Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

September 18, 2025 07:25 PM
SehajTimes

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਡੇਅਰੀ ਵਿਕਾਸ ਵਿਭਾਗ ਵਿੱਚ ਭਰਤੀ ਕੀਤੇ ਤਿੰਨ ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਸਾਲ 2022 ਤੋਂ ਹੁਣ ਤੱਕ ਇਸ ਵਿਭਾਗ ਵਿੱਚ ਨਵੀਆਂ ਭਰਤੀਆਂ ਦੀ ਕੁੱਲ ਗਿਣਤੀ 52 ਹੋ ਗਈ ਹੈ। ਇਨ੍ਹਾਂ ਨਿਯੁਕਤੀਆਂ ਵਿੱਚ 34 ਇੰਸਪੈਕਟਰ ਗ੍ਰੇਡ-2 ਅਧਿਕਾਰੀ, 8 ਕਲਰਕ, 5 ਆਈ.ਟੀ. ਕਲਰਕ, 4 ਸਟੈਨੋਟਾਈਪਿਸਟ ਅਤੇ 1 ਡਰਾਈਵਰ ਸ਼ਾਮਲ ਹਨ, ਜਿਸ ਨਾਲ ਵਿਭਾਗ ਦੀ ਕਾਰਜ ਕੁਸ਼ਲਤਾ ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ। ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਆਪਣੀਆਂ ਸੇਵਾਵਾਂ ਲਗਨ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਜਨਤਕ ਸੇਵਾਵਾਂ ਨੂੰ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਨਿਭਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਦੀ ਮਜ਼ਬੂਤੀ ਸਾਡੇ ਕਿਸਾਨਾਂ ਦੀ ਸਹਾਇਤਾ ਕਰਨ ਅਤੇ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਅਤਿ ਮਹੱਤਵਪੂਰਨ ਹੈ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਯਤਨਾਂ 'ਤੇ ਚਾਨਣਾ ਪਾਉਂਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਮੌਜੂਦਾ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਇਤਿਹਾਸਕ ਮਿਸਾਲ ਕਾਇਮ ਕੀਤੀ ਹੈ। ਇਹ ਸਾਰੀਆਂ ਨੌਕਰੀਆਂ ਪੂਰੀ ਪਾਰਦਰਸ਼ਤਾ ਅਤੇ ਮੈਰਿਟ ਦੇ ਆਧਾਰ ਉਤੇ ਦਿੱਤੀਆਂ ਗਈਆਂ ਹਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ