Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅੰਮ੍ਰਿਤਸਰ ਵਿੱਚ ਦੋ ਔਰਤਾਂ ਸਮੇਤ ਛੇ ਨਸ਼ਾ ਤਸਕਰ 9 ਕਿਲੋ ਹੈਰੋਇਨ ਨਾਲ ਗ੍ਰਿਫਤਾਰ

September 18, 2025 07:11 PM
SehajTimes

ਦੋਵਾਂ ਮਾਡਿਊਲਾਂ ਵਿੱਚ ਇੱਕੋ ਹੀ ਪਾਕਿਸਤਾਨ-ਅਧਾਰਤ ਤਸਕਰ ਦਾ ਸਾਂਝਾ ਸਬੰਧ ਸੀ, ਜੋ ਹੈਰੋਇਨ ਦੀਆਂ ਖੇਪਾਂ ਸੁੱਟਣ ਲਈ ਡਰੋਨ ਦੀ ਕਰਦੇ ਸਨ ਵਰਤੋਂ : ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਨਸ਼ਾ ਤਸਕਰਾਂ ਨੂੰ 9.066 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਦੋ ਹੋਰ ਨਸ਼ਾ ਤਸਕਰੀ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਕਾਲੇ ਘਨੂਪੁਰ ਦੇ ਹਨੀ (18), ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਪਰਮਦੀਪ ਸਿੰਘ ਉਰਫ਼ ਪਾਰਸ (18), ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਹਰਵਿੰਦਰ ਸਿੰਘ ਉਰਫ਼ ਹਿੰਦਾ (19), ਅੰਮ੍ਰਿਤਸਰ ਦੇ ਪਿੰਡ ਡਾਂਡੇ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (25), ਤਰਨਤਾਰਨ ਦੇ ਪਿੰਡ ਢਾਲਾ ਦੀ ਜਸਬੀਰ ਕੌਰ (40) ਅਤੇ ਤਰਨਤਾਰਨ ਦੇ ਪਿੰਡ ਹਵੇਲੀਆਂ ਦੀ ਕੁਲਵਿੰਦਰ ਕੌਰ (54) ਵਜੋਂ ਹੋਈ ਹੈ। ਇਹ ਕਾਰਵਾਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਮੋਗਾ ਸਥਿਤ ਜਗਪ੍ਰੀਤ ਸਿੰਘ ਉਰਫ਼ ਜੱਗਾ ਦੁਆਰਾ ਚਲਾਏ ਜਾ ਰਹੇ ਨਸ਼ਾ ਤਸਕਰੀ ਸਿੰਡੀਕੇਟ, ਦੇ ਮੁੱਖ ਕਾਰਕੁੰਨ ਯਾਸੀਨ ਮੁਹੰਮਦ ਨੂੰ 7.1 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਤੋਂ ਇੱਕ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਜੰਡਿਆਲਾ ਗੁਰੂ ਦੇ ਰਹਿਣ ਵਾਲਾ ਹਰਪ੍ਰੀਤ ਉਰਫ਼ ਹੈਪੀ ਜੱਟ ਵਿਦੇਸ਼ੀ ਗੈਂਗਸਟਰ ਦੇ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਿੱਧੇ ਸਬੰਧ ਸੀ ਅਤੇ ਉਹ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਇਸ ਨੈੱਟਵਰਕ ਨੂੰ ਚਲਾ ਰਿਹਾ ਸੀ। ਡੀਜੀਪੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਦੋ ਵੱਖ-ਵੱਖ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ ਦੋਵਾਂ ਮਾਮਲਿਆਂ ਵਿੱਚ ਵਿਆਪਕ ਨੈੱਟਵਰਕ ਅਤੇ ਸਰਹੱਦ ਪਾਰ ਦੇ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਪਹਿਲੇ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸ਼ੁਰੂ ਵਿੱਚ, ਦੋਸ਼ੀ ਹਨੀ ਨੂੰ 20 ਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਹੋਰ ਜਾਂਚ ਦੌਰਾਨ ਉਸਦੇ ਸਾਥੀ ਪਰਮਦੀਪ ਸਿੰਘ ਉਰਫ਼ ਪਾਰਸ ਨੂੰ ਨਾਮਜ਼ਦ ਕੀਤਾ ਗਿਆ , ਜੋ ਬਾਅਦ ਵਿੱਚ 5.032 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ ।


ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਮਾਡਿਊਲ ਦੇ ਦੋ ਹੋਰ ਮੈਂਬਰਾਂ ,ਹਰਵਿੰਦਰ ਹਿੰਦਾ ਅਤੇ ਗੁਰਪ੍ਰੀਤ ਗੋਪੀ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਕਿ ਪੁਲਿਸ ਟੀਮਾਂ ਨੇ ਗੁਰਪ੍ਰੀਤ ਦੇ ਕਬਜ਼ੇ ਤੋਂ 3.010 ਕਿਲੋਗ੍ਰਾਮ ਹੈਰੋਇਨ ਹੋਰ ਬਰਾਮਦ ਕੀਤੀ , ਜਿਸ ਨਾਲ ਇਸ ਮਾਡਿਊਲ ਤੋਂ ਕੁੱਲ ਰਿਕਵਰੀ 8.062 ਕਿਲੋਗ੍ਰਾਮ ਹੋ ਗਈ ਹੈ।

ਸੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਗੁਰਪ੍ਰੀਤ ਅਤੇ ਪਰਮਦੀਪ ਸਰਹੱਦ ਪਾਰ ਤੋਂ ਡਰੋਨ ਦੀ ਵਰਤੋਂ ਕਰਕੇ ਸੁੱਟੀ ਜਾ ਰਹੀ ਨਸ਼ੀਲੇ ਪਦਾਰਥਾਂ ਦੀ ਖੇਪ ਨਿਰਧਾਰਤ ਥਾਵਾਂ - ਜਿਵੇਂ ਕੂੜੇ ਦੇ ਢੇਰ ਜਾਂ ਨਿਸ਼ਾਦੇਹੀ ਕੀਤੇ ਪੋਲਾਂ, ਤੋਂ ਪ੍ਰਾਪਤ ਕਰਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਹੈਪੀ ਜੱਟ ਦੇ ਨਿਰਦੇਸ਼ਾਂ `ਤੇ ਹੈਰੋਇਨ ਦੀ ਖੇਪ ਨੂੰ ਅੱਗੇ ਸਪਲਾਈ ਕਰਦੇ ਸਨ।

ਇੱਕ ਹੋਰ ਕਾਰਵਾਈ ਵਿੱਚ, ਸੀਪੀ ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਜਸਬੀਰ ਕੌਰ ਅਤੇ ਕੁਲਵਿੰਦਰ ਕੌਰ ਨਾਮ ਦੀਆਂ ਦੋ ਮਹਿਲਾ ਤਸਕਰਾਂ ਨੂੰ 1.004 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮ ਜਸਬੀਰ ਕੌਰ ਪਾਕਿ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ, ਉਨ੍ਹਾਂ ਕਿਹਾ ਕਿ ਦੋਵਾਂ ਮਾਡਿਊਲਾਂ ਵਿੱਚ ਇੱਕੋ ਹੀ ਪਾਕਿਸਤਾਨ-ਅਧਾਰਤ ਤਸਕਰ ਦਾ ਸਾਂਝਾ ਸਬੰਧ ਸੀ।

ਇਸ ਸਬੰਧ ਵਿੱਚ ਦੋ ਵੱਖ-ਵੱਖ ਮਾਮਲੇ - ਐਫਆਈਆਰ ਨੰਬਰ 185 ਮਿਤੀ 15-09-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਅਧੀਨ ਅਤੇ ਐਫਆਈਆਰ ਨੰਬਰ 187 ਮਿਤੀ 17-09-2025 ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਅਧੀਨ - ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਦਰਜ ਕੀਤੇ ਗਏ ਹਨ।

Have something to say? Post your comment

 

More in Majha

ਬੀਬੀ ਕੌਲਾਂ ਜੀ ਭਲਾਈ ਕੇਂਦਰ ਵੱਲੋਂ ਖਾਲਸਾ ਸਾਜਨਾ ਦਿਵਸ ਮੌਕੇ 'ਦਸਤਾਰ ਲੰਗਰ' ਅਤੇ ਅੰਮ੍ਰਿਤ ਸੰਚਾਰ ਦਾ ਵਿਸ਼ੇਸ਼ ਆਯੋਜਨ

ਇਤਿਹਾਸ ਦਾ ਖ਼ੂਨੀ ਸਫ਼ਾ ਸਾਕਾ ਜਲ੍ਹਿਆਂਵਾਲਾ ਬਾਗ

ਐਨ ਸੀ ਸੀ ਗਰੁੱਪ ਅੰਮ੍ਰਿਤਸਰ ਵੱਲੋਂ ਸਨਮਾਨ ਸਮਾਰੋਹ ਦਾ ਆਯੋਜਨ ਅਤੇ ਕਾਂਬਾਈਨਡ ਸਾਲਾਨਾ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ

ਮੁੱਖ ਬੁਲਾਰੇ ਤੇ ਵਿਧਾਇਕ ਧਾਲੀਵਾਲ ਵਲੋਂ ਸ਼ਾਇਰ ਐੱਸ. ਪ੍ਰਸ਼ੋਤਮ ਦੀ ਰਚਿਤ ਵਿਸਾਖੀ ਨੂੰ ਸਮਰਪਿਤ ਆਡੀਓ ਨਜ਼ਮ ਤੇ ਪੋਸਟਰ ਨੂੰ ਕੀਤਾ ਰਲੀਜ਼

ਟਿਹਰੀ ਕ੍ਰਿਕਟ ਕਲੱਬ ਵੱਲੋਂ ਕ੍ਰਿਕਟ ਟੂਰਨਾਮੈਂਟ ਦਾ ਸਫਲ ਆਯੋਜਨ, ਬਾਬਾ ਕ੍ਰਿਕਟ ਕਲੱਬ ਬਣਿਆ ਜੇਤੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫ਼ਤਾਰ; 6.5 ਕਿਲੋਗ੍ਰਾਮ ਹੈਰੋਇਨ, ਪਿਸਤੌਲ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਅਜਨਾਲਾ ‘ਚ 480 ਕਿਲੋਮੀਟਰ ਲੰਮੀਆਂ 255 ਸੜਕਾਂ ਦਾ 194 ਕਰੋੜ ਰੁਪਏ ਦੀ ਲਾਗਤ ਨਾਲ ਹੋਵਟਗਾ ਨਵੀਨੀਕਰਨ – ਧਾਲੀਵਾਲ

ਅੰਮ੍ਰਿਤਸਰ ਅੱਡੇ ਦੇ ਆਲੇ-ਦੁਆਲੇ ਪੰਛੀਆਂ ਅਤੇ ਜੰਗਲੀ ਜੀਵਾਂ ਦੀ ਗਤੀਵਿਧੀ ‘ਤੇ ਕਾਬੂ ਪਾਉਣ ਲਈ ਸਖ਼ਤ ਕਦਮ ਚੁੱਕਣ ਦੀ ਲੋੜ `ਤੇ ਦਿੱਤਾ ਜ਼ੋਰ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੋਕ ਵਿਕਾਸ ਪੁਰਸ਼ ਵਜੋਂ ਵੇਖ ਰਹੇ ਹਨ : ਵਿਧਾਇਕ ਰਮਦਾਸ