Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਲੁਧਿਆਣਾ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਸਟਾਫ਼ ਵੱਲੋਂ ਹੜ੍ਹ ਰਾਹਤ ਕਾਰਜਾਂ ਵਿੱਚ 31.53 ਲੱਖ ਰੁਪਏ ਦਾ ਯੋਗਦਾਨ

September 15, 2025 07:21 PM
SehajTimes

ਇਹ ਨੇਕ ਕਾਰਜ ਅਧਿਆਪਕਾਂ ਦੀ ਕਲਾਸਰੂਮ ਤੋਂ ਬਾਹਰ ਸਮਾਜ ਤੇ ਮਾਨਵਤਾ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ : ਮਾਨਵਤਾ ਦੀ ਸੇਵਾ ਲਈ ਏਕਤਾ ਅਤੇ ਹਮਦਰਦੀ ਵਾਲੇ ਨੇਕ ਕਾਰਜ ਤਹਿਤ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਅਤੇ ਸਟਾਫ਼ ਨੇ ਸਮੂਹਿਕ ਤੌਰ 'ਤੇ ਪੰਜਾਬ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ 31,53,000 ਰੁਪਏ ਦਾ ਯੋਗਦਾਨ ਪਾਇਆ ਹੈ, ਜਿਸ ਨਾਲ ਸੂਬੇ ਵਿੱਚ ਚੱਲ ਰਹੇ ਹੜ੍ਹ ਰਾਹਤ ਕਾਰਜਾਂ ਨੂੰ ਮਜ਼ਬੂਤੀ ਮਿਲੇਗੀ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ ਅੱਜ ਨੰਗਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਲੁਧਿਆਣਾ ਸ੍ਰੀਮਤੀ ਡਿੰਪਲ ਮਦਾਨ ਦੀ ਅਗਵਾਈ ਵਿੱਚ ਅਧਿਆਪਕਾਂ ਦੇ ਵਫ਼ਦ ਦੁਆਰਾ ਇਹ ਸਮੂਹਿਕ ਯੋਗਦਾਨ ਰਸਮੀ ਤੌਰ 'ਤੇ ਭੇਟ ਕੀਤਾ ਗਿਆ। ਅਧਿਆਪਕਾਂ ਦੇ ਇਸ ਵਫ਼ਦ ਵਿੱਚ ਡਿਪਟੀ ਡੀਈਓ ਸ੍ਰੀ ਅਮਨਦੀਪ ਸਿੰਘ, ਸਟੇਟ ਸਪੋਰਟਸ ਕਮੇਟੀ ਮੈਂਬਰ ਸ੍ਰੀ ਅਜੀਤ ਪਾਲ ਅਤੇ ਫਿਜ਼ਿਕਸ ਦੇ ਲੈਕਚਰਾਰ ਸ੍ਰੀ ਦਿਨੇਸ਼ ਮੋਦੀ ਸ਼ਾਮਲ ਸਨ।

ਸ. ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ, “ਸਾਡੇ ਅਧਿਆਪਕਾਂ ਵੱਲੋਂ ਪਾਇਆ ਇਹ ਵਿਸ਼ੇਸ਼ ਯੋਗਦਾਨ ਸਮਾਜ ਪ੍ਰਤੀ ਉਨ੍ਹਾਂ ਦੀ ਸੰਵੇਦਨਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸੂਬੇ ਦੇ ਰਾਹਤ ਕਾਰਜਾਂ ਵਿੱਚ ਯੋਗਦਾਨ ਪਾ ਕੇ ਅਧਿਆਪਕਾਂ ਨੇ ਦਿਖਾਇਆ ਹੈ ਕਿ ਕਲਾਸਰੂਮ ਤੋਂ ਬਾਹਰ ਵੀ ਉਹ ਸਮਾਜ ਪ੍ਰਤੀ ਸਮਰਪਿਤ ਹਨ ਅਤੇ ਇਹ ਏਕਤਾ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਅਤੇ ਪੁਨਰਵਾਸ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋਵੇਗੀ। ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਨੇਕ ਕਾਰਜ ਅਧਿਆਪਕਾਂ ਨੂੰ ਸਮਾਜ ਦੇ ਥੰਮ੍ਹ ਵਜੋਂ ਉਭਾਰਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ