Wednesday, December 17, 2025

Chandigarh

ਪੰਜਾਬ ਭਰ ਵਿੱਚ ਲਗਾਈ ਗਈ ਤੀਸਰੀ ਕੌਮੀ ਲੋਕ ਅਦਾਲਤ

September 13, 2025 07:54 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈੱਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਯੋਗ ਅਗਵਾਈ ਹੇਠ ਸਟੇਟ ਅਥਾਰਟੀ ਵੱਲੋਂ 13.09.2025 ਨੂੰ ਰਾਜ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸੈਕਟਰੀ ਨਵਜੋਤ ਕੌਰ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਰਾਜ ਦੇ ਸਾਰੇ ਜ਼ਿਲ੍ਹਿਆ ਅਤੇ ਸਬ-ਡਵੀਜ਼ਨਾਂ ਵਿੱਚ ਕੁੱਲ 447 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਸੀ, ਜਿਸ ਵਿੱਚ ਕੁੱਲ 5.18 ਲੱਖ ਕੇਸ ਲਗਾਏ ਗਏ। ਜਿਨ੍ਹਾਂ ਵਿੱਚੋ ਕੁੱਲ 4.50 ਲੱਖ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਰਾਹੀਂ ਰਾਜ ਭਰ ਵਿੱਚ ਲੰਮੇ ਸਮੇਂ ਤੋਂ ਚੱਲ ਰਹੇ ਹਜਾਰਾਂ ਕੇਸ ਆਪਸੀ ਸਹਿਮਤੀ ਨਾਲ ਨਿਪਟਾਏ ਗਏ ਅਤੇ ਇਸ ਤਰ੍ਹਾਂ ਇਹ ਲੋਕ ਅਦਾਲਤ ਕੇਸਾਂ ਦਾ ਬੇਲੋੜਾ ਭਾਰ ਘਟਾਉਣ ਵਿੱਚ ਕਾਫੀ ਕਾਰਾਗਾਰ ਸਾਬਿਤ ਹੋਈ।

ਇਸ ਮੌਕੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਨੇ ਰਾਜ ਭਰ ਦੇ ਨਿਆਇਕ ਅਧਿਕਾਰੀਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆ ਅਤੇ ਵਲੰਟੀਅਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਕਿਹਾ ਕਿ 'ਲੋਕ ਅਦਾਲਤਾਂ ਇਸ ਵਿਚਾਰ ਦਾ ਪ੍ਰਮਾਣ ਹਨ ਕਿ ਨਿਆਂ ਵਿੱਚ ਦੇਰੀ ਜਾਂ ਵਿਰੋਧੀ ਹੋਣ ਦੀ ਜ਼ਰੂਰਤ ਨਹੀਂ ਹੈ। ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਪੰਜਾਬ ਦੇ ਲੋਕ ਨਿਆਂ ਪ੍ਰਦਾਨ ਕਰਨ ਦੇ ਇਸ ਸਹਿਯੋਗੀ ਢੰਗ ਨੂੰ ਅਪਣਾਉਂਦੇ ਹਨ"।
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਰਾਜ ਭਰ ਦੀਆ ਸਾਰੀਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆ, ਰਾਜ ਦੇ ਸਮੂਹ ਨਿਆ ਅਧਿਕਾਰੀ, ਬਾਰ ਮੈਂਬਰਾਂ, ਪੁਲਿਸ ਅਧਿਕਾਰੀਆਂ ਅਤੇ ਸਿਵਲ ਪ੍ਰਸ਼ਾਸਨ ਦੇ ਇਸ ਲੋਕ ਅਦਾਲਤ ਵਿੱਚ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ।

Have something to say? Post your comment

 

More in Chandigarh

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ