Tuesday, September 16, 2025

Chandigarh

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

September 16, 2025 04:54 PM
SehajTimes

ਚੋਰੀਆਂ ਨੂੰ ਅੰਜਾਮ ਦੇਣ ਵਾਲੇ ਉੱਚ-ਮੁੱਲ ਵਾਲੇ ਜੀਯੂਟੀ1 ਕਾਰਡਾਂ ਨੂੰ ਬਣਾਇਆ ਜਾ ਰਿਹਾ ਸੀ ਨਿਸ਼ਾਨਾ, ਦੋ ਮਿੰਟਾਂ ਤੋਂ ਘੱਟ ਸਮੇਂ ਵਿੱਚ ਕੀਤੀ ਜਾਂਦੀ ਸੀ ਚੋਰੀ

ਚੰਡੀਗੜ੍ਹ : ਭਾਰਤੀ ਏਅਰਟੈੱਲ ਲਿਮਟਿਡ ਨੂੰ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ 5ਜੀ ਟੈਲੀਕਾਮ ਬੁਨਿਆਦੀ ਢਾਂਚਿਆਂ ਦੀਆਂ ਹੋ ਰਹੀਆਂ ਚੋਰੀਆਂ 'ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 61 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 95 ਐਫ.ਆਈ.ਆਰਜ਼ ਦਰਜ ਕੀਤੀਆਂ ਹਨ, ਜਿਸ ਨਾਲ ਦੂਰਸੰਚਾਰ ਸੇਵਾਵਾਂ ਵਿੱਚ ਵਿਆਪਕ ਰੁਕਾਵਟ ਨੂੰ ਦੂਰ ਕੀਤਾ ਗਿਆ ਹੈ। ਉੱਚ-ਮੁੱਲ ਵਾਲੇ 5ਜੀ ਬੁਨਿਆਦੀ ਢਾਂਚੇ ਨਾਲ ਸਬੰਧਤ ਚੋਰੀਆਂ ਦੀਆਂ ਰਿਪੋਰਟਾਂ ਉਪਰੰਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਆਦੇਸ਼ਾਂ 'ਤੇ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ। ਚੇਅਰਮੈਨ ਡੀਆਈਜੀ ਰਾਜਪਾਲ ਸੰਧੂ ਦੀ ਅਗਵਾਈ ਵਾਲੀ ਐਸ.ਆਈ.ਟੀ. ਨੇ ਦੋਸ਼ੀਆਂ ਨੂੰ ਫੜਨ ਅਤੇ ਚੋਰੀ ਹੋਏ ਉਪਕਰਣਾਂ ਦੀ ਬਰਾਮਦਗੀ ਲਈ ਜ਼ਿਲ੍ਹਾ ਪੁਲਿਸ ਇਕਾਈਆਂ ਨਾਲ ਨੇੜਿਓਂ ਤਾਲਮੇਲ ਕੀਤਾ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਐਸਆਈਟੀ ਦੇ ਚੇਅਰਮੈਨ ਡੀਆਈਜੀ ਰਾਜਪਾਲ ਸੰਧੂ ਨੇ ਕਿਹਾ ਕਿ ਮੁਲਜ਼ਮਾਂ ਵੱਲੋਂ ਖਾਸ ਤੌਰ 'ਤੇ ਉੱਚ-ਮੁੱਲ ਵਾਲੇ ਜੀਯੂਸੀ-1 ਕਾਰਡਾਂ (ਬੇਸ ਬੈਂਡ ਯੂਨਿਟਾਂ) ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ, ਜੋ ਕਿ 4ਜੀ ਅਤੇ 5ਜੀ ਸਿਗਨਲਾਂ ਦੇ ਸੰਚਾਰ ਲਈ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਚੋਰੀ ਦੀ ਪੂਰੀ ਕਾਰਵਾਈ ਦੋ ਮਿੰਟਾਂ ਤੋਂ ਵੀ ਘੱਟ ਸਮੇਂ ਵਿੱਚ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਜਾਂਦੇ ਸਨ। ਤਕਨੀਕੀ ਨਿਗਰਾਨੀ ਅਤੇ ਖੁਫੀਆ ਜਾਣਕਾਰੀ ‘ਤੇ ਅਧਾਰਤ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਇਨ੍ਹਾਂ ਚੋਰੀਆਂ ਵਿੱਚ ਸ਼ਾਮਲ ਨੈੱਟਵਰਕਾਂ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ। ਡੀਆਈਜੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਐਸਆਈਟੀ ਕਿਸੇ ਵੀ ਸੰਭਾਵੀ ਅੰਦਰੂਨੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਮਾਮਲੇ ਦੀ ਸਰਗਰਮੀ ਨਾਲ ਜਾਂਚ ਕਰ ਰਹੀ ਹੈ। ਪੰਜਾਬ ਪੁਲਿਸ ਨੇ ਸਾਰੇ ਸਮਾਜ ਵਿਰੋਧੀ ਅਨਸਰਾਂ ਨੂੰ ਅਜਿਹੀਆਂ ਗਤੀਵਿਧੀਆਂ ਨੂੰ ਤੁਰੰਤ ਬੰਦ ਕਰਨ ਜਾਂ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਦੀ ਚੇਤਾਵਨੀ ਦਿੱਤੀ ਹੈ। ਜ਼ਿਲ੍ਹਾ ਪੁਲਿਸ ਬਲਾਂ ਵੱਲੋਂ ਸਮਰਪਿਤ ਕਰੈਕ ਟੀਮਾਂ ਬਣਾਈਆਂ ਗਈਆਂ ਹਨ, ਜਿਸ ਨਾਲ ਜਾਂਚ ਅੱਗੇ ਵਧਣ ਦੇ ਨਾਲ-ਨਾਲ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।

Have something to say? Post your comment

 

More in Chandigarh

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ