Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

September 16, 2025 05:00 PM
SehajTimes

ਚੰਡੀਗੜ੍ਹ : ਸੂਬੇ ਵਿੱਚ ਪੋਸ਼ਣ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਅਤੇ ਲਾਗੂਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੈਕਟਰ-26, ਚੰਡੀਗੜ੍ਹ ਸਥਿਤ ਆਪਣੇ ਮੁੱਖ ਦਫ਼ਤਰ ਵਿਖੇ ਸ਼੍ਰੀ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੇ ਏਜੰਡੇ ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਮਿਡ-ਡੇ ਮੀਲ (ਪ੍ਰਧਾਨ ਮੰਤਰੀ ਪੋਸ਼ਣ ਯੋਜਨਾ) ਦੇ ਸੋਸ਼ਲ ਆਡਿਟ 'ਤੇ ਵਿਸਤ੍ਰਿਤ ਚਰਚਾ ਸ਼ਾਮਿਲ ਸੀ। ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਵਿੱਚ ਅਮਲ ‘ਚ ਲਿਆਂਦੇ ਜਾਣ ਵਾਲੇ ਨਵੇਂ ਸਟੱਡੀ ਪ੍ਰੋਜੈਕਟਾਂ ਸਬੰਧੀ ਪ੍ਰਸਤਾਵਾਂ ਦੀ ਸਮੀਖਿਆ ਵੀ ਕੀਤੀ ਗਈ। ਇਸ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਂਗਣਵਾੜੀ ਕੇਂਦਰਾਂ ਨੂੰ ਹੋਏ ਨੁਕਸਾਨ ਬਾਰੇ ਰਿਪੋਰਟਾਂ ਜਮ੍ਹਾਂ ਕਰਾਉਣ ਲਈ ਕਿਹਾ ਗਿਆ। ਇਸੇ ਦੇ ਨਾਲ ਹੀ ਸਰਕਾਰੀ ਸਕੂਲ ਦੇ ਮਿਡ-ਡੇ ਮੀਲ ਪ੍ਰਬੰਧਕਾਂ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਸਕੂਲਾਂ ਦੀ ਸਥਿਤੀ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਵੀ ਕਿਹਾ ਗਿਆ।

ਇਸ ਤੋਂ ਇਲਾਵਾ ਸਿੱਖਿਆ ਵਿਭਾਗ ਨੂੰ ਸਕੂਲ ਸਿਹਤ ਪ੍ਰੋਗਰਾਮ ਦਾ ਢੁਕਵਾਂ ਅਧਿਐਨ ਕਰਨ ਦੀ ਬੇਨਤੀ ਕੀਤੀ ਗਈ। ਇਸਦੇ ਨਾਲ ਹੀ ਕਮਿਸ਼ਨ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਤਰਜੀਹ ਦੇਣ ਅਤੇ ਕਣਕ ਦੇ ਬੀਜ, ਡੀਏਪੀ, ਯੂਰੀਆ ਅਤੇ ਹੋਰ ਮਹੱਤਵਪੂਰਨ ਸਮੱਗਰੀ ਦੀ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਸਬੰਧੀ ਖੇਤੀਬਾੜੀ ਵਿਭਾਗ ਨੂੰ ਪੱਤਰ ਲਿਖਣ ਦਾ ਫੈਸਲਾ ਕੀਤਾ। ਮੀਟਿੰਗ ਵਿੱਚ 19 ਤੋਂ 21 ਅਗਸਤ, 2025 ਤੱਕ ਕੀਤੇ ਗਏ ਤੇਲੰਗਾਨਾ ਰਾਜ ਖੁਰਾਕ ਕਮਿਸ਼ਨ ਦੇ ਅਧਿਐਨ ਦੌਰੇ ਦੀ ਰਿਪੋਰਟ ਵੀ ਪੇਸ਼ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਪੋਸ਼ਣ ਅਤੇ ਨਿਗਰਾਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਤੇਲੰਗਾਨਾ ਵਿੱਚ ਅਪਣਾਏ ਜਾ ਰਹੇ ਕੁਝ ਬਿਹਤਰੀ ਅਭਿਆਸਾਂ ਨੂੰ ਅਪਣਾਉਣ ਬਾਰੇ ਸੁਝਾਅ ਦਿੱਤੇ ਗਏ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ, ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਸ਼੍ਰੀ ਜਸਵੀਰ ਸਿੰਘ ਸੇਖੋਂ ਅਤੇ ਮੈਂਬਰ ਸਕੱਤਰ ਸ਼੍ਰੀਮਤੀ ਕਨੂੰ ਥਿੰਦ ਸ਼ਾਮਿਲ ਸਨ।

Have something to say? Post your comment

 

More in Chandigarh

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ