Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਜ਼ੋਰਾਂ ‘ਤੇ, ਸੜਕਾਂ, ਨਾਲੀਆਂ, ਸਟਰੀਟ ਲਾਈਟਾਂ ਅਤੇ ਜਲ ਸਪਲਾਈ ਨੈੱਟਵਰਕਾਂ ਦੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਮੁਰੰਮਤ: ਡਾ. ਰਵਜੋਤ ਸਿੰਘ

September 17, 2025 09:02 PM
SehajTimes

ਚੰਡੀਗੜ੍ਹ : ਪੰਜਾਬ ਭਰ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਚਲਾਈ 10 ਦਿਨਾਂ ਦੀ ਸਫਾਈ ਮੁਹਿੰਮ ਤਹਿਤ ਕਾਰਵਾਈ ਤੇਜ਼ ਕਰ ਦਿੱਤੀ ਹੈ ਜਿਸ ਵਿੱਚ ਸੜਕਾਂ ਦੀ ਮੁਰੰਮਤ, ਨਾਲੀਆਂ ‘ਚੋਂ ਗਾਰ ਕੱਢਣਾ, ਸਟਰੀਟ ਲਾਈਟਾਂ ਦੀ ਮੁਰੰਮਤ ਅਤੇ ਪਾਣੀ ਸਪਲਾਈ ਲਾਈਨਾਂ ਦੀ ਬਹਾਲੀ ਅਤੇ ਸੰਵੇਦਨਸ਼ੀਲ ਥਾਵਾਂ ਤੋਂ ਕੂੜਾ ਹਟਾਉਣ 'ਤੇ ਕੇਂਦ੍ਰਿਤ ਕੰਮ ਕੀਤਾ ਗਿਆ ਹੈ। ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਆਮ ਸਥਿਤੀ ਨੂੰ ਬਹਾਲ ਕਰਨ ਲਈ ਜੇਸੀਬੀ, ਟਰੈਕਟਰ ਟਰਾਲੀਆਂ, ਕੰਪੈਕਟਰ ਅਤੇ ਫੌਗਿੰਗ ਮਸ਼ੀਨਾਂ ਦੀ ਸਹਾਇਤਾ ਨਾਲ ਸਮਰਪਿਤ ਟੀਮਾਂ 24 ਘੰਟੇ ਲਗਾਤਾਰ ਕੰਮ ਵਿੱਚ ਲੱਗੀਆਂ ਹੋਈਆਂ ਹਨ। ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਵਾਰਡ-ਵਾਰ ਰੋਸਟਰ ਤਿਆਰ ਕੀਤੇ ਗਏ ਹਨ ਤਾਂ ਜੋ ਯੋਜਨਾਬੱਧ ਢੰਗ ਨਾਲ ਟੀਮਾਂ ਨੂੰ ਰੋਜ਼ਾਨਾ ਕੇਂਦਰਿਤ ਖੇਤਰਾਂ ਵਿੱਚ ਲਗਾਉਣਾ ਯਕੀਨੀ ਬਣਾਇਆ ਜਾ ਸਕੇ। ਲੁਧਿਆਣਾ ਵਰਗੇ ਵੱਡੇ ਕਾਰਪੋਰੇਸ਼ਨਾਂ ਵਿੱਚ ਜ਼ੋਨਲ ਕਮਿਸ਼ਨਰਾਂ ਸਮੇਤ ਨੋਡਲ ਅਫਸਰ ਨਿਯਮਤ ਸਫਾਈ ਮੁਹਿੰਮਾਂ ਤੋਂ ਇਲਾਵਾ, ਰੋਜ਼ਾਨਾ ਦੋ ਤੋਂ ਤਿੰਨ ਵਾਰਡਾਂ ਦਾ ਦੌਰਾ ਕਰਕੇ ਇਹਨਾਂ ਕਾਰਜਾਂ ਦੀ ਸਿੱਧੀ ਨਿਗਰਾਨੀ ਕਰ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਨਾਗਰਿਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਰੋਜ਼ਾਨਾ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਅਧਿਕਾਰੀਆਂ ਦੀ ਨਿੱਜੀ ਸ਼ਮੂਲੀਅਤ ਰਾਹੀਂ ਸਟਾਫ਼ ਅਤੇ ਸਥਾਨਕ ਨਿਵਾਸੀਆਂ ਨੂੰ ਸਰਗਰਮੀ ਨਾਲ ਸ਼ਾਮਲ ਕੀਤਾ ਜਾ ਰਿਹਾ ਹੈ, ਤਾਂ ਜੋ ਸਫ਼ਾਈ ਬਣਾਈ ਰੱਖਣ ਲਈ ਭਾਈਚਾਰਿਆਂ ਨੂੰ ਪ੍ਰੇਰਿਤ ਕੀਤਾ ਜਾ ਸਕੇ। ਡਾ. ਰਵਜੋਤ ਸਿੰਘ ਨੇ ਅੱਗੇ ਦੱਸਿਆ ਕਿ ਕੰਪੈਕਟਰਾਂ ਅਤੇ ਰਹਿੰਦ-ਖੂੰਹਦ ਪ੍ਰੋਸੈਸਿੰਗ ਪਲਾਂਟਾਂ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸੜਕਾਂ, ਪਾਣੀ ਸਪਲਾਈ ਨੈੱਟਵਰਕ ਅਤੇ ਸਟਰੀਟ ਲਾਈਟਾਂ ਸਮੇਤ ਨੁਕਸਾਨੇ ਗਏ ਬੁਨਿਆਦੀ ਢਾਂਚੇ ਦੀ ਸਰਗਰਮੀ ਨਾਲ ਮੁਰੰਮਤ ਕੀਤੀ ਜਾ ਰਹੀ ਹੈ। ਕੂੜੇ ਦੇ ਸੰਵੇਦਨਸ਼ੀਲ ਸਥਾਨਾਂ ਨੂੰ ਸਾਫ਼ ਕਰਨ ਅਤੇ ਰਹਿੰਦ-ਖੂੰਹਦ ਦੇ ਜਮ੍ਹਾਂ ਹੋਣ ਨੂੰ ਘਟਾਉਣ ਲਈ ਵਿਸ਼ੇਸ਼ ਟੀਮਾਂ ਨੂੰ ਲਾਮਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਮੁਹਿੰਮ ਨੂੰ ਪਹਿਲਾਂ ਅਤੇ ਬਾਅਦ ਦੀਆਂ ਫੋਟੋਆਂ ਰਾਹੀਂ ਦਸਤਾਵੇਜ਼ੀ ਰੂਪ ਵੀ ਦਿੱਤਾ ਜਾ ਰਿਹਾ ਹੈ। ਪੈਸਕੋ ਦੇ ਸਾਬਕਾ ਸੈਨਿਕਾਂ ਨੂੰ ਸਾਰੇ ਸ਼ਹਿਰੀ ਖੇਤਰਾਂ ਵਿੱਚ ਜ਼ਿੰਮੇਵਾਰੀ ਯਕੀਨੀ ਬਣਾਉਣ ਲਈ ਇਹਨਾਂ ਕਾਰਜਾਂ ਦੀ ਰਿਪੋਰਟਿੰਗ, ਤਸਦੀਕ ਅਤੇ ਨਿਗਰਾਨੀ ਵਿੱਚ ਸਹਾਇਤਾ ਲਈ ਤਾਇਨਾਤ ਕੀਤਾ ਗਿਆ ਹੈ। ਹੜ੍ਹ ਪ੍ਰਭਾਵਿਤ ਆਬਾਦੀ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਵਾਸਤੇ ਇੱਕ ਸ਼ਿਕਾਇਤ ਨਿਵਾਰਣ ਵਿਧੀ ਵੀ ਸ਼ੁਰੂ ਕੀਤੀ ਗਈ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ