Saturday, November 01, 2025

Chandigarh

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

September 15, 2025 08:29 PM
SehajTimes

ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਯੂਥ ਕਲੱਬਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਕੀਤੀ ਅਪੀਲ

ਚੰਡੀਗੜ੍ਹ  :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ਮੀਨੀ ਪੱਧਰ 'ਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਪਿੰਡ ਪੱਧਰ 'ਤੇ ਨਿਗਰਾਨ ਕਮੇਟੀਆਂ ਬਣਾਉਣ ਦਾ ਐਲਾਨ ਕੀਤਾ ਹੈ। ਇੱਥੇ ਯੂਥ ਕਲੱਬਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਵਿਕਾਸ 'ਚ ਤੇਜ਼ੀ ਲਿਆਉਣ ਲਈ ਕਈ ਪ੍ਰੋਜੈਕਟ ਸ਼ੁਰੂ ਕੀਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਰਦਾਤਾਵਾਂ ਦੇ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ, ਜਿਸ ਲਈ ਲੋਕਾਂ ਦੇ ਪੱਧਰ 'ਤੇ ਨਿਗਰਾਨੀ ਬਹੁਤ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੰਤਵ ਲਈ ਵਿਕਾਸ ਕਾਰਜਾਂ ਦੀ ਨਿਗਰਾਨੀ ਅਤੇ ਉਨ੍ਹਾਂ ਦੇ ਸੁਚਾਰੂ ਅਤੇ ਪਾਰਦਰਸ਼ੀ ਅਮਲ ਨੂੰ ਯਕੀਨੀ ਬਣਾਉਣ ਲਈ ਪਿੰਡ ਪੱਧਰੀ ਨਿਗਰਾਨ ਕਮੇਟੀਆਂ ਬਣਾਈਆਂ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਵਿੱਚ ਯੂਥ ਕਲੱਬਾਂ ਦੇ ਮੈਂਬਰ ਅਤੇ ਪਿੰਡ ਦੇ ਹੋਰ ਚੁਣੇ ਹੋਏ ਨੁਮਾਇੰਦੇ ਸ਼ਾਮਲ ਹੋਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਕਮੇਟੀਆਂ ਜ਼ਮੀਨੀ ਪੱਧਰ 'ਤੇ ਸਰਕਾਰੀ ਫੰਡਾਂ ਦੀ ਸਹੀ ਵਰਤੋਂ ਯਕੀਨੀ ਬਣਾਉਣ ਲਈ ਉਸਾਰੂ ਭੂਮਿਕਾ ਅਦਾ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਕਮੇਟੀਆਂ ਇਨ੍ਹਾਂ ਪ੍ਰਾਜੈਕਟਾਂ ਦਾ ਨਿਰਵਿਘਨ ਅਮਲ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਣਗੀਆਂ ਤਾਂ ਜੋ ਆਮ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਲੋਕਾਂ ਖਾਸ ਕਰ ਕੇ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨਾਲ ਪੰਜਾਬ ਦੇ ਸਰਬਪੱਖੀ ਵਿਕਾਸ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਪਿੰਡ ਪੱਧਰ 'ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਵਿੱਚ ਯੂਥ ਕਲੱਬਾਂ ਨੂੰ ਮਹੱਤਵਪੂਰਨ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਅਜਿਹੇ ਉਪਰਾਲਿਆਂ ਵਾਸਤੇ ਸੂਬਾ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਉਣ ਵਿੱਚ ਵਧੇਰੇ ਮਹੱਵਤਵਪੂਰਨ ਸਿੱਧ ਹੋਵੇਗਾ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ