Sunday, March 15, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਜਾਬ ਸਾਂਸਦਾਂ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ ਤੇ ਸਾਲ 2022 ਦੀਆਂ ਚੋਣਾਂ ਦੀ ਰਣਨੀਤੀ 'ਤੇ ਵਿਚਾਰ ਵਟਾਂਦਰੇ ਕੀਤੇ, ਕਿਹਾ, ‘ਮੁੱਖ ਮੰਤਰੀ ਦੀ ਅਗਵਾਈ ‘ਤੇ ਪੂਰਾ ਭਰੋਸਾ’

June 09, 2021 09:02 PM
SehajTimes

ਚੰਡੀਗੜ੍ਹ : ਪੰਜਾਬ ਸਾਂਸਦਾ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਕਿਹਾ ਕਿ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਤੇ ਪੰਜਾਬ ਪ੍ਰਤੀ ਉਨ੍ਹਾਂ ਦੀ ਸੁਚਾਰੂ ਸੋਚ ‘ਤੇ ਪੂਰਾ ਵਿਸ਼ਵਾਸ ਹੈ ਤੇ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਚੱਲ ਰਹੇ ਮੌਜੂਦਾ ਵਿਕਾਸ ਏਜੰਡਿਆਂ ਨਾਲ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਿਲ ਕਰੇਗੀ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਪਟਿਆਲਾ ਤੋਂ ਸਾਂਸਦ ਪਰਨੀਤ ਕੌਰ, ਖਡੂਰ ਸਾਹਿਬ ਤੋਂ ਸਾਂਸਦ ਜਸਬੀਰ ਸਿੰਘ ਗਿੱਲ, ਜਲੰਧਰ ਤੋਂ ਸਾਂਸਦ ਸੰਤੋਖ ਸਿੰਘ ਚੌਧਰੀ, ਫ਼ਤਹਿਗੜ੍ਹ ਸਾਹਿਬ ਤੋਂ ਸਾਂਸਦ ਡਾ. ਅਮਰ ਸਿੰਘ ਤੇ ਫਰੀਦਕੋਟ ਤੋਂ ਸਾਂਸਦ ਮੁਹੰਮਦ ਸਦੀਕ ਜੋ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਆਏ ਸਨ ਨੇ ਕਿਹਾ ਕਿ ਉਹ ਇੱਥੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਸਬੰਧੀ ਵਿਚਾਰ ਵਟਾਂਦਰਾ ਕਰਨ ਆਏ ਸਨ ਤੇ ਪੰਜਾਬ ਵਾਸੀ ਸਿਰਫ਼ ਤੇ ਸਿਰਫ਼ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਅਗਲੀ ਵਾਰ ਆਪਣਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ।

ਪੰਜਾਬ ਸਾਂਸਦਾਂ ਨੇ ਕਿਹਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਕਾਂਗਰਸ ਦੇ ਬਰਾਬਰ ਹੋਰ ਕੋਈ ਨਹੀਂ ਹੈ ਤੇ ਪੰਜਾਬੀ ਇੱਕ ਵਾਰ ਫਿਰ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਤੇ ਸੁਚਾਰੂ ਸੋਚ ‘ਤੇ ਆਪਣੀ ਮੋਹਰ ਲਗਾਉਣਗੇ ਤੇ ਉਨ੍ਹਾਂ ਨੂੰ ਸਾਲ 2022 ‘ਚ ਭਾਰੀ ਵੋਟਾਂ ਨਾਲ ਜਿਤਾਉਣਗੇ। ਕੋਈ ਵੀ ਅਜਿਹਾ ਨਹੀਂ ਹੈ ਜੋ ਕੈਪਟਨ ਅਮਰਿੰਦਰ ਸਿੰਘ ਦੇ ਚੰਗੇ ਸ਼ਾਸਨ ਪ੍ਰਬੰਧਨ ਦੇ ਰਿਕਾਰਡ, ਪ੍ਰਸ਼ਾਸਕੀ ਤਜ਼ਰਬੇ ਤੇ ਮਹਾਰਤ ਦੇ ਨੇੜੇ-ਤੇੜੇ ਵੀ ਹੋਵੇ ਤੇ ਉਨ੍ਹਾਂ ਦੇ ਇਸੇ ਤਜ਼ਰਬੇ ਦੀ ਲੋੜ ਪੰਜਾਬ ਨੂੰ ਇਸ ਔਖੇ ਸਮੇਂ ਵਿੱਚ ਕੋਵਿਡ ਖਿਲਾਫ਼ ਲੜਾਈ ਤੇ ਪੰਜਾਬ ਦੀ ਆਰਥਿਕ ਹਾਲਤ ਨੂੰ ਮੁੜ ਤੋਂ ਸੁਰਜੀਤ ਕਰਨ ਲਈ ਹੈ।

ਸਾਂਸਦਾ ਨੇ ਅੱਗੇ ਕਿਹਾ ਕਿ ਅਗਾਮੀ ਚੋਣਾਂ ਕਾਂਗਰਸ ਪਾਰਟੀ ਇਕਜੁੱਟ ਹੋ ਕੇ ਲੜੇਗੀ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਅਤੇ ਨੀਤੀਆਂ ਨੂੰ ਜ਼ਮੀਨੀ ਪੱਧਰ 'ਤੇ ਵਧੇਰੇ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇਗਾ।

Have something to say? Post your comment

 

More in Chandigarh

ਨਿਵੇਸ਼ ਸੰਮੇਲਨ ਦੌਰਾਨ ਵੇਰਕਾ ਦੇ ਪ੍ਰੋਡਕਟ ਰਹੇ ਖਿੱਚ ਦਾ ਕੇਂਦਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਦਸਤੀ ਅਤੇ ਮਸ਼ੀਨੀ ਔਜ਼ਾਰ, ਬਿਜਲਈ ਉਪਕਰਨ ਬਾਰੇ ਸੈਸ਼ਨ

ਪੰਜਾਬ ਦੇ ਤਕਨਾਲੋਜੀ-ਅਧਾਰਤ ਮਾਹੌਲ ਨੂੰ ਸਾਜਗਾਰ ਰੂਪ ਦੇਣ ਲਈ ਜੀਸੀਸੀ ਆਗੂਆਂ ਨਾਲ ਰਣਨੀਤਕ ਸਲਾਹ-ਮਸ਼ਵਰਾ ਕੀਤਾ ਗਿਆ: ਸੰਜੀਵ ਅਰੋੜਾ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ - 2026, ਸੈਸ਼ਨ: ਸਟੀਲ ਅਤੇ ਰੋਲਿੰਗ ਮਿੱਲਾਂ

ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਿਵੇਸ਼ ਪੰਜਾਬ ਸੰਮੇਲਨ: 'ਆਈਡੀਆ ਟੂ ਇਮਪੈਕਟ: ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਯਾਤਰਾ'- ਸੈਸ਼ਨ ਨੇ ਰਾਜ ਦੇ ਮਜ਼ਬੂਤ ਈਕੋਸਿਸਟਮ ਅਤੇ ਯੂਨੀਕੋਰਨ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ 'ਤੇ ਰੌਸ਼ਨੀ ਪਾਈ

ਭਗਵੰਤ ਸਿੰਘ ਮਾਨ ਸਰਕਾਰ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਵਿੱਚ ਸਫ਼ਲ ਰਹੀ: ਹਰਭਜਨ ਸਿੰਘ ਈ. ਟੀ. ਓ.

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਪੁਰਜਿਆਂ ਤੋਂ ਪਲੈਟਫਾਰਮਾਂ ਤੱਕ" ਵਿਸ਼ੇ ਤਹਿਤ ਸਾਈਕਲ ਅਤੇ ਈ-ਬਾਈਕਸ- ਆਲਮੀ ਬਾਜ਼ਾਰਾਂ ਲਈ ਪੰਜਾਬ ਦੇ ਅਗਲੇ ਪੀੜ੍ਹੀ ਦੇ ਸਾਈਕਲ"

ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ