ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਗੁਰਮੀਤ ਕੁਮਾਰ ਬਾਂਸਲ ਵੱਲੋਂ ਦਫ਼ਤਰ ਉਪ ਮੰਡਲ ਦਫ਼ਤਰ ਵਿਖੇ ਸਬ ਡਵੀਜਨ ਮਾਲੇਰਕੋਟਲਾ ਅਧੀਨ ਆਉਂਦੇ ਸਮੂਹ ਪਟਵਾਰੀਆਂ ਅਤੇ ਨੰਬਰਦਾਰਾਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ । ਇਸ ਮੌਕੇ ਤਹਿਸੀਲਦਾਰ ਰਿਤੂ ਗੁਪਤਾ ਅਤੇ ਨਾਇਬ ਤਹਿਸੀਲਦਾਰ ਸ਼੍ਰੀ ਸੁਖਵਿੰਦਰ ਸਿੰਘ ਵੀ ਮੌਜੂਦ ਸਨ। ਗੁਰਮੀਤ ਕੁਮਾਰ ਬਾਂਸਲ ਨੇ ਕਿਹਾ ਕਿ ਪਿੰਡਾਂ ਦੇ ਪਟਵਾਰੀ ਅਤੇ ਨੰਬਰਦਾਰ ਲੋਕਾਂ ਨਾਲ ਰੋਜ਼ਾਨਾ ਸਿੱਧੇ ਤੌਰ ਤੇ ਸੰਪਰਕ ਵਿੱਚ ਰਹਿੰਦੇ ਹਨ ਅਤੇ ਉਹ ਕਿਸਾਨਾਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਸਮਝਾ ਸਕਦੇ ਹਨ। ਇਸ ਲਈ ਉਨ੍ਹਾਂ ਦੀ ਸਮਾਜਿਕ,ਨੈਤਿਕ ਜ਼ਿੰਮੇਵਾਰੀ ਹੈ ਕਿ ਕਿਸਾਨਾਂ ਨੂੰ ਪਰਾਲੀ ਦੀ ਨਾੜ ਅਤੇ ਰਹਿੰਦ ਖੂੰਹਦ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ, ਪਰਾਲੀ ਪ੍ਰਬੰਧਨ ਦੇ ਸਹੀ ਤਰੀਕੇ ਅਪਣਾਉਣ ਵਾਸਤੇ ਉਤਸ਼ਾਹਿਤ ਕਰਨ। ਇਸ ਮੌਕੇ ਜ਼ਿਲਾ ਪ੍ਰਧਾਨ ਪਟਵਾਰ ਯੂਨੀਅਨ ਅਬਦੁਲ ਰਸ਼ੀਦ, ਜਿਲਾ ਸਕੱਤਰ ਹਰਦੀਪ ਸਿੰਘ, ਸਕੱਤਰ ਤਹਿਸੀਲ ਮਾਲੇਰਕੋਟਲਾ ਹਰਵੀਰ ਸਿੰਘ, ਖਜਾਨਚੀ ਸੁਮਨਪ੍ਰੀਤ ਸਿੰਘ ਨੰਬਰਦਾਰ ਯੂਨੀਅਨ ਦੇ ਜ਼ਿਲਾ ਪ੍ਰਧਾਨ ਬਲਵੀਰ ਸਿੰਘ, ਤਹਿਸੀਲ ਪ੍ਰਧਾਨ ਜਸਪਾਲ ਸਿੰਘ, ਜਨਰਲ ਸਕੱਤਰ ਸੁਖਵਿੰਦਰ ਸਿੰਘ, ਖਜਾਨਚੀ ਕੇਸਰ ਸਿੰਘ, ਸਰਵਰਾ ਮਹਿੰਦਰ ਸਿੰਘ, ਮੀਤ ਪ੍ਰਧਾਨ ਧਰਮਿੰਦਰ ਸਿੰਘ, ਤੋਂ ਇਲਾਵਾ ਹੋਰ ਨੰਬਰਦਾਰ ਅਤੇ ਪਟਵਾਰੀ ਹਾਜਰ ਸਨ।