Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Doaba

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

September 17, 2025 09:10 PM
SehajTimes

ਹੁਸ਼ਿਆਰਪੁਰ : ਪੰਜਾਬ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਦੇ ਮੱਦੇਨਜ਼ਰ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ, ਜੋ ਕਿ 27 ਸਤੰਬਰ 2025 ਨੂੰ ਮਾਹਿਲਪੁਰ (ਜਿ਼ਲ੍ਹਾ ਹੁਸ਼ਿਆਰਪੁਰ) ਵਿਖੇ ਹੋਣ ਵਾਲੀ ਸੀ, ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਸ੍ਰੀ ਰੋੜੀ ਨੇ ਕਿਹਾ ਕਿ ਇਹ ਮੈਰਾਥਨ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸਿ਼ਆਂ ਤੋਂ ਦੂਰ ਰੱਖਣ, ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਪਕੇਰਾ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਦਾ ਇੱਕ ਮਹੱਤਵਪੂਰਨ ਹਿੱਸਾ ਸੀ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਇਸ ਯਤਨ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਰਾਹੀਂ ਸਿਹਤਮੰਦ, ਤੰਦਰੁਸਤ ਅਤੇ ਖੁਸ਼ਹਾਲ ਬਣਨ ਵੱਲ ਸੇਧਿਤ ਕਰਨਾ ਸੀ। ਹਾਲਾਂਕਿ, ਮੌਜੂਦਾ ਸਮੇਂ ਵਿੱਚ ਹੜ੍ਹਾਂ ਕਾਰਨ, ਪੰਜਾਬ ਦੇ ਕਈ ਜਿ਼ਲ੍ਹਿਆਂ ਵਿੱਚ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ। ਅਜਿਹੇ ਹਾਲਾਤਾਂ ਵਿੱਚ, ਲੋਕਾਂ ਦੇ ਦੁੱਖ ਨੂੰ ਸਾਂਝਾ ਕਰਨਾ ਅਤੇ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਣਾ ਹੈ। ਸ੍ਰੀ. ਰੋੜੀ ਨੇ ਸਪੱਸ਼ਟ ਕੀਤਾ ਕਿ ਮੈਰਾਥਨ ਨੂੰ ਸਿਰਫ਼ ਮੁਲਤਵੀ ਕੀਤਾ ਗਿਆ ਹੈ, ਰੱਦ ਨਹੀਂ ਕੀਤਾ ਗਿਆ ਹੈ। ਜਿਵੇਂ ਹੀ ਸਥਿਤੀ ਵਿੱਚ ਸੁਧਾਰ ਹੋਵੇਗਾ, ਮੈਰਾਥਨ ਲਈ ਨਵੀਂ ਤਾਰੀਖ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਹਰ ਸਥਿਤੀ ਵਿੱਚ ਪੰਜਾਬ ਦੇ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Have something to say? Post your comment

 

More in Doaba

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ , ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ : ਭਗਵੰਤ ਸਿੰਘ ਮਾਨ

ਨਵਨੂਰ ਹਸਪਤਾਲ ਬਲਾਚੌਰ ਮਰੀਜ਼ਾਂ ਲਈ ਹੋ ਰਿਹਾ ਵਰਦਾਨ ਸਾਬਿਤ

ਵਿਧਾਇਕਾ ਕਟਾਰੀਆ ਵੱਲੋਂ ਪਿੰਡ ਟਕਾਰਲਾ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ

ਆਯੁਸ਼ਮਨ ਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੂਰੀ ਹਸਪਤਾਲ ਵਿੱਚ ਉਪਲਬਧ : ਡਾ. ਸੂਰੀ

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ