Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੁਰਦਾਸਪੁਰ ਯੂਨੀਵਰਸਿਟੀ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ 3.5 ਲੱਖ ਰੁਪਏ ਦਾ ਯੋਗਦਾਨ

September 15, 2025 07:35 PM
SehajTimes

ਚੰਡੀਗੜ੍ਹ : ਏਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਮਿਸਾਲ ਪੇਸ਼ ਕਰਦਿਆਂ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ (ਐਸ.ਬੀ.ਐਸ.ਐਸ.ਯੂ.) ਗੁਰਦਾਸਪੁਰ ਨੇ ਸੂਬੇ ਭਰ ਵਿੱਚ ਚੱਲ ਰਹੇ ਹੜ੍ਹ ਰਾਹਤ ਕਾਰਜਾਂ ਵਿੱਚ ਯੋਗਦਾਨ ਪਾਉਣ ਲਈ ਪੰਜਾਬ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ 3,50,000 ਰੁਪਏ ਦਿੱਤੇ ਹਨ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਐਸ.ਕੇ. ਮਿਸ਼ਰਾ ਦੀ ਅਗਵਾਈ ਵਿੱਚ ਯੂਨੀਵਰਸਿਟੀ ਦੇ ਇੱਕ ਵਫ਼ਦ ਨੇ ਪੰਜਾਬ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਅਤੇ ਹੜ੍ਹ ਰਾਹਤ ਫੰਡ ਲਈ ਚੈੱਕ ਭੇਟ ਕੀਤਾ। ਇਸ ਵਫ਼ਦ ਵਿੱਚ ਰਜਿਸਟਰਾਰ,ਡੀਨ ਅਕਾਦਮਿਕ ਮਾਮਲੇ, ਡੀਨ ਯੋਜਨਾਬੰਦੀ ਤੇ ਵਿਕਾਸ ਅਤੇ ਸਹਾਇਕ ਰਜਿਸਟਰਾਰ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ। ਇਹ ਰਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਅਤੇ ਸਟਾਫ ਦੀ ਭਾਗੀਦਾਰੀ ਰਾਹੀਂ ਇਕੱਤਰ ਕੀਤੀ ਗਈ ਸੀ, ਜਿਨ੍ਹਾਂ ਨੇ ਪੰਜਾਬ ਵਿੱਚ ਹਾਲ ਹੀ ‘ਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਆਪਣੀ ਇੱਕ ਦਿਨ ਦੀ ਤਨਖਾਹ ਦਾਨ ਕੀਤੀ।

ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਇਸ ਚੁਣੌਤੀਪੂਰਨ ਸਮੇਂ ਵਿੱਚ, ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦਾ ਇਹ ਕਦਮ 'ਸਰਬੱਤ ਦੇ ਭਲੇ' ਦੀ ਭਾਵਨਾ ਅਤੇ ਸਮੂਹਿਕ ਜ਼ਿੰਮੇਵਾਰੀ ਦਾ ਪ੍ਰਮਾਣ ਹੈ। ਯੂਨੀਵਰਸਿਟੀ ਦੇ ਫੈਕਲਟੀ ਅਤੇ ਸਟਾਫ ਵੱਲੋਂ ਹਮਦਰਦੀ ਨਾਲ ਪਾਇਆ ਗਿਆ ਇਹ ਯੋਗਦਾਨ, ਹਮਦਰਦੀ ਤੇ ਏਕਤਾ ਵਾਲੇ ਸਮਾਜ ਦੇ ਨਿਰਮਾਣ ਵਿੱਚ ਅਕਾਦਮਿਕ ਸੰਸਥਾ ਦੀ ਮਹੱਤਵਪੂਰਨ ਭੂਮਿਕਾ ਦੀ ਪੁਸ਼ਟੀ ਕਰਦਾ ਹੈ।" ਡਾ. ਐਸ.ਕੇ. ਮਿਸ਼ਰਾ ਨੇ ਲੋਕ ਭਲਾਈ ਕਾਰਜਾਂ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਕਿਹਾ, "ਸਾਨੂੰ ਉਮੀਦ ਹੈ ਕਿ ਸਾਡਾ ਇਹ ਯਤਨ ਹੋਰ ਸੰਗਠਨਾਂ ਅਤੇ ਨਾਗਰਿਕਾਂ ਨੂੰ ਅੱਗੇ ਆਉਣ ਅਤੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਉਨ੍ਹਾਂ ਦੇ ਜੀਵਨ ਨੂੰ ਮੁੜ ਲੀਹ ‘ਤੇ ਲਿਆਉਣ ਵਿੱਚ ਸਹਾਇਤਾ ਕਰਨ ਲਈ ਪ੍ਰੇਰਿਤ ਕਰੇਗਾ।"

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ