Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਜਾਬ ਚ ਹੜ੍ਹਾਂ ਨਾਲ ਹੁਣ ਤੱਕ 56 ਜਾਨਾਂ ਗਈਆਂ, 50 ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਵੰਡੀ ਜਾ ਚੁੱਕੀ

September 15, 2025 07:18 PM
SehajTimes

ਖੇਤੀ ਜ਼ਮੀਨ ‘ਚੋਂ ਗਾਰ ਅਤੇ ਮਲਬਾ ਹਟਾਉਣ ਲਈ ਪ੍ਰਸ਼ਾਸਨਿਕ ਮਸ਼ੀਨਰੀ 24 ਘੰਟੇ ਕੰਮ ਕਰ ਰਹੀ

ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਕੀਤਾ ਜਾ ਰਿਹੈ ਜਾਗਰੂਕ

ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਜਾਨਵਰਾਂ ਦਾ ਟੀਕਾਕਰਨ ਕੀਤਾ ਜਾ ਰਿਹੈ

ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਣ ਲਈ ਵਚਨਬੱਧ

 

ਚੰਡੀਗੜ੍ਹ : ਹੜ੍ਹਾਂ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਬਾਂਹ ਫੜਨ ਸਬੰਧੀ ਆਪਣੀ ਵਚਨਬੱਧਤਾ ‘ਤੇ ਖ਼ਰੇ ਉਤਰਦਿਆਂ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ 50 ਪਰਿਵਾਰਾਂ ਨੂੰ 2 ਕਰੋੜ ਰੁਪਏ ਦੇ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਭਿਆਨਕ ਹੜ੍ਹਾਂ ਕਾਰਨ ਪੰਜਾਬ ਵਿੱਚ 56 ਕੀਮਤੀ ਜਾਨਾਂ ਗਈਆਂ ਹਨ ਅਤੇ ਇਨ੍ਹਾਂ ਵਿੱਚੋਂ 50 ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ ਜਦੋਂ ਕਿ ਬਾਕੀ 6 ਪਰਿਵਾਰਾਂ ਨੂੰ ਵੀ ਜਲਦੀ ਹੀ ਮੁਆਵਜ਼ਾ ਦੇ ਦਿੱਤਾ ਜਾਵੇਗਾ। ਸ. ਮੁੰਡੀਆਂ ਨੇ ਅੱਗੇ ਕਿਹਾ ਕਿ ਗਿਰਦਾਵਰੀ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਇਹ ਜਲਦੀ ਤੋਂ ਜਲਦੀ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਵਿਅਕਤੀਆਂ ਨੂੰ ਉਨ੍ਹਾਂ ਦੇ ਨੁਕਸਾਨ ਲਈ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਅਤੇ ਮੁੜ ਵਸੇਬਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮਲਬੇ ਦੀ ਸਫਾਈ ਅਤੇ ਲਾਸ਼ਾਂ ਦੇ ਨਿਪਟਾਰੇ ਦਾ ਕੰਮ 24 ਸਤੰਬਰ ਤੱਕ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹਾਲਾਤ ਆਮ ਵਰਗੇ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ 2300 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਇਸ ਕਾਰਜ ਤਹਿਤ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚੋਂ ਗਾਰ ਅਤੇ ਮਲਬੇ ਨੂੰ ਹਟਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਡਾਕਟਰਾਂ ਦੀ ਅਗਵਾਈ ਵਿੱਚ ਮੈਡੀਕਲ ਟੀਮਾਂ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਜਾਨਵਰਾਂ ਦੀ ਜਾਂਚ ਕਰ ਰਹੀਆਂ ਹਨ। ਇਸ ਤੋਂ ਇਲਾਵਾ ਕਿਸੇ ਵੀ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਾਨਵਰਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਈਓਜ਼ ਦੀ ਸਹਾਇਤਾ ਲਈ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ ਤਾਂ ਜੋ ਸਫ਼ਾਈ ਦਾ ਕੰਮ ਤੇਜ਼ੀ ਨਾਲ ਹੋ ਸਕੇ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਵਿਅਕਤੀਆਂ ਦੀ ਜਾਂਚ ਲਈ ਮੈਡੀਕਲ ਟੀਮਾਂ ਬਣਾਈਆਂ ਗਈਆਂ ਹਨ ਅਤੇ ਕਿਸੇ ਵੀ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਠੋਸ ਯਤਨ ਕੀਤੇ ਜਾ ਰਹੇ ਹਨ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਪੰਜ ਦਿਨਾਂ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਗਈ ਹੈ ਤਾਂ ਜੋ ਝੋਨੇ ਦੀ ਨਿਰਵਿਘਨ ਅਤੇ ਮੁਸ਼ਕਲ ਰਹਿਤ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ।

Have something to say? Post your comment

 

More in Chandigarh

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ