh

ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ

September 12, 2025 09:35 PM
SehajTimes

ਚੰਡੀਗੜ੍ਹ : ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਂਦਿਆਂ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ 10 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਐਸੋਸੀਏਸ਼ਨ ਦੀ ਤਰਫੋਂ ਰਾਸ਼ੀ ਦਾ ਚੈੱਕ ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੂੰ ਪੰਜਾਬ ਸਿਵਲ ਸਕੱਤਰੇਤ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਐਸੋਸੀਏਸ਼ਨ ਦੇ ਅਹੁਦੇਦਾਰ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ, ਤਹਿਸੀਲਦਾਰ ਹਰਮਿੰਦਰ ਸਿੰਘ ਘੋਲੀਆ, ਨਾਇਬ ਤਹਿਸੀਲਦਾਰ ਹਰਜੋਤ ਸਿੰਘ ਅਤੇ ਨਾਇਬ ਤਹਿਸੀਲਦਾਰ ਪਵਨ ਕੁਮਾਰ ਵੱਲੋਂ ਸੌਂਪਿਆ ਗਿਆ। ਰੈਵੀਨਿਊ ਅਫ਼ਸਰ ਐਸੋਸੀਏਸ਼ਨ ਦੇ ਲੋਕ ਭਲਾਈ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਐਸੋਸੀਏਸ਼ਨ ਨੇ ਮੁਸੀਬਤ ਵਿੱਚ ਘਿਰੇ ਲੋਕਾਂ ਦੀ ਮਦਦ ਵਾਸਤੇ ਅੱਗੇ ਆ ਕੇ ਸਮਾਜਿਕ ਜ਼ਿੰਮੇਵਾਰੀ ਦੀ ਪ੍ਰੇਰਨਾਦਾਇਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮੂਹਿਕ ਯੋਗਦਾਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਅਤੇ ਮੁੜ-ਵਸੇਬਾ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਪੰਜਾਬ ਰਾਜ ਸਮਾਲ ਸਕੇਲ ਇੰਡਸਟਰੀਜ਼ ਦੇ ਚੇਅਰਮੈਨ ਸ੍ਰੀ ਨੀਲ ਗਰਗ ਅਤੇ ਮਾਲ ਮੰਤਰੀ ਦੇ ਨਿੱਜੀ ਸਕੱਤਰ ਸ. ਬਲਵਿੰਦਰ ਸਿੰਘ ਵੀ ਮੌਜੂਦ ਸਨ।

Have something to say? Post your comment

 

More in Chandigarh

"ਸਿੱਖਿਆ, ਸਮਾਜਿਕ ਨਿਆਂ ਤੇ ਬਾਲ ਭਲਾਈ ਵਿੱਚ ਦੇਸ਼ ਲਈ ਮਾਡਲ ਬਣਿਆ ਪੰਜਾਬ : ਡਾ. ਬਲਜੀਤ ਕੌਰ"

ਬਲਜਿੰਦਰ ਢਿੱਲੋਂ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਲਾਲ ਚੰਦ ਕਟਾਰੂਚੱਕ

45 ਦਿਨਾ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ: ਸੀਐਮ ਮਾਨ

ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ: ਬਰਸਟ

ਪੰਜਾਬ ਦੇ ਰਾਜਪਾਲ ਨੇ ਪੀਪੀਐਸਸੀ ਦੇ ਦੋ ਅਧਿਕਾਰਤ ਮੈਂਬਰਾਂ ਨੂੰ ਸਹੁੰ ਚੁਕਾਈ

ਮੀਂਹ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਘਟਿਆ, ਪੰਜਾਬ ਨੂੰ ਮਿਲੀ ਰਾਹਤ

ਹੜ੍ਹ ਰਾਹਤ ਯਤਨਾਂ ਵਜੋਂ ਪੰਜਾਬ ਸਰਕਾਰ ਵੱਲੋਂ ਡਾਕਟਰੀ ਸਹਾਇਤਾ ਅਤੇ ਬੁਨਿਆਦੀ ਢਾਂਚੇ ਦੀ ਬਹਾਲੀ 'ਤੇ ਜੋਰ

'ਯੁੱਧ ਨਸ਼ਿਆਂ ਵਿਰੁੱਧ’ ਦੇ 195ਵੇਂ ਦਿਨ ਪੰਜਾਬ ਪੁਲਿਸ ਵੱਲੋਂ 404 ਥਾਵਾਂ 'ਤੇ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ

ਹੜ੍ਹ ਪੀੜਤਾਂ ਦੇ ਬਚਾਅ, ਰਾਹਤ ਤੇ ਮੁੜ ਵਸੇਬੇ ਲਈ ਮੁੱਖ ਮੰਤਰੀ ਸ਼ੁੱਕਰਵਾਰ ਨੂੰ ਉੱਚ ਪੱਧਰੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ