Tuesday, September 16, 2025

Chandigarh

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

September 16, 2025 05:03 PM
SehajTimes

ਚੰਡੀਗੜ੍ਹ : ਸੂਬੇ ਵਿੱਚ ਅਗਾਮੀ ਜਨਗਣਨਾ ਸਬੰਧੀ ਕਾਰਜਾਂ ਦੀ ਸਮੀਖਿਆ ਅਤੇ ਤਿਆਰੀਆਂ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੀ ਸੂਬਾ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ. ਐਲ. ਸੀ.ਸੀ.ਸੀ.) ਵੱਲੋਂ ਅੱਜ ਮੁੱਖ ਸਕੱਤਰ ਪੰਜਾਬ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਪਣੀ ਪਲੇਠੀ ਮੀਟਿੰਗ ਬੁਲਾਈ ਗਈ। ਮੀਟਿੰਗ ਦੌਰਾਨ ਸਥਾਨਕ ਸਰਕਾਰਾਂ, ਮਾਲ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਯੋਜਨਾਬੰਦੀ, ਵਿੱਤ ਅਤੇ ਸਕੂਲ ਸਿੱਖਿਆ ਵਿਭਾਗਾਂ ਦੇ ਵਧੀਕ ਮੁੱਖ ਸਕੱਤਰਾਂ ਅਤੇ ਪ੍ਰਮੁੱਖ ਸਕੱਤਰਾਂ ਸਮੇਤ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲਿਆ।

ਮੀਟਿੰਗ ਦੌਰਾਨ, ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਨੂੰ ਪੰਜਾਬ ਵਿੱਚ ਜਨਗਣਨਾ ਨਾਲ ਸਬੰਧਤ ਗਤੀਵਿਧੀਆਂ ਲਈ ਨੋਡਲ ਅਫਸਰ ਨਾਮਜ਼ਦ ਕੀਤਾ ਗਿਆ ਹੈ ਅਤੇ ਪਹਿਲੀ ਮੀਟਿੰਗ ਜਨਗਣਨਾ ਸੰਚਾਲਨ, ਪੰਜਾਬ ਦੇ ਡਾਇਰੈਕਟਰ ਡਾ. ਨਵਜੋਤ ਖੋਸਾ ਵੱਲੋਂ ਬੁਲਾਈ ਗਈ, ਜਿਨ੍ਹਾਂ ਨੇ ਜਨਗਣਨਾ ਪ੍ਰਕਿਰਿਆ, ਇਸਦੇ ਕਾਨੂੰਨੀ ਢਾਂਚੇ, ਜਨਗਣਨਾ ਕੈਲੰਡਰ ਅਤੇ ਮੌਜੂਦਾ ਤਿਆਰੀਆਂ ਬਾਰੇ ਵਿਸਤ੍ਰਿਤ ਪੇਸ਼ਕਾਰੀ ਦਿੱਤੀ।

ਇਸ ਮੀਟਿੰਗ ਦੇ ਮੁੱਖ ਏਜੰਡੇ ਦੇ ਨੁਕਤਿਆਂ ਵਿੱਚ ਸਰਕੂਲਰ ਨੰਬਰ 1, 2 ਅਤੇ 3, ਪੇਂਡੂ-ਸ਼ਹਿਰੀ ਵਰਗੀਕਰਨ ਸਬੰਧੀ ਮਾਪਦੰਡ, ਵਿਕਾਸ ਅਤੇ ਸ਼ਹਿਰੀ ਸਮੂਹੀਕਰਨ ਦੇ ਸੰਕਲਪ, ਨਕਸ਼ੇ ਨਾਲ ਸਬੰਧਤ ਮੁੱਦੇ ਅਤੇ ਚੁਣੇ ਹੋਏ ਜ਼ਿਲ੍ਹਿਆਂ ਜਲੰਧਰ, ਅੰਮ੍ਰਿਤਸਰ ਅਤੇ ਮਲੇਰਕੋਟਲਾ ਵਿੱਚ ਡਿਜੀਟਲ ਜਨਗਣਨਾ 2027 ਦੇ ਅਗਾਮੀ ਪ੍ਰੀ-ਟੈਸਟ ਬਾਰੇ ਵਿਚਾਰ-ਚਰਚਾ ਸ਼ਾਮਲ ਸੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਜਨਗਣਨਾ ਸਬੰਧੀ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਦੇ ਪੂਰੇ ਸਹਿਯੋਗ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰ ਖੇਤਰ ਸਬੰਧੀ ਰੂਪ-ਰੇਖਾ ਨੂੰ ਅੰਤਿਮ ਰੂਪ ਦੇਣ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਲਈ ਜ਼ਿਲ੍ਹਾ ਅਤੇ ਨਿਗਮ ਪੱਧਰ 'ਤੇ ਸਮਰਪਿਤ ਜਨਗਣਨਾ ਸੈੱਲ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ।

ਮੁੱਖ ਸਕੱਤਰ ਨੇ ਡਾਇਰੈਕਟੋਰੇਟ ਜਨਗਣਨਾ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ 31 ਦਸੰਬਰ, 2025 ਤੱਕ ਪ੍ਰਬੰਧਕੀ ਸੀਮਾਵਾਂ ਨੂੰ ਅੰਤਿਮ ਰੂਪ ਦਿੱਤਾ ਜਾਣਾ ਚਾਹੀਦਾ ਹੈ। ਅੰਮ੍ਰਿਤਸਰ ਅਤੇ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰਾਂ ਦੇ ਨਾਲ-ਨਾਲ ਨਗਰ ਨਿਗਮ ਕਮਿਸ਼ਨਰ, ਜਲੰਧਰ ਨੂੰ ਡਿਜੀਟਲ ਜਨਗਣਨਾ ਸਬੰਧੀ ਅਗਾਮੀ ਪ੍ਰੀ-ਟੈਸਟ ਗਤੀਵਿਧੀਆਂ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਗਏ।

ਇਸ ਵਿਚਾਰ-ਵਟਾਂਦਰੇ ਦੌਰਾਨ ਪੰਜਾਬ ਵਿੱਚ ਜਨਗਣਨਾ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਮੁੱਚੇ ਤਾਲਮੇਲ ਅਤੇ ਸੁਚੱਜੀ ਯੋਜਨਾਬੰਦੀ ਦੀ ਮੁੱਖ ਭੂਮਿਕਾ 'ਤੇ ਜ਼ੋਰ ਦਿੱਤਾ ਗਿਆ। ਸਾਰੇ ਭਾਈਵਾਲਾਂ ਨੂੰ ਅਪੀਲ ਕੀਤੀ ਗਈ ਕਿ ਉਹ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪਹਿਲ ਦੇਣ ਅਤੇ ਜਨਗਣਨਾ ਕੈਲੰਡਰ ਮੁਤਾਬਕ ਤਿਆਰੀ ਸਬੰਧੀ ਸਾਰੀਆਂ ਗਤੀਵਿਧੀਆਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ।

Have something to say? Post your comment

 

More in Chandigarh

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ