Wednesday, March 04, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

‘ਯੁੱਧ ਨਸ਼ਿਆਂ ਵਿਰੁੱਧ’: 196ਵੇਂ ਦਿਨ, ਪੰਜਾਬ ਪੁਲਿਸ ਨੇ 383 ਥਾਵਾਂ 'ਤੇ ਕੀਤੀ ਛਾਪੇਮਾਰੀ; 99 ਨਸ਼ਾ ਤਸਕਰ ਕਾਬੂ

September 13, 2025 08:02 PM
SehajTimes

ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 51 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 196ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 383 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 77 ਐਫਆਈਆਰਜ਼ ਦਰਜ ਕਰਕੇ 99 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੇ ਨਾਲ, 196 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 29,387 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.5 ਕਿਲੋ ਹੈਰੋਇਨ, 1.2 ਕਿਲੋ ਅਫੀਮ, 5 ਕਿਲੋ ਗਾਂਜਾ, 65 ਕਿਲੋ ਭੁੱਕੀ, 1108 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6770 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ। ਇਸ ਆਪਰੇਸ਼ਨ ਦੌਰਾਨ 76 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 418 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ। ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 51 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ

ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ

ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ; ਰੁਜ਼ਗਾਰ ਦੇ 700 ਮੌਕੇ ਪੈਦਾ ਹੋਣਗੇ: ਸੰਜੀਵ ਅਰੋੜਾ

ਸਨਮਾਨ ਅਤੇ ਪਾਰਦਰਸ਼ਤਾ ਨਾਲ ਭਲਾਈ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ : ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ

‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ਮੱਧ ਪੂਰਬੀ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਲਈ 24x7 ਹੈਲਪਲਾਈਨ ਜਾਰੀ ਕੀਤੀ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ