Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Majha

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ; 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

September 15, 2025 08:00 PM
SehajTimes

ਕੇਸ ਦੀ ਅਗਲੇਰੀ ਜਾਂਚ ਜਾਰੀ; ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ: ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ

ਫਿਰੋਜ਼ਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਆਧਾਰਤ ਇੱਕ ਕਾਰਵਾਈ ਵਿੱਚ ਫਿਰੋਜ਼ਪੁਰ ਪੁਲਿਸ ਨੇ 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਫਿਰੋਜ਼ਪੁਰ ਦੇ ਹਬੀਬਵਾਲਾ ਦੇ ਰਹਿਣ ਵਾਲੇ ਸੋਨੂੰ ਸਿੰਘ ਵਜੋਂ ਹੋਈ ਹੈ ਅਤੇ ਮੁਲਜ਼ਮ ਦਾ ਕੋਈ ਵੀ ਪੁਰਾਣਾ ਅਪਰਾਧਕ ਰਿਕਾਰਡ ਨਹੀਂ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਡਰੱਗ ਨੈੱਟਵਰਕ ਕਪੂਰਥਲਾ ਜੇਲ੍ਹ ਵਿੱਚ ਬੰਦ ਇੱਕ ਵਿਅਕਤੀ ਵੱਲੋਂ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਇਹ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਭੇਜੀ ਗਈ ਸੀ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾ ਕੇ ਇਸ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।


ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸੀਆਈਏ ਫਿਰੋਜ਼ਪੁਰ ਦੀਆਂ ਟੀਮਾਂ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਸ਼ੱਕੀ ਸੋਨੂੰ ਸਿੰਘ ਨੇ ਹੈਰੋਇਨ ਦੀ ਖੇਪ ਹਾਸਲ ਕੀਤੀ ਹੈ, ਜਿਸਨੂੰ ਲੈ ਕੇ ਉਹ ਪਿੰਡ ਪੱਲਾ ਮੇਘਾ ਤੋਂ ਸਿਟੀ ਫਿਰੋਜ਼ਪੁਰ ਵੱਲ ਜਾ ਰਿਹਾ ਹੈ। ਸੂਚਨਾ ਮਿਲਣ ਦੀ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸਪੀ (ਡੀ) ਫਿਰੋਜ਼ਪੁਰ ਮਨਜੀਤ ਸਿੰਘ ਅਤੇ ਡੀਐਸਪੀ (ਡੀ) ਫਿਰੋਜ਼ਪੁਰ ਬਰਜਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਖੁਫੀਆ ਜਾਣਕਾਰੀ ‘ਤੇ ਅਧਾਰਤ ਆਪ੍ਰੇਸ਼ਨ ਚਲਾਇਆ ਅਤੇ ਪਿੰਡ ਦੁਲਚੀ ਕੇ ਵਿਖੇ ਲੱਗੇ ਨਾਕੇ ਤੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਐਸਐਸਪੀ ਨੇ ਕਿਹਾ ਕਿ ਇਸ ਕੇਸ ਵਿੱਚ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ। ਇਸ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ ਐਫਆਈਆਰ ਨੰਬਰ 252 ਮਿਤੀ 13/9/2025 ਦਰਜ ਕੀਤੀ ਗਈ ਹੈ।

Have something to say? Post your comment

 

More in Majha

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਬਲਾਕ ਸੰਮਤੀ ਅਟਾਰੀ ਦੀ ਨਵੀਂ ਚੁਣੀ ਚੇਅਰਪਰਸਨ ਸੁਖਵਿੰਦਰ ਕੌਰ ਅਤੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਸਾਗਣਾ ਨੂੰ ਵਧਾਈ ਦਿੱਤੀ

ਰਣਜੀਤ ਐਨਕਾਊਂਟਰ ਮਾਮਲੇ ‘ਚ ਪੁਲਿਸ ਨੂੰ ਵੱਡੀ ਰਾਹਤ, ਪੋਸਟਮਾਰਟਮ ਰਿਪੋਰਟ ‘ਚ ਗੋਲੀ ਲੱਗਣ ਨਾਲ ਮੌਤ ਦੀ ਪੁਸ਼ਟੀ

ਦਸਵੀਂ ਦਾ ਪੇਪਰ ਦੇ ਕੇ ਆ ਰਹੇ ਤਿੰਨ ਨੌਜਵਾਨਾਂ ਦੀ ਮੌਤ, ਤਿੰਨ ਗੰਭੀਰ ਜ਼ਖਮੀ

ਰਾਜਾਸਾਂਸੀ ਹਲਕੇ 'ਚ ਮਹਿਲਾਵਾਂ ਵੱਲੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਨ ਦੀ ਖੁਸ਼ੀ ਵਿੱਚ ਜਾਗੋ ਕੱਢ ਕੇ ਖ਼ੁਸ਼ੀ ਮਨਾਈ

ਪੰਜਾਬ ਸਰਕਾਰ ਵੱਲੋਂ ਆਰਮੀ,ਪੈਰਾਮਿਲਟਰੀ ਫੋਰਸ,ਐਸ.ਐਸ.ਸੀ. ਪੰਜਾਬ ਪੁਲਿਸ ਦੀ ਭਰਤੀ ਲਈ ਮੁਫਤ ਲਿਖਤੀ ਪੇਪਰ ਅਤੇ ਫਿੱਜੀਕਲ ਟਰੇਨਿੰਗ

ਐਲਪੀਜੀ ਸਿਲੰਡਰ ਬੁਕਿੰਗ ਲਈ ਨਵਾਂ ਨਿਯਮ ਲਾਗੂ, ਹੁਣ 25 ਦਿਨਾਂ ਬਾਅਦ ਹੀ ਹੋਵੇਗੀ ਅਗਲੀ ਬੁਕਿੰਗ

ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰਾਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਰਾਜਸਥਾਨ, ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 400 ਗੁੰਮ ਹੋਏ ਮੋਬਾਈਲ ਫੋਨ ਲੱਭੇ ਅਤੇ ਉਨ੍ਹਾਂ ਨੂੰ ਮਾਲਕਾਂ ਨੂੰ ਦਿੱਤੇ ਗਏ

'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀ.ਐਮ ਭਗਵੰਤ ਮਾਨ ਦੀ ਅਗਵਾਈ 'ਚ ਦੁਬਾਰਾ ਫਿਰ ਬਣੇਗੀ 'ਆਪ' ਦੀ ਸਰਕਾਰ:ਸੋਨੀਆ ਮਾਨ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ : ਕੁਲਦੀਪ ਸਿੰਘ ਧਾਲੀਵਾਲ