Tuesday, September 16, 2025

Chandigarh

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

September 16, 2025 08:02 PM
SehajTimes

ਚੰਡੀਗੜ੍ਹ : ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਅਤੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਹੈਪੀ ਫੋਰਜਿੰਗਜ਼ ਲਿਮਟਿਡ (ਐਚਐਫਐਲ) ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਹੈਪੀ ਫੋਰਜਿੰਗਜ਼ ਲਿਮਟਿਡ ਆਟੋ ਅਤੇ ਇੰਜੀਨੀਅਰਿੰਗ ਵਿਸ਼ੇਸ਼ ਉਤਪਾਦਾਂ ਦੇ ਨਿਰਮਾਣ ਵਿੱਚ ਇੱਕ ਪ੍ਰਮੁੱਖ ਅਤੇ ਦੇਸ਼ ਵਿੱਚ ਇੰਜੀਨੀਅਰਿੰਗ ਨਿਰਮਾਣ ਦੇ ਖੇਤਰ ਵਿੱਚ ਤੀਜੀ ਸਭ ਤੋਂ ਵੱਡੀ ਇਕਾਈ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਐਚਐਫਐਲ ਕੰਪਨੀ ਦਾ ਕੰਮ ਘਰੇਲੂ ਅਤੇ ਨਿਰਯਾਤ ਬਾਜ਼ਾਰ ਦੋਵਾਂ ਲਈ ਉੱਚ ਮਿਆਰ ਵਾਲੇ ਉਤਪਾਦਾਂ ਦੀ ਫੋਰਜਿੰਗ ਅਤੇ ਮਸ਼ੀਨਿੰਗ 'ਤੇ ਕੇਂਦ੍ਰਤ ਹੈ, ਜੋ ਕਿ ਵਪਾਰਕ ਵਾਹਨਾਂ, ਯਾਤਰੀ ਵਾਹਨਾਂ, ਖੇਤੀਬਾੜੀ ਉਪਕਰਣਾਂ, ਆਫ ਹਾਈਵੇਅ ਸੈਗਮੈਂਟਸ, ਬਿਜਲੀ ਉਤਪਾਦਨ, ਰੇਲਵੇ, ਤੇਲ ਅਤੇ ਗੈਸ, ਵਿੰਡ ਟਰਬਾਈਨ ਉਦਯੋਗਾਂ ਅਤੇ ਰੱਖਿਆ ਸਮੇਤ ਵਿਭਿੰਨ ਖੇਤਰਾਂ ਦੀਆਂ ਲੋੜਾਂ ਨੂੰ ਪੂਰਾ ਕਰਦੀ ਹੈ। ਦਸੰਬਰ 2023 ਵਿੱਚ ਸਟਾਕ ਐਕਸਚੇਂਜਾਂ ਵਿੱਚ ਸੂਚੀਬੱਧ ਹੋਣ ਤੋਂ ਬਾਅਦ, ਐਚਐਫਐਲ ਵਿੱਤੀ ਸਾਲ 2024-25 ਵਿੱਚ 10,000 ਕਰੋੜ ਰੁਪਏ ਦੇ ਮਾਰਕੀਟ ਪੂੰਜੀਕਰਣ ਅਤੇ 1,409 ਕਰੋੜ ਰੁਪਏ ਦੇ ਮਾਲੀਏ ਨਾਲ ਪੰਜਾਬ ਵਿੱਚ ਸਥਿਤ ਸਭ ਤੋਂ ਵੱਡੀਆਂ ਸੂਚੀਬੱਧ ਕੰਪਨੀਆਂ ਵਿੱਚੋਂ ਇੱਕ ਵਜੋਂ ਉਭਰੀ ਹੈ।

ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਐਚਐਫਐਲ ਦੇ ਨਿਰਮਾਣ ਕਾਰਜਾਂ ਦਾ ਹੱਬ ਹੈ, ਜਿਸ ਵੱਲੋਂ 30 ਜੂਨ, 2025 ਤੱਕ 1,500/- ਕਰੋੜ ਰੁਪਏ ਦੇ ਪੂੰਜੀ ਨਿਵੇਸ਼ ਨਾਲ ਲਗਭਗ 4000 ਲੋਕਾਂ ਨੂੰ ਸਿੱਧਾ ਰੋਜ਼ਗਾਰ ਮਿਲਿਆ ਹੈ। ਇਹ ਕੰਪਨੀ ਭਾਰਤ ਦੇ ਨਾਲ-ਨਾਲ ਭਾਰਤ ਤੋਂ ਬਾਹਰ ਵੀ ਸਾਰੇ ਮਸ਼ਹੂਰ ਓਈਐਮ (ਹੇਠਾਂ ਦਿੱਤੇ ਅਨੁਸਾਰ) ਲਈ ਇੱਕ ਪ੍ਰਮੁੱਖ ਸਪਲਾਇਰ ਹੈ ਜੋ ਹੇਠ ਲਿਖੇ ਪ੍ਰਮੁੱਖ ਗਾਹਕਾਂ ਦੇ ਨਾਲ ਵਪਾਰਕ ਵਾਹਨ, ਖੇਤੀ ਉਪਕਰਣ, ਆਫ ਹਾਈਵੇਅ ਅਤੇ ਉਦਯੋਗਿਕ ਖੇਤਰਾਂ ਦੀਆਂ ਲੋੜਾਂ ਨੂੰ ਪੂਰਾ ਕਰਦੀ ਹੈ:
1. ਵਪਾਰਕ ਵਾਹਨ - ਅਸ਼ੋਕ ਲੇਲੈਂਡ, ਆਈਸ਼ਰ, ਮੈਰੀਟਰ, ਮਹਿੰਦਰਾ।

2. ਖੇਤੀ ਉਪਕਰਣ - ਟੈਫੇ, ਐਸਕਾਰਟਸ, ਸਵਰਾਜ, ਸੋਨਾਲੀਕਾ, ਜੌਨ ਡੀਅਰ।

3. ਆਫ ਹਾਈਵੇ - ਜੇਸੀਬੀ, ਵਿਪਰੋ, ਡਾਨਾ, ਹੈਂਡਰਿਕਸਨ।

4. ਉਦਯੋਗ - ਕਮਿੰਸ, ਜੇਨੇਰੈਕ, ਬੋਨਫਿਗਲੀਓਲੀ, ਟੋਇਟਾ ਸ਼ੁਸ਼ੋ, ਕੋਹਲਰ, ਲੀਬਰ।

ਕੰਪਨੀ ਦੀ ਭਵਿੱਖੀ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਸ਼ੀਸ਼ ਗਰਗ ਨੇ ਕਿਹਾ ਕਿ ਐਚਐਫਐਲ ਆਪਣੇ ਨਿਰਮਾਣ ਖੇਤਰ ਨੂੰ ਵਧਾਉਣ ਲਈ ਪੜਾਅਵਾਰ ਢੰਗ ਨਾਲ 1000/- ਕਰੋੜ ਰੁਪਏ ਤੋਂ ਵੱਧ ਦੇ ਮਹੱਤਵਪੂਰਨ ਨਿਵੇਸ਼ ਦੀ ਯੋਜਨਾ ਬਣਾ ਰਿਹਾ ਹੈ। ਹਾਲਾਂਕਿ ਕੰਪਨੀ ਕੋਲ ਨਿਵੇਸ਼ ਲਈ ਦੂਜੇ ਰਾਜਾਂ ਤੋਂ ਪੇਸ਼ਕਸ਼ਾਂ ਹਨ, ਪਰ ਐਚਐਫਐਲ ਰਾਜ ਸਰਕਾਰ ਅਤੇ ਇਸਦੀਆਂ ਨੀਤੀਆਂ ਵਿੱਚ ਪੂਰਾ ਵਿਸ਼ਵਾਸ ਰੱਖਦੇ ਹੋਏ ਪੰਜਾਬ ਵਿੱਚ ਆਪਣਾ ਨਿਵੇਸ਼ ਜਾਰੀ ਰੱਖਣਾ ਚਾਹੁੰਦੀ ਹੈ। ਇਸ ਮਹੱਤਵਪੂਰਨ ਨਿਵੇਸ਼ ਨਾਲ ਸੂਬੇ ਵਿੱਚ 300 ਤੋਂ ਵੱਧ ਇੰਜੀਨੀਅਰ ਅਸਾਮੀਆਂ ਸਮੇਤ 2000 ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਤੋਂ ਇਲਾਵਾ ਇਸ ਨਾਲ ਕਈ ਸਹਾਇਕ ਇਕਾਈਆਂ ਦੇ ਵਿਕਾਸ ਨੂੰ ਹੁਲਾਰਾ ਮਿਲਣ ਅਤੇ ਸਟੀਲ ਦੀ ਖਪਤ ਵਧਣ ਦੀ ਉਮੀਦ ਹੈ, ਜਿਸ ਨਾਲ ਸਥਾਨਕ ਆਰਥਿਕਤਾ ਅਤੇ ਸਪਲਾਈ ਚੇਨ ਨੂੰ ਹੋਰ ਮਜ਼ਬੂਤੀ ਮਿਲੇਗੀ।

ਐਚਐਫਐਲ ਦੇ ਮੈਨੇਜਿੰਗ ਡਾਇਰੈਕਟਰ ਅਸ਼ੀਸ਼ ਗਰਗ ਨੇ ਕਿਹਾ ਕਿ ਇਹ ਬਹੁਤ ਉਤਸ਼ਾਹਜਨਕ ਹੈ ਕਿ ਪੰਜਾਬ ਸਰਕਾਰ ਹਾਲ ਹੀ ਵਿੱਚ ਬਣਾਈਆਂ ਗਈਆਂ ਸੈਕਟਰਲ ਕਮੇਟੀਆਂ ਅਧੀਨ ਨਵੀਂ ਉਦਯੋਗਿਕ ਨੀਤੀ ਲੈ ਕੇ ਆ ਰਹੀ ਹੈ ਅਤੇ ਸਾਨੂੰ ਬਹੁਤ ਉਮੀਦ ਹੈ ਕਿ ਇਹ ਨੀਤੀਆਂ ਉਦਯੋਗ ਦੀਆਂ ਜ਼ਰੂਰਤਾਂ ਦੇ ਅਨੁਸਾਰ ਹੋਣਗੀਆਂ। ਇਹ ਪ੍ਰਸਤਾਵਿਤ ਨਿਵੇਸ਼ ਸਭ ਤੋਂ ਉੱਨਤ ਫੋਰਜਿੰਗ ਸਹੂਲਤਾਂ (1000 ਕਿਲੋਗ੍ਰਾਮ ਤੋਂ 3000 ਕਿਲੋਗ੍ਰਾਮ ਭਾਰ ਵਾਲੇ ਇੱਕ ਟੁਕੜੇ ਦਾ ਉਤਪਾਦਨ ਕਰਨ ਦੇ ਸਮਰੱਥ) ਵਿੱਚੋਂ ਇੱਕ ਹੋਵੇਗਾ ਯਾਨੀ ਏਸ਼ੀਆ ਵਿੱਚ ਪਹਿਲਾ ਅਤੇ ਦੁਨੀਆ ਵਿੱਚ ਦੂਜਾ ਸਭ ਤੋਂ ਵੱਡਾ।

ਆਸ਼ੀਸ਼ ਗਰਗ ਨੇ ਅੱਗੇ ਕਿਹਾ ਕਿ ਇਨ੍ਹਾਂ ਸਮਰੱਥਾਵਾਂ ਵਿੱਚ ਨਿਵੇਸ਼ ਐਚਐਫਐਲ ਨੂੰ ਰਣਨੀਤਕ ਤੌਰ 'ਤੇ ਗੈਰ-ਆਟੋਮੋਟਿਵ ਉਦਯੋਗਿਕ ਉਤਪਾਦਾਂ ਜਿਵੇਂ ਕਿ ਏਰੋਸਪੇਸ, ਰੱਖਿਆ ਅਤੇ ਪ੍ਰਮਾਣੂ ਸਬੰਧੀ ਖੇਤਰਾਂ ਦੀਆਂ ਵਿਸ਼ੇਸ਼ ਲੋੜਾਂ ਨੂੰ ਪੂਰਾ ਕਰੇਗਾ।

ਆਸ਼ੀਸ਼ ਗਰਗ ਨੇ ਕਿਹਾ ਕਿ ਇਸ ਤੋਂ ਇਲਾਵਾ ਨਵੀਂ ਜੀਐਸਟੀ ਰਜਿਸਟ੍ਰੇਸ਼ਨ ਤਹਿਤ ਇਨਸੈਂਟਵਿਸ ਲਈ ਦਰਪੇਸ਼ ਤਕਨੀਕੀ ਮੁੱਦਿਆਂ ਦੇ ਕਾਰਨ, ਕੰਪਨੀ ਮੌਜੂਦਾ ਜੀਐਸਟੀ ਰਜਿਸਟ੍ਰੇਸ਼ਨ ਤਹਿਤ ਆਪਣੇ ਮੌਜੂਦਾ ਪਲਾਂਟ ਦੇ ਵਿਸਥਾਰ ਲਈ ਹੋਰ ਪੂੰਜੀ ਨਿਵੇਸ਼ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਇੱਕ ਸਫਲ ਲੰਬੇ ਸਮੇਂ ਦੀ ਭਾਈਵਾਲੀ ਦੀ ਉਮੀਦ ਕਰ ਰਹੇ ਹਾਂ।

ਪ੍ਰੈਸ ਕਾਨਫਰੰਸ ਦੌਰਾਨ ਸ਼੍ਰੀ ਅਮਿਤ ਢਾਕਾ, ਆਈਏਐਸ, ਸੀਈਓ ਇਨਵੈਸਟ ਪੰਜਾਬ, ਸ੍ਰੀਮਤੀ ਸੀਮਾ ਬਾਂਸਲ, ਵਾਈਸ ਚੇਅਰਪਰਸਨ, ਪੰਜਾਬ ਵਿਕਾਸ ਪ੍ਰੀਸ਼ਦ, ਸ੍ਰੀ ਵੈਭਵ ਮਹੇਸ਼ਵਰੀ, ਮੈਂਬਰ, ਪੰਜਾਬ ਵਿਕਾਸ ਪ੍ਰੀਸ਼ਦ ਅਤੇ ਮੇਘਾ ਗਰਗ ਡਾਇਰੈਕਟਰ ਐਚਐਫਐਲ ਵੀ ਮੌਜੂਦ ਸਨ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ