Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

September 16, 2025 08:19 PM
SehajTimes

ਚੰਡੀਗੜ੍ਹ : ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਇੱਕ ਮਹੱਤਵਪੂਰਨ ਸੁਧਾਰ ਪਹਿਲਕਦਮੀ ਦੇ ਹਿੱਸੇ ਵਜੋਂ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਦਾ ਉਦਘਾਟਨ ਕੀਤਾ, ਜਿਸ ਤਹਿਤ ਸੂਬੇ ਭਰ ਦੀਆਂ 11 ਜੇਲ੍ਹਾਂ ਵਿੱਚ ਆਈ.ਟੀ.ਆਈਜ਼ ਸਥਾਪਤ ਕੀਤੇ ਗਏ ਹਨ। ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਦੇ ਜੇਲ੍ਹ ਵਿਭਾਗ ਨੇ 9 ਕੇਂਦਰੀ ਜੇਲ੍ਹਾਂ ਅਤੇ 2 ਮਹਿਲਾ ਜੇਲ੍ਹਾਂ ਵਿੱਚ ਇਹ ਆਈ.ਟੀ.ਆਈਜ਼ ਸਥਾਪਤ ਕੀਤੇ ਹਨ। ਜੇਲ੍ਹ ਮੰਤਰੀ ਨੇ ਕਿਹਾ ਕਿ ਇਸ ਹੁਨਰ ਵਿਕਾਸ ਮੁਹਿੰਮ ਤਹਿਤ ਲਗਭਗ 2500 ਕੈਦੀ ਸਿਖਲਾਈ ਪ੍ਰਾਪਤ ਕਰਨਗੇ, ਜਿਨ੍ਹਾਂ ਵਿੱਚੋਂ 1000 ਲੰਬੇ ਸਮੇਂ ਦੇ ਕੋਰਸ ਕਰਨਗੇ ਅਤੇ 1500 ਥੋੜ੍ਹੇ ਸਮੇਂ ਦੇ ਕੋਰਸਾਂ ਦੀ ਸਿਖਲਾਈ ਲੈਣਗੇ।

ਉਨ੍ਹਾਂ ਕਿਹਾ ਕਿ ਇਹ ਆਈ.ਟੀ.ਆਈਜ਼ ਕੈਦੀਆਂ ਨੂੰ ਉਨ੍ਹਾਂ ਦੀ ਰਿਹਾਈ ਤੋਂ ਬਾਅਦ ਸਨਮਾਨਜਨਕ ਜੀਵਨ ਵਾਸਤੇ ਤਿਆਰ ਕਰਨ ਦੇ ਉਦੇਸ਼ ਨਾਲ ਕਿੱਤਾਮੁਖੀ ਸਿੱਖਿਆ ਪ੍ਰਦਾਨ ਕਰਨਗੀਆਂ। ਇਹ ਸੰਸਥਾਵਾਂ ਪਲੰਬਿੰਗ, ਇਲੈਕਟ੍ਰੀਸ਼ੀਅਨ, ਬੇਕਿੰਗ, ਵੈਲਡਿੰਗ, ਲੱਕੜ ਦਾ ਕੰਮ, ਕੌਸਮੈਟੋਲੋਜੀ, ਕੰਪਿਊਟਰ ਤਕਨਾਲੋਜੀ ਅਤੇ ਕਈ ਹੋਰ ਟਰੇਡਾਂ ਵਿੱਚ ਇੱਕ ਸਾਲ ਦੇ ਕੋਰਸਾ ਦੀ ਪੇਸ਼ਕਸ਼ ਕਰਨਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲਕਦਮੀ ਕੈਦੀਆਂ ਨੂੰ ਰੋਜ਼ਗਾਰ ਦੇ ਹੁਨਰਾਂ ਨਾਲ ਲੈਸ ਕਰਕੇ ਜੇਲ੍ਹਾਂ ਨੂੰ ਸਿਰਫ਼ ਕੈਦ ਦੀ ਬਜਾਏ ਮੁੜ ਵਸੇਬਾ ਅਤੇ ਸੁਧਾਰ ਕੇਂਦਰਾਂ ‘ਚ ਬਦਲਣ ਦੀ ਕੋਸ਼ਿਸ਼ ਹੈ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਜੇਲ੍ਹਾਂ ਤਬਦੀਲੀ ਦੇ ਕੇਂਦਰਾਂ ਵਜੋਂ ਕੰਮ ਕਰਨ ਅਤੇ ਕੈਦੀਆਂ ਨੂੰ ਮੁੱਖ ਸਮਾਜ ਦੀ ਮੁੱਖ ਧਾਰਾ ਵਿੱਚਜੋੜ ਲਈ ਉਸਾਰੂ ਭੂਮਿਕਾ ਨਿਭਾਉਣ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਜੇਲ੍ਹ ਦੇ ਅੰਦਰ ਹੁਨਰ ਸਿਖਲਾਈ ਅਤੇ ਸਿੱਖਿਆ ਪ੍ਰਦਾਨ ਕਰਨ ਦੀ ਇਹ ਪਹਿਲ ਕੈਦੀਆਂ ਲਈ ਭਵਿੱਖ ਦੇ ਨਵੇਂ ਰਾਹ ਖੋਲ੍ਹੇਦਿਆਂ ਮੁੜ ਅਪਰਾਧ ਦਰ ਨੂੰ ਘਟਾਉਣ ਵਿੱਚ ਮਦਦ ਕਰੇਗੀ।

ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲਕਦਮੀ ਸਰਕਾਰ ਦੇ "ਸਿੱਖਿਆ ਅਤੇ ਹੁਨਰ ਵਿਕਾਸ ਰਾਹੀਂ ਮੁੜ ਵਸੇਬੇ" ਦੇ ਵਿਆਪਕ ਦ੍ਰਿਸ਼ਟੀਕੋਣ ਨਾਲ ਮੇਲ ਖਾਂਦੀ ਹੈ ਅਤੇ ਯਕੀਨੀ ਬਣਾਉਂਦੀ ਹੈ ਕਿ ਕੈਦੀਆਂ ਨੂੰ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਇੱਕ ਸਨਮਾਨਜਨਕ ਜੀਵਨ ਜਿਊਣ ਦਾ ਉਚਿਤ ਮੌਕਾ ਦਿੱਤਾ ਜਾਵੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ