Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

September 15, 2025 08:40 PM
SehajTimes

ਚੰਡੀਗੜ੍ਹ : ਵਾਤਾਵਰਣ ਅਨੂਕੁਲ ਉਦਯੋਗਿਕ ਗਤੀਵਿਧੀਆਂ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਸੂਬੇ ਭਰ ਵਿੱਚ ਸਾਰੀਆਂ ਟਾਇਰ ਪਾਈਰੋਲਿਸਿਸ ਆਇਲ (ਟੀਪੀਓ) ਯੂਨਿਟਾਂ ਦਾ ਵਿਆਪਕ ਨਿਰੀਖਣ ਕੀਤਾ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ 17 ਟੀਪੀਓ ਯੂਨਿਟਾਂ ਦੇ ਇੱਕੋ ਸਮੇਂ ਨਿਰੀਖਣ ਲਈ ਵਾਤਾਵਰਣ ਇੰਜੀਨੀਅਰ ਰੈਂਕ ਦੇ ਅਧਿਕਾਰੀਆਂ ਸਮੇਤ 17 ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ। ਸਰਕਾਰੀ ਬੁਲਾਰੇ ਅਨੁਸਾਰ ਇਹਨਾਂ ਨਿਰੀਖਣਾਂ ਦਾ ਉਦੇਸ਼ ਵਾਤਾਵਰਣ ਸੁਰੱਖਿਆ ਉਪਾਵਾਂ, ਸੁਰੱਖਿਆ ਪ੍ਰੋਟੋਕੋਲ ਤੇ ਕਾਨੂੰਨ ਅਤੇ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਧੀਨ ਲਾਜ਼ਮੀ ਪ੍ਰਦੂਸ਼ਣ ਕੰਟਰੋਲ ਉਪਾਵਾਂ ਦੀ ਪਾਲਣਾ ਦਾ ਮੁਲਾਂਕਣ ਕਰਨਾ ਸੀ।

ਨਿਰੀਖਣ ਤੋਂ ਪਤਾ ਲੱਗਾ ਕਿ 17 ਵਿੱਚੋਂ 11 ਯੂਨਿਟ ਨਿਰਧਾਰਤ ਸੁਰੱਖਿਆ ਉਪਾਵਾਂ ਦੀ ਪਾਲਣਾ ਨਹੀਂ ਕਰ ਰਹੇ ਸਨ। ਆਮ ਉਲੰਘਣਾਵਾਂ ਵਿੱਚ ਢੁਕਵੇਂ ਹਵਾ ਪ੍ਰਦੂਸ਼ਣ ਨਿਯੰਤਰਣ ਯੰਤਰਾਂ ਦੀ ਘਾਟ, ਪਾਈਰੋ ਗੈਸ ਦੀ ਅਸੁਰੱਖਿਅਤ ਸੰਭਾਲ ਅਤੇ ਗੰਦੇ ਪਾਣੀ ਦੇ ਪ੍ਰਬੰਧਨ ਵਿੱਚ ਕਮੀਆਂ ਸ਼ਾਮਲ ਸਨ। ਇਨ੍ਹਾਂ ਉਲੰਘਣਾਵਾਂ 'ਤੇ ਸਖ਼ਤ ਨੋਟਿਸ ਲੈਂਦਿਆਂ ਪੀਪੀਸੀਬੀ ਨੇ ਪਾਲਣਾ ਨਾ ਕਰਨ ਵਾਲੀਆਂ ਇਕਾਈਆਂ ਵਿਰੁੱਧ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸੂਬੇ ਵਿੱਚ ਉਦਯੋਗਿਕ ਵਿਕਾਸ ਦੇ ਨਾਲ-ਨਾਲ ਟਿਕਾਊ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੇ ਸੰਕਲਪ ਨੂੰ ਦੁਹਰਾਇਆ। ਬੁਲਾਰੇ ਨੇ ਅੱਗੇ ਕਿਹਾ ਕਿ ਬੋਰਡ ਉਦਯੋਗਾਂ ਦੁਆਰਾ ਸੁਰੱਖਿਅਤ ਤਕਨਾਲੋਜੀਆਂ ਨੂੰ ਅਪਣਾਉਣ ਲਈ ਦ੍ਰਿੜ ਹੈ। ਟਾਇਰ ਪਾਈਰੋਲਿਸਿਸ ਵਿੱਚ ਟਾਇਰ ਪਾਈਰੋਲਿਸਿਸ ਆਇਲ (ਟੀਪੀਓ) ਅਤੇ ਕਾਰਬਨ ਬਲੈਕ ਨੂੰ ਉਪ-ਉਤਪਾਦ ਵਜੋਂ ਤਿਆਰ ਕਰਨ ਲਈ ਆਕਸੀਜਨ-ਮੁਕਤ ਸਥਿਤੀਆਂ ਵਿੱਚ ਵੇਸਟ ਟਾਇਰਾਂ ਨੂੰ ਪ੍ਰੋਸੈਸ ਕਰਨਾ ਸ਼ਾਮਲ ਹੈ। ਜੇਕਰ ਇਹਨਾਂ ਇਕਾਈਆਂ ਨੂੰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਅਤੇ ਰਾਜ ਸਰਕਾਰ ਦੁਆਰਾ ਜਾਰੀ ਕੀਤੇ ਗਏ ਨਿਰਧਾਰਤ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (ਐਸਓਪੀਜ਼) ਅਨੁਸਾਰ ਨਹੀਂ ਚਲਾਇਆ ਜਾਂਦਾ ਹੈ, ਤਾਂ ਇਹ ਯੂਨਿਟ ਗੰਭੀਰ ਵਾਤਾਵਰਣਕ ਖ਼ਤਰਿਆਂ ਜਿਵੇਂ ਕਿ ਕਾਲੇ ਧੂੰਏਂ ਦਾ ਨਿਕਾਸ, ਪਾਈਰੋ ਗੈਸ ਦਾ ਅਸੁਰੱਖਿਅਤ ਪ੍ਰਬੰਧਨ ਅਤੇ ਗੰਦੇ ਪਾਣੀ ਦੇ ਸਹੀ ਢੰਗ ਨਾਲ ਨਿਪਟਾਰਾ ਨਾ ਕਰਨ ਦਾ ਕਾਰਨ ਬਣ ਸਕਦੇ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ