ਸੁਨਾਮ : ਕਾਂਗਰਸ ਪਾਰਟੀ ਨੂੰ ਜਥੇਬੰਦਕ ਤੌਰ ਤੇ ਮਜ਼ਬੂਤ ਕਰਨ ਲਈ ਕੁੱਲ ਹਿੰਦ ਕਾਂਗਰਸ ਕਮੇਟੀ ਵੱਲੋਂ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਸੁਨਾਮ ਵਿਖੇ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਨਿਯੁਕਤ ਕੀਤੇ ਜ਼ਿਲ੍ਹਾ ਸੰਗਰੂਰ ਦੇ ਇੰਚਾਰਜ਼ ਜਗਦੀਸ਼ ਜਾਂਗੜ ਸਾਬਕਾ ਵਿਧਾਇਕ ਰਾਜਸਥਾਨ ਤੋਂ ਇਲਾਵਾ ਜ਼ਿਲਾ ਪ੍ਰਧਾਨ ਸੁਰਿੰਦਰ ਪਾਲ ਸਿੰਘ ਸਿਬੀਆ, ਸਾਬਕਾ ਵਿਧਾਇਕ ਰੁਪਿੰਦਰ ਕੌਰ ਰੂਬੀ, ਰਜਿੰਦਰ ਦੀਪਾ, ਜਸਵਿੰਦਰ ਸਿੰਘ ਧੀਮਾਨ, ਰਜਿੰਦਰ ਸਿੰਘ ਰਾਜਾ ਬੀਰਕਲਾਂ, ਗੁਰਪਿਆਰ ਧੂਰਾ ਨੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਇੰਚਾਰਜ ਜਗਦੀਸ਼ ਜਾਂਗੜ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਮਿਹਨਤੀ ਅਤੇ ਕਾਬਿਲ ਵਰਕਰਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਜਾਂਦਾ ਹੈ। ਕਾਂਗਰਸ ਪਾਰਟੀ ਪ੍ਰਤੀ ਸਮਰਪਿਤ ਮਿਹਨਤੀ ਵਰਕਰ ਨੂੰ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਅਤੇ ਕਾਂਗਰਸ ਹਾਈਕਮਾਂਡ ਵੱਲੋਂ ਸੰਗਠਨ ਸਿਰਜਨ ਅਭਿਆਨ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਪ੍ਰਧਾਨ ਕਿਸੇ ਮਿਹਨਤੀ ਵਰਕਰ ਨੂੰ ਲਗਾਉਣ ਲਈ ਵਰਕਰਾਂ ਦੇ ਵਿਚਾਰ ਜਾਣਨ ਲਈ ਉਨ੍ਹਾਂ ਨੂੰ ਜ਼ਿਮੇਵਾਰੀ ਸੌਂਪੀ ਗਈ ਹੈ। ਉਹ ਜ਼ਿਲ੍ਹਾ ਸੰਗਰੂਰ ਦੇ ਵਰਕਰਾਂ ਦੀਆਂ ਭਾਵਨਾਵਾਂ ਜਾਨਣ ਲਈ ਬਲਾਕ ਪੱਧਰ ਤੇ ਮੀਟਿੰਗਾਂ ਕਰ ਰਹੇ ਹਨ ਜ਼ਿਲ੍ਹਾ ਪ੍ਰਧਾਨ ਬਣਨ ਲਈ ਕੋਈ ਵੀ ਵਰਕਰ ਫ਼ਾਰਮ ਭਰ ਸਕਦਾ ਹੈ। ਜ਼ਿਲ੍ਹਾ ਇੰਚਾਰਜ ਨੇ ਕਿਹਾ ਕਿ ਸੰਗਠਨ ਬਣਾਉਣ ਸਮੇਂ ਹਰ ਵਰਗ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ ਅਤੇ ਹਾਈਕਮਾਂਡ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ ਲਈ 6 ਨਾਵਾਂ ਦਾ ਪੈਨਲ ਭੇਜਿਆ ਜਾਵੇਗਾ ਜਿਸ ਵਿੱਚ ਐਸ ਸੀ/ ਐਸ ਟੀ, ਓ ਬੀ ਸੀ ਅਤੇ ਮਹਿਲਾ ਨੂੰ ਵੀ ਪੈਨਲ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਮੌਕੇ ਸੁਰਿੰਦਰ ਸਿੰਘ ਭਰੂਰ, ਪ੍ਰਮੋਦ ਅਵਸਥੀ, ਪ੍ਰਤੀਕ ਸ਼ਰਮਾ ਗੰਗਾਨਗਰ, ਜਗਦੇਵ ਸਿੰਘ ਦੌਲਾ ਸਿੰਘ ਵਾਲਾ, ਜਸਵੰਤ ਸਿੰਘ ਭੰਮ, ਸ਼ਸ਼ੀ ਬਾਲਾ, ਕ੍ਰਿਸ਼ਨ ਸ਼ਰਮਾ, ਗਰਮੀਤ ਸ਼ਰਮਾ, ਡਾ ਸੋਮ ਨਾਥ, ਰਿੰਪਲ ਧਾਲੀਵਾਲ, ਹਾਕਮ ਸਿੰਘ, ਜੱਸ ਜੋਸ਼ਨ, ਹੈਪੀ ਮੰਗਲਾ, ਕਰਮਜੀਤ ਕੌਰ ਮਾਡਲ ਟਾਊਨ, ਸਾਹਿਲ ਜੌੜਾ, ਵਿਕਰਾਂਤ ਸ਼ਰਮਾ, ਮਨੂੰ ਸਮੇਤ ਵੱਡੀ ਗਿਣਤੀ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।