Monday, September 15, 2025

Chandigarh

ਪੰਜਾਬ ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ

September 15, 2025 07:57 PM
SehajTimes

ਬਿਨਾਂ ਬਿੱਲ ਤੋਂ ਮਾਲ ਦੀ ਢੋਆ-ਢੁਆਈ ਕਰਨ ਵਾਲੇ ਦੋ ਪਾਸਰਾਂ ਵਿਰੁੱਧ ਵੀ ਐਫ.ਆਈ.ਆਰ ਦਰਜ

ਚੰਡੀਗੜ੍ਹ : ਟੈਕਸ ਚੋਰੀ ਵਿਰੁੱਧ ਆਪਣੀ ਲੜਾਈ ਦੇ ਇੱਕ ਵੱਡੇ ਪੱਧਰ 'ਤੇ ਤੇਜ਼ੀ ਨਾਲ ਵਧਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਜ ਦੇ ਕਰ ਵਿਭਾਗ ਨੇ 385 ਕਰੋੜ ਰੁਪਏ ਦੇ ਧੋਖਾਧੜੀ ਵਾਲੇ ਲੈਣ-ਦੇਣ ਸਮੇਤ ਇੱਕ ਵੱਡੇ ਜਾਅਲੀ ਬਿਲਿੰਗ ਘੁਟਾਲੇ, ਜਿਸ ਰਾਹੀਂ 69.57 ਕਰੋੜ ਰੁਪਏ ਦੀ ਟੈਕਸ ਚੋਰੀ ਹੋਈ, ਵਿੱਚ ਸ਼ਾਮਲ 7 ਵਿਅਕਤੀਆਂ ਵਿਰੁੱਧ ਦੋ ਐਫਆਈਆਰ ਦਰਜ ਕੀਤੀਆਂ ਹਨ। ਇਸ ਸਬੰਧੀ ਵੇਰਵਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 12 ਸਤੰਬਰ, 2025 ਨੂੰ ਦਰਜ ਕੀਤੀਆਂ ਗਈਆਂ ਐਫ.ਆਈ.ਆਰ ਵਿੱਚੋਂ ਪਹਿਲੀ ਮੈਸਰਜ਼ ਰਾਜਧਾਨੀ ਆਇਰਨ ਪ੍ਰੋਡਕਟਸ ਪ੍ਰਾਈਵੇਟ ਲਿਮਟਿਡ ਅਤੇ ਇਸਦੇ ਡਾਇਰੈਕਟਰਾਂ, ਮਨੀਸ਼ ਗਰਗ ਅਤੇ ਰਿਦਮ ਗਰਗ ਵਿਰੁੱਧ ਦਰਜ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਂਚ ਦੌਰਾਨ ਮੈਸਰਜ਼ ਮਹਾਲਕਸ਼ਮੀ ਟ੍ਰੇਡਰਜ਼ ਅਤੇ ਮੈਸਰਜ਼ ਸ਼ਿਵ ਸ਼ਕਤੀ ਐਂਟਰਪ੍ਰਾਈਜ਼ਿਜ਼ ਸਮੇਤ ਜਾਅਲੀ ਫਰਮਾਂ ਦੇ ਇੱਕ ਗੁੰਝਲਦਾਰ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ, ਜੋ ਕਿ ਸਾਰੇ ਵੱਡੇ ਪੱਧਰ 'ਤੇ ਧੋਖਾਧੜੀ ਵਾਲੀਆਂ ਗਤੀਵਿਧੀਆਂ ਅਤੇ ਇਨਪੁਟ ਟੈਕਸ ਕ੍ਰੈਡਿਟ (ਆਈਟੀਸੀ) ਦੀ ਗਲਤ ਵਰਤੋਂ ਵਿੱਚ ਰੁੱਝੇ ਹੋਏ ਸਨ। ਉਨ੍ਹਾਂ ਕਿਹਾ ਕਿ ਇੰਨ੍ਹਾਂ ਘੋਸ਼ਿਤ ਵਪਾਰਕ ਸਥਾਨਾਂ ਦੀ ਭੌਤਿਕ ਤਸਦੀਕ ਤੋਂ ਪਤਾ ਲੱਗਾ ਹੈ ਕਿ ਉਹ ਜਾਂ ਤਾਂ ਬੰਦ ਸਨ ਜਾਂ ਮੌਜੂਦ ਨਹੀਂ ਸਨ, ਜਿਸ ਤੋਂ ਇੰਨ੍ਹਾ ਦੀਆਂ ਕਾਰਵਾਈਆਂ ਵਿੱਚ ਧੋਖਾਧੜੀ ਦੀ ਪੁਸ਼ਟੀ ਹੋਈ। ਉਨ੍ਹਾਂ ਕਿਹਾ ਕਿ ਇਸ ਫਰਮ 'ਤੇ 310 ਕਰੋੜ ਰੁਪਏ ਦੇ ਧੋਖਾਧੜੀ ਵਾਲੇ ਲੈਣ-ਦੇਣ ਦਾ ਮਾਮਲਾ ਹੈ, ਜਿਸਦੇ ਨਤੀਜੇ ਵਜੋਂ 55.93 ਕਰੋੜ ਰੁਪਏ ਦੀ ਟੈਕਸ ਚੋਰੀ ਹੋਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸੀਨੀਅਰ ਸੁਪਰਡੈਂਟ ਆਫ਼ ਪੁਲਿਸ, ਫਤਿਹਗੜ੍ਹ ਸਾਹਿਬ ਕੋਲ ਐਫਆਈਆਰ ਦਰਜ ਕੀਤੀ ਗਈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਹੋਰ ਕਾਰਵਾਈ ਵਿੱਚ, 9 ਸਤੰਬਰ, 2025 ਨੂੰ ਮੈਸਰਜ਼ ਕੇ. ਕੇ. ਇੰਡਸਟਰੀਜ਼ ਅਤੇ ਇਸਦੇ ਸਹਿਯੋਗੀਆਂ ਚੰਦਨ ਸਿੰਘ, ਅਮਨਦੀਪ ਸਿੰਘ ਅਤੇ ਮੁਕੇਸ਼ ਵਿਰੁੱਧ ਇੱਕ ਹੋਰ ਵੱਡੇ ਜਾਅਲੀ ਬਿਲਿੰਗ ਘੁਟਾਲੇ ਵਿੱਚ ਭੂਮਿਕਾ ਦੇ ਸਬੰਧ ਵਿੱਚ ਐਫਆਈਆਰ ਦਰਜ ਕੀਤੀ ਗਈ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਖੁਲਾਸਾ ਹੋਇਆ ਕਿ ਮੈਸਰਜ਼ ਕੇ. ਕੇ. ਇੰਡਸਟਰੀਜ਼ ਮਾਲ ਦੀ ਅਸਲ ਆਵਾਜਾਈ ਤੋਂ ਬਿਨਾਂ ਹੀ ਜਾਅਲੀ ਇਨਵੌਇਸ ਜਾਰੀ ਕਰ ਰਹੀ ਸੀ, ਜਿਸ ਨਾਲ ਲਾਭਪਾਤਰੀ ਫਰਮਾਂ ਨੂੰ ਗਲਤ ਤਰੀਕੇ ਨਾਲ ਆਈਟੀਸੀ ਪਾਸ ਕਰਨ ਅਤੇ ਪ੍ਰਾਪਤ ਕਰਨ ਵਿੱਚ ਮਦਦ ਮਿਲ ਰਹੀ ਸੀ। ਵਿੱਤ ਮੰਤਰੀ ਨੇ ਕਿਹਾ ਕਿ ਜਾਂਚਕਰਤਾਵਾਂ ਨੇ ਜੀਐਸਟੀ ਰਿਟਰਨਾਂ, ਈ-ਵੇਅ ਬਿੱਲ ਡੇਟਾ ਦੀ ਕਰਾਸ-ਵੈਰੀਫਾਈ ਕੀਤੀ, ਅਤੇ ਅਹਾਤੇ ਦੀ ਭੌਤਿਕ ਤਸਦੀਕ ਕੀਤੀ, ਜਿਸ ਨਾਲ ਲੈਣ-ਦੇਣ ਦੀ ਧੋਖਾਧੜੀ ਵਾਲੀ ਪ੍ਰਕਿਰਤੀ ਦਾ ਪਰਦਾਫਾਸ਼ ਹੋਇਆ। ਉਨ੍ਹਾਂ ਅੱਗੇ ਕਿਹਾ ਕਿ ਇਹ ਫਰਮ 75 ਕਰੋੜ ਰੁਪਏ ਦੇ ਧੋਖਾਧੜੀ ਵਾਲੇ ਲੈਣ-ਦੇਣ ਨਾਲ ਜੁੜੀ ਹੋਈ ਹੈ, ਜਿਸ ਸਦਕਾ 13.64 ਕਰੋੜ ਰੁਪਏ ਦੀ ਟੈਕਸ ਚੋਰੀ ਹੋਈ। ਇਸ ਤੋਂ ਇਲਾਵਾ, 14 ਸਤੰਬਰ, 2025 ਨੂੰ ਬਠਿੰਡਾ ਵਿਖੇ ਦੀਪਕ ਸਿੰਗਲਾ ਅਤੇ ਵਿਵੇਕ ਸਿੰਗਲਾ ਵਿਰੁੱਧ ਐਫਆਈਆਰ ਨੰਬਰ 182 ਦਰਜ ਕੀਤੀ ਗਈ, ਦੋਵਾਂ ਦੀ ਪਛਾਣ ਬਠਿੰਡਾ ਖੇਤਰ ਵਿੱਚ ਲੋਹੇ ਅਤੇ ਸਟੀਲ ਦੇ ਸਾਮਾਨ ਦੇ ਪਾਸਰ ਵਜੋਂ ਹੋਈ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਬਿਨਾਂ ਹਿਸਾਬ-ਕਿਤਾਬ ਵਾਲੇ ਸਾਮਾਨ ਨੂੰ ਲੋੜੀਂਦੀ ਬਿਲਿੰਗ ਤੋਂ ਬਿਨਾਂ ਹੀ ਢੋਆ-ਢੁਆਈ ਵਿੱਚ ਸ਼ਾਮਲ ਸਨ, ਜਿਸ ਨਾਲ ਵੱਡੇ ਪੱਧਰ 'ਤੇ ਟੈਕਸ ਚੋਰੀ ਕੀਤੀ ਗਈ ਅਤੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਇਆ ਗਿਆ।

ਇਨ੍ਹਾਂ ਐਫਆਈਆਰਜ਼ ਤੋਂ ਇਲਾਵਾ, ਕਰ ਵਿਭਾਗ ਨੇ ਆਪਣੀ ਫੀਲਡ-ਪੱਧਰੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਮੰਡੀ ਗੋਬਿੰਦਗੜ੍ਹ ਵਿਖੇ ਇੱਕ ਵਿਸ਼ੇਸ਼ ਤਿੰਨ ਦਿਨਾਂ ਚੈਕਿੰਗ ਮੁਹਿੰਮ ਦੌਰਾਨ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟਸ (ਐਸਆਈਪੀਯੂ) ਨੇ ਤਸਦੀਕ ਲਈ 108 ਵਾਹਨਾਂ ਨੂੰ ਰੋਕਿਆ। ਇਨ੍ਹਾਂ ਵਿੱਚੋਂ 26 ਵਾਹਨਾਂ ਨੂੰ 50 ਲੱਖ ਰੁਪਏ ਦੇ ਜੁਰਮਾਨੇ ਲਾਏ ਜਾ ਚੁੱਕੇ ਹਨ ਅਤੇ ਬਾਕੀ ਵਾਹਨਾਂ ਬਾਰੇ ਕਾਰਵਾਈ ਅਜੇ ਵੀ ਜਾਰੀ ਹੈ। ਇਹ ਟੀਚਾਬੱਧ ਮੁਹਿੰਮ ਰਾਹੀਂ ਅਤੇ ਇਹ ਸਪਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਕਰ ਚੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਅਤੇ ਇਹ ਮੁਹਿੰਮ ਲੋਹਾ ਅਤੇ ਸਟੀਲ, ਸੀਮਿੰਟ ਅਤੇ ਆਟੋ ਪਾਰਟਸ ਵਰਗੇ ਖੇਤਰਾਂ 'ਤੇ ਕੇਂਦ੍ਰਿਤ ਹੈ। ਜਾਅਲੀ ਬਿਲਿੰਗ ਅਤੇ ਟੈਕਸ ਚੋਰੀ ਦੇ ਖ਼ਤਰੇ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਧੋਖਾਧੜੀ ਕਰਨ ਵਾਲੀਆਂ ਫਰਮਾਂ ਵਿਰੁੱਧ ਦਰਜ ਕੀਤੀਆਂ ਗਈਆਂ ਐਫਆਈਆਰਜ਼ ਅਤੇ ਵੱਡੇ ਪੱਧਰ 'ਤੇ ਚੈਕਿੰਗ ਮੁਹਿੰਮਾਂ ਆਪਣੇ ਮਾਲੀਆ ਅਧਾਰ ਦੀ ਰੱਖਿਆ ਲਈ ਰਾਜ ਦੀ ਗੰਭੀਰਤਾ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਪੰਜਾਬ ਦੀ ਜ਼ੀਰੋ-ਟੌਲਰੈਂਸ ਪਹੁੰਚ 'ਤੇ ਜ਼ੋਰ ਦਿੱਤਾ ਜਿਸ ਤਹਿਤ ਤਕਨਾਲੋਜੀ-ਅਧਾਰਤ ਨਿਗਰਾਨੀ ਨੂੰ ਜ਼ਮੀਨੀ ਪੱਧਰ ਦੀ ਇਨਫੋਰਸਮੈਂਟ ਲਈ ਵਰਤਿਆ ਜਾ ਰਿਹਾ ਹੈ। ਵਿੱਤ ਮੰਤਰੀ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਇਨਫੋਰਸਮੈਂਟ ਕਾਰਵਾਈਆਂ ਹੋਰ ਵੀ ਤੀਬਰਤਾ ਨਾਲ ਜਾਰੀ ਰਹਿਣਗੀਆਂ ਤਾਂ ਜੋ ਅਸਲੀ ਵਪਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾਵੇ, ਇਮਾਨਦਾਰ ਟੈਕਸਦਾਤਾਵਾਂ ਦੀ ਸੁਰੱਖਿਆ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਜਨਤਕ ਮਾਲੀਆ ਪੂਰੀ ਤਰ੍ਹਾਂ ਸੁਰੱਖਿਅਤ ਹੋਵੇ।

Have something to say? Post your comment

 

More in Chandigarh

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ : ਮੁੱਖ ਮੰਤਰੀ

ਗੁਰਦਾਸਪੁਰ ਯੂਨੀਵਰਸਿਟੀ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ 3.5 ਲੱਖ ਰੁਪਏ ਦਾ ਯੋਗਦਾਨ