Monday, September 15, 2025

Chandigarh

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

September 15, 2025 09:41 PM
SehajTimes

ਰਾਹਤ, ਸਾਫ਼-ਸਫ਼ਾਈ ਅਤੇ ਮੁੜ ਵਸੇਬੇ ਦੇ ਯਤਨ ਜੰਗੀ ਪੱਧਰ ‘ਤੇ ਜਾਰੀ

ਚੰਡੀਗੜ੍ਹ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਸੂਬੇ ਭਰ ਵਿੱਚ ਹੜ੍ਹਾਂ ਦੀ ਸਥਿਤੀ ‘ਚ ਸੁਧਾਰ ਹੋਣ ਦੇ ਨਾਲ ਪੰਜਾਬ ਦਾ ਜਨ-ਜੀਵਨ ਮੁੜ ਲੀਹ 'ਤੇ ਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸਿਰੜੀ ਭਾਵਨਾ ਅਤੇ ਸਰਕਾਰ ਵੱਲੋਂ ਸਮੇਂ ਸਿਰ ਢੁਕਵੇਂ ਯਤਨਾਂ ਦੇ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹਾਲਾਤ ਮੁੜ ਆਮ ਵਾਂਗ ਹੋ ਰਹੇ ਹਨ। ਕੈਬਨਿਟ ਮੰਤਰੀ ਨੇ ਹੜ੍ਹਾਂ ਸਬੰਧੀ 14 ਸਤੰਬਰ ਅਤੇ 15 ਸਤੰਬਰ ਦੀਆਂ ਰਿਪੋਰਟਾਂ ਦੀ ਤੁਲਨਾ ਕਰਦਿਆਂ ਦੱਸਿਆ ਕਿ ਪ੍ਰਭਾਵਿਤ ਪਿੰਡਾਂ ਦੀ ਗਿਣਤੀ ਦਾ ਅੰਕੜਾ ਬਿਨਾਂ ਕਿਸੇ ਬਦਲਾਅ ਦੇ 2,472 ਹੈ ਜਦੋਂ ਕਿ ਪ੍ਰਭਾਵਿਤ ਆਬਾਦੀ ਦਾ ਅੰਕੜਾ 3,89,176 ਰਿਹਾ। ਉਨ੍ਹਾਂ ਕਿਹਾ ਕਿ ਹਾਲਾਂਕਿ ਰਾਹਤ ਦੇ ਪੱਖ ਤੋਂ ਮਹੱਤਵਪੂਰਨ ਤਬਦੀਲੀ ਹੋਈ ਹੈ, ਜਿਸ ਵਿੱਚ ਰਾਹਤ ਕੈਂਪਾਂ ਦੀ ਗਿਣਤੀ 24 ਘੰਟਿਆਂ ਦੇ ਅੰਦਰ 82 ਤੋਂ ਘਟਾ ਕੇ 66 ਕਰ ਦਿੱਤੀ ਗਈ ਹੈ, ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਲੋਕ ਲਗਾਤਾਰ ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਹਨ। ਇਸੇ ਤਰ੍ਹਾਂ ਇਸ ਸਮੇਂ ਦੌਰਾਨ ਰਾਹਤ ਕੈਂਪਾਂ ਵਿੱਚ ਠਹਿਰੇ ਹੋਏ ਲੋਕਾਂ ਦੀ ਗਿਣਤੀ 3,699 ਤੋਂ ਘਟ ਕੇ 3,449 ਹੋ ਗਈ। ਕੈਬਨਿਟ ਮੰਤਰੀ ਨੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਰਾਹਤ, ਸਾਫ਼-ਸਫ਼ਾਈ ਅਤੇ ਮੁੜ ਵਸੇਬੇ ਦੇ ਯਤਨ ਜ਼ੋਰ-ਸ਼ੋਰ ਨਾਲ ਚੱਲ ਰਹੇ ਹਨ।

ਮਾਲ ਮੰਤਰੀ ਨੇ ਅੱਗੇ ਦੱਸਿਆ ਕਿ ਜ਼ਮੀਨੀ ਸਥਿਤੀ ਵਿੱਚ ਸੁਧਾਰ ਦੇ ਮੱਦੇਨਜ਼ਰ ਐਨ.ਡੀ.ਆਰ.ਐਫ, ਐਸ.ਡੀ.ਆਰ.ਐਫ ਅਤੇ ਫੌਜ ਦੀਆਂ ਟੀਮਾਂ ਦੀ ਤਾਇਨਾਤੀ ਨੂੰ ਵੀ ਤਰਕਸੰਗਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 14 ਸਤੰਬਰ ਤੱਕ ਐਨ.ਡੀ.ਆਰ.ਐਫ ਦੀਆਂ ਦੋ ਟੀਮਾਂ ਫਾਜ਼ਿਲਕਾ ਵਿੱਚ ਅਤੇ ਇੱਕ ਫਿਰੋਜ਼ਪੁਰ ਵਿੱਚ ਤਾਇਨਾਤ ਸਨ ਅਤੇ 15 ਸਤੰਬਰ ਤੱਕ ਫਿਰੋਜ਼ਪੁਰ ਵਿਖੇ ਇੱਕ ਟੀਮ ਰਾਹਤ ਕਾਰਜ ਸਬੰਧੀ ਤਿਆਰੀਆਂ ਨੂੰ ਯਕੀਨੀ ਬਣਾਉਣ ਲਈ ਕੰਮ ਵਿੱਚ ਲੱਗੀ ਹੋਈ ਹੈ। ਸ. ਮੁੰਡੀਆਂ ਨੇ ਦੱਸਿਆ ਕਿ ਇਸ ਦੇ ਨਾਲ ਹੀ ਸੁਰੱਖਿਅਤ ਕੱਢੇ ਗਏ ਵਿਅਕਤੀਆਂ ਦੀ ਗਿਣਤੀ ਪਿਛਲੇ ਦਿਨ ਵਾਂਗ 23,340, ਜਦੋਂ ਕਿ ਫਸਲੀ ਨੁਕਸਾਨ ਦਾ ਰਕਬਾ ਵੀ ਪਹਿਲੇ ਦਿਨ ਦੀ ਤਰ੍ਹਾਂ 1,98,525 ਹੈਕਟੇਅਰ ਰਿਹਾ।

Have something to say? Post your comment

 

More in Chandigarh

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ : ਮੁੱਖ ਮੰਤਰੀ

ਪੰਜਾਬ ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ

ਗੁਰਦਾਸਪੁਰ ਯੂਨੀਵਰਸਿਟੀ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ 3.5 ਲੱਖ ਰੁਪਏ ਦਾ ਯੋਗਦਾਨ