Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

September 17, 2025 08:50 PM
SehajTimes

ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦਾ ਸੱਦਾ

ਆਪਣੇ ਕਰਨਗੇ ਆਪਣਿਆਂ ਦਾ ਮੁੜ ਵਸੇਬਾ

ਚੰਡੀਗੜ੍ਹ : ਪੰਜਾਬ ਦੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਯਤਨਾਂ ਨੂੰ ਤੇਜ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ ਹੈ। ਇਸ ਮਿਸ਼ਨ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਾਸਤੇ ਫੰਡ ਜੁਟਾਉਣ ਲਈ ਆਲਮੀ ਪੱਧਰ ’ਤੇ ਮੁਹਿੰਮ ਚਲਾਈ ਜਾਵੇਗੀ। ਇਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਵਿੱਚ ਸੂਬਾ ਇਕ ਅਜਿਹੇ ਔਖੇ ਦੌਰ ਵਿੱਚੋਂ ਗੁਜ਼ਰਿਆ ਹੈ ਜਿਸ ਨੂੰ ਸਾਡੀਆਂ ਪੀੜ੍ਹੀਆਂ ਕਦੇ ਵੀ ਭੁਲਾ ਨਹੀਂ ਸਕਣਗੀਆਂ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਸਿਰਫ ਪਾਣੀ ਦਾ ਕਹਿਰ ਨਹੀਂ ਢਾਹਿਆ ਸਗੋਂ ਲੱਖਾਂ ਸੁਪਨੇ ਵੀ ਇਸ ਦੇ ਪਾਣੀਆਂ ਵਿੱਚ ਵਹਿ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 2300 ਪਿੰਡ ਡੁੱਬ ਗਏ ਹਨ, 20 ਲੱਖ ਲੋਕ ਪ੍ਰਭਾਵਿਤ ਹੋਏ ਹਨ, ਪੰਜ ਲੱਖ ਏਕੜ ਫਸਲ ਤਬਾਹ ਹੋ ਗਈ ਹੈ, 56 ਕੀਮਤੀ ਜਾਨਾਂ ਚਲੀਆਂ ਅਤੇ 7 ਲੱਖ ਲੋਕ ਬੇਘਰ ਹੋ ਗਏ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ 3200 ਸਕੂਲ ਬਰਬਾਦ ਹੋ ਗਏ, 19 ਕਾਲਜ ਮਲਬੇ ਵਿੱਚ ਬਦਲ ਗਏ, 1400 ਕਲੀਨਿਕ ਤੇ ਹਸਪਤਾਲ ਖੰਡਰ ਬਣ ਗਏ ਹਨ, 8500 ਕਿਲੋਮੀਟਰ ਸੜਕਾਂ ਦੀ ਹਾਲਤ ਬਦਤਰ ਹੋ ਗਈ ਅਤੇ 2500 ਪੁਲ ਢਹਿ ਗਏ। ਉਨ੍ਹਾਂ ਕਿਹਾ ਕਿ ਮੁਢਲੇ ਅਨੁਮਾਨਾਂ ਮੁਤਾਬਕ 13,800 ਕਰੋੜ ਰੁਪਏ ਦਾ ਘਾਟਾ ਪਿਆ ਹੈ ਜਦਕਿ ਨੁਕਸਾਨ ਇਸ ਤੋਂ ਵੀ ਕਿਤੇ ਵੱਧ ਹੋ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਇਹ ਪੰਜਾਬ ਦੇ ਇਤਿਹਾਸ ਦਾ ਸਭ ਤੋਂ ਭਿਆਨਕ ਦੁਖਾਂਤ ਹੈ, ਪਰ ਇਸ ਦੇ ਨਾਲ ਇਹ ਪੰਜਾਬ ਲਈ ਸਭ ਤੋਂ ਵੱਡੀ ਇਮਤਿਹਾਨ ਦੀ ਘੜੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਪੰਜਾਬ ਨੇ ਕਿਸੇ ਸੰਕਟ ਦਾ ਸਾਹਮਣਾ ਕੀਤਾ ਹੈ, ਪੰਜਾਬੀ ਕਦੇ ਸੰਕਟ ਦੇ ਸਾਹਮਣੇ ਝੁਕੇ ਨਹੀਂ ਸਗੋਂ ਹਮੇਸ਼ਾ ਚਟਾਨ ਵਾਂਗ ਹਿੱਕ ਤਾਣ ਕੇ ਖੜ੍ਹੇ ਹੋਏ ਹਾਂ।
ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੇ ਦੌਰਾਨ ਵੀ ਨੌਜਵਾਨ ਆਪਣੀ ਜਾਨ ਜ਼ੋਖਮ ਵਿੱਚ ਪਾ ਕੇ ਲੋਕਾਂ ਨੂੰ ਬਚਾ ਰਹੇ ਸਨ। ਉਨ੍ਹਾਂ ਕਿਹਾ ਕਿ ਕਿਵੇਂ ਗੁਰਦੁਆਰੇ, ਮੰਦਰ ਅਤੇ ਹੋਰ ਧਾਰਮਿਕ ਅਸਥਾਨ ਮਦਦ ਲਈ ਆਪਣੇ ਦਰਵਾਜ਼ੇ ਖੋਲ੍ਹ ਰਹੇ ਸਨ ਅਤੇ ਲੰਗਰ ਚਲਾ ਰਹੇ ਸਨ, ਕਿਵੇਂ ਪੂਰਾ ਪੰਜਾਬ ਮਾਲਾ ਦੇ ਮਣਕਿਆਂ ਵਾਂਗ ਇਕਜੁੱਟ ਹੋ ਕੇ ਪਰਿਵਾਰ ਵਾਂਗ ਖੜ੍ਹਾ ਹੋਇਆ। ਉਨ੍ਹਾਂ ਕਿਹਾ ਕਿ ਇਹੀ ਸਾਡੀ ਸਭ ਤੋਂ ਵੱਡੀ ਤਾਕਤ ਅਤੇ ਵਿਲੱਖਣਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਰਾਹਤ ਅਤੇ ਪੁਨਰਵਾਸ ਤੋਂ ਅੱਗੇ ਵਧਣ ਦਾ ਆ ਗਿਆ ਹੈ ਕਿਉਂਕਿ ਸਾਡੇ ਕਿਸਾਨਾਂ ਨੂੰ ਦੁਬਾਰਾ ਖੇਤੀ ਕਰਨ ਦੀ ਲੋੜ ਹੈ, ਬੱਚਿਆਂ ਨੂੰ ਮੁੜ ਸਕੂਲ ਜਾਣਾ ਹੋਵੇਗਾ ਅਤੇ ਹੜ੍ਹ ਪੀੜਤ ਪਰਿਵਾਰਾਂ ਨੇ ਮੁੜ ਆਪਣੇ ਘਰ ਵਸਾਉਣੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਚੁਣੌਤੀਪੂਰਨ ਪ੍ਰਸਥਿਤੀਆਂ ਦੇ ਮੱਦੇਨਜ਼ਰ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ ਗਈ ਹੈ। ਚੜ੍ਹਦੀ ਕਲਾ ਦਾ ਭਾਵ ਔਖੇ ਤੋਂ ਔਖੇ ਸਮੇਂ ਵਿੱਚ ਵੀ ਹੌਂਸਲੇ ਬੁਲੰਦ ਰੱਖਣਾ। ਹਰ ਦੁੱਖ ਵਿੱਚ ਵੀ ਮਜ਼ਬੂਤ ਰਹਿਣਾ। ਹਰ ਹਨੇਰੇ ਵਿੱਚ ਵੀ ਉਮੀਦਾਂ ਦੇ ਦੀਵੇ ਜਗਾਈ ਰੱਖਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਹਰ ਪੰਜਾਬੀ, ਭਾਰਤ ਦੇ ਹਰ ਨਾਗਰਿਕਾਂ, ਸਾਡੇ ਉਦਯੋਗਪਤੀਆਂ, ਕਲਾਕਾਰਾਂ, ਚੈਰੀਟੇਬਲ ਟਰੱਸਟਾਂ ਅਤੇ ਦੁਨੀਆ ਭਰ ਵਿੱਚ ਰਹਿੰਦੇ ਆਪਣੇ ਪੰਜਾਬੀ ਭਰਾਵਾਂ ਅਤੇ ਭੈਣਾਂ ਨੂੰ ਦਿਲੋਂ ਅਪੀਲ ਕਰਦੇ ਹਨ ਕਿ ਅੱਜ ਪੰਜਾਬ ਨੂੰ ਤੁਹਾਡੀ ਲੋੜ ਹੈ। ਉਨ੍ਹਾਂ ਕਿਹਾ ਕਿ ਆਓ, ਇਕਜੁੱਟ ਹੋ ਕੇ ਇਸ ਔਖੀ ਘੜੀ ਵਿੱਚ ਪੰਜਾਬ ਦੀ ਬਾਂਹ ਫੜੀਏ ਅਤੇ ਖੁੱਲ੍ਹੇ ਦਿਲ ਨਾਲ ਪੰਜਾਬ ਦੀ ਮਦਦ ਕਰੀਏ। ਭਗਵੰਤ ਸਿੰਘ ਮਾਨ ਨੇ ਵਾਅਦਾ ਕੀਤਾ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਆਇਆ ਇਕ-ਇਕ ਪੈਸਾ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਪੁਨਰਵਾਸ ਅਤੇ ਨਿਰਮਾਣ ਕਾਰਜਾਂ 'ਤੇ ਹੀ ਖਰਚ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ www.rangla.punjab.gov.in. ਰਾਹੀਂ ਹੜ੍ਹ ਪੀੜਤਾਂ ਲਈ ਯੋਗਦਾਨ ਪਾਇਆ ਜਾ ਸਕਦਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਅਸੀਂ ਸਾਰੇ ਇਕੱਠੇ ਮਿਲ ਕੇ ਮੁੜ ਸਾਬਤ ਕਰਾਂਗੇ ਕਿ ਪੰਜਾਬ ਕਦੇ ਹਾਰ ਨਹੀਂ ਮੰਨਦਾ। ਪੰਜਾਬ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਵਿੱਚ ਵਾਰ ਰੂਮ ਵੀ ਸਥਾਪਤ ਕੀਤਾ ਗਿਆ ਹੈ ਜੋ ‘ਮਿਸ਼ਨ ਚੜ੍ਹਦੀ ਕਲਾ’ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਦੀ ਸਿੱਧੇ ਤੌਰ ’ਤੇ ਨਿਗਰਾਨੀ ਕਰੇਗਾ। ਉਨ੍ਹਾਂ ਕਿਹਾ ਕਿ ਉਹ ਖੁਦ ਰੋਜ਼ਾਨਾ ਇਨ੍ਹਾਂ ਯਤਨਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨਗੇ।
ਇਸ ਦੌਰਾਨ ਮੁੱਖ ਮੰਤਰੀ ਨੇ ਹੜ੍ਹ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਰਾਹਤ ਕੈਂਪਾਂ ਅਤੇ ਹੋਰ ਪ੍ਰਭਾਵਿਤ ਖੇਤਰਾਂ ਦਾ ਰੋਜ਼ਾਨਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ‘ਮਿਸ਼ਨ ਚੜ੍ਹਦੀ ਕਲਾ’ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਇਸ ਮਿਸ਼ਨ ਤਹਿਤ ਇਕੱਠਾ ਕੀਤਾ ਗਿਆ ਇੱਕ-ਇੱਕ ਪੈਸਾ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ 'ਤੇ ਖਰਚ ਕੀਤਾ ਜਾਵੇਗਾ।
ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਵੀ ਅਧਿਕਾਰੀ ਮੌਜੂਦ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ