Thursday, December 18, 2025

Chandigarh

ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

September 18, 2025 08:27 PM
SehajTimes

ਮਾਲ ਮੰਤਰੀ ਮੁੰਡੀਆਂ ਨੇ ਆਪਣੀ ਤਨਖਾਹ ਵਿੱਚੋਂ ਪਿੰਡ ਸਾਹਿਬਾਨਾ ਵਿੱਚ ਨੁਕਸਾਨੇ ਘਰ ਦੀ ਮੁਰੰਮਤ ਲਈ 50,000 ਰੁਪਏ ਦੀ ਸਹਾਇਤਾ ਦਿੱਤੀ

ਜਲ ਸਰੋਤ ਮੰਤਰੀ ਨੇ ਜਲੰਧਰ ਨੇੜਲੇ ਮੰਡਾਲਾ ਛੰਨਾ ਵਿਖੇ ਧੁੱਸੀ ਬੰਨ੍ਹ ਦੇ ਕੰਮ ਦਾ ਜਾਇਜ਼ਾ ਲਿਆ

ਕਿਹਾ, ਪੀੜਤਾਂ ਨੂੰ 45 ਦਿਨਾਂ ਦੇ ਅੰਦਰ ਮੁਆਵਜ਼ਾ ਵੰਡਿਆ ਜਾਵੇਗਾ

ਲੁਧਿਆਣਾ : ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜ਼ਿਲ੍ਹਾ ਲੁਧਿਆਣਾ ਦੇ ਸਤਲੁਜ ਦਰਿਆ (ਸਸਰਾਲੀ ਕਲੋਨੀ) ਵਿੱਚ ਗਾਰ-ਸਫਾਈ ਕਾਰਜਾਂ ਦਾ ਨਿਰੀਖਣ ਕੀਤਾ। ਮੰਤਰੀਆਂ ਨੇ ਗਾਰ ਹਟਾਉਣ ਦੇ ਕੰਮ ਨੂੰ ਤੇਜ਼ ਕਰਨ ਅਤੇ ਦਰਿਆ ਦੇ ਅਸਲ ਵਹਾਅ ਦੇ ਰਸਤੇ ਨੂੰ ਬਹਾਲ ਕਰਨ ਲਈ ਵਾਧੂ ਸਰੋਤਾਂ, ਜਿਨ੍ਹਾਂ ਵਿੱਚ ਹੋਰ ਵਿਸ਼ੇਸ਼ ਫਲੋਟਿੰਗ ਐਕਸੈਵੇਟਰ, ਪੋਕਲੇਨ ਅਤੇ ਜੇ.ਸੀ.ਬੀ. ਸ਼ਾਮਲ ਹਨ, ਦੀ ਤੁਰੰਤ ਤਾਇਨਾਤੀ ਦੇ ਨਿਰਦੇਸ਼ ਦਿੱਤੇ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਵਿਸ਼ੇਸ਼ ਫਲੋਟਿੰਗ ਐਕਸਕਾਵੇਟਰ ਦਰਿਆ ਦੇ ਵਹਾਅ ਨੂੰ ਉਸ ਦੇ ਅਸਲ ਰਸਤੇ ਵੱਲ ਮੋੜਨ ਲਈ ਤੈਨਾਤ ਕੀਤਾ ਹੋਇਆ ਹੈ। ਮੰਤਰੀਆਂ ਨੇ ਗਾਰ ਜਮ੍ਹਾ ਹੋਣ ਤੋਂ ਰੋਕਣ ਲਈ ਹੋਰ ਮਸ਼ੀਨਰੀ ਲਾਉਣ ਅਤੇ ਦਰਿਆ ਦੇ ਅਸਲ ਵਹਾਅ ਨੂੰ ਤੇਜ਼ੀ ਨਾਲ ਬਹਾਲ ਕਰਨ ਲਈ ਸਾਰੇ ਉਪਲਬਧ ਸਰੋਤਾਂ ਨੂੰ ਜੁਟਾਉਣ ਦੇ ਹੁਕਮ ਜਾਰੀ ਦਿੱਤੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਅਣਥੱਕ ਮਿਹਨਤ ਕਰ ਰਹੇ ਹਨ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਦੇਣ ਸਣੇ ਉਨ੍ਹਾਂ ਦੇ ਮੁੜ-ਵਸੇਬੇ ਲਈ ਵਚਨਬੱਧ ਹਨ।

ਮੰਤਰੀਆਂ ਨੇ ਭਰੋਸਾ ਦਿੱਤਾ ਕਿ ਹੜ੍ਹਾਂ ਨਾਲ ਪ੍ਰਭਾਵਿਤ ਸਭਨਾਂ ਲੋਕਾਂ ਨੂੰ 45 ਦਿਨਾਂ ਦੇ ਅੰਦਰ ਮੁਆਵਜ਼ਾ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਖੇਤਰਾਂ ਵਿੱਚ ਨੁਕਸਾਨ ਦਾ ਮੁਲਾਂਕਣ ਕਰਨ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਜੰਗੀ ਪੱਧਰ 'ਤੇ ਚਲ ਰਹੀ ਹੈ।

ਇਸ ਪਿੱਛੋਂ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਸਾਹਿਬਾਨਾ ਦਾ ਦੌਰਾ ਕੀਤਾ ਅਤੇ ਆਪਣੀ ਤਨਖਾਹ ਵਿੱਚੋਂ ਉਥੋਂ ਦੇ ਵਸਨੀਕ ਬਲਵੀਰ ਸਿੰਘ ਨੂੰ ਹੜ੍ਹਾਂ ਕਾਰਨ ਉਸ ਦੇ ਘਰ ਦੀ ਨੁਕਸਾਨੀ ਛੱਤ ਦੀ ਤੁਰੰਤ ਮੁਰੰਮਤ ਲਈ 50,000 ਰੁਪਏ ਦੀ ਨਕਦੀ ਸੌਂਪੀ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਬਲਵੀਰ ਸਿੰਘ ਨੂੰ ਹੋਰ ਸਹਾਇਤਾ ਕਰਨ ਲਈ ਵਾਧੂ ਫੰਡ ਜਾਰੀ ਕੀਤੇ ਜਾਣਗੇ।

ਜਲੰਧਰ: ਇਸ ਪਿੱਛੋਂ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਦੇ ਕੰਮ ਦਾ ਜਾਇਜ਼ਾ ਲੈਣ ਲਈ ਪਿੰਡ ਮੰਡਾਲਾ ਛੰਨਾ ਦਾ ਦੌਰਾ ਕੀਤਾ, ਜਿੱਥੇ ਡਰੇਨੇਜ ਵਿਭਾਗ ਵੱਲੋਂ ਸੈਂਕੜੇ ਵਲੰਟੀਅਰਾਂ, ਸੰਗਤ ਅਤੇ ਫੌਜ ਦੇ ਅਧਿਕਾਰੀਆਂ ਦੇ ਸਹਿਯੋਗ ਰਾਹਤ ਕਾਰਜ ਚਲ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਸਤਲੁਜ ਦਰਿਆ ਦੇ ਨਾਲ-ਨਾਲ ਇਸ ਅਹਿਮ ਬੰਨ੍ਹ ਨੂੰ ਸੁਰੱਖਿਅਤ ਕਰਨ ਲਈ ਜਲੰਧਰ ਪ੍ਰਸ਼ਾਸਨ, ਡਰੇਨੇਜ ਵਿਭਾਗ ਅਤੇ ਫੌਜ ਦੀਆਂ ਇਕਾਈਆਂ ਦੀਆਂ ਸਮਰਪਿਤ ਟੀਮਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਨਿਗਰਾਨੀ ਹੇਠ 24 ਘੰਟੇ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਸਰੋਤਾਂ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਸਰਕਾਰ ਨੇ ਸਮੱਗਰੀ ਅਤੇ ਮਨੁੱਖੀ ਸ਼ਕਤੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਪਹਿਲਾਂ ਹੀ ਸਾਰੇ ਜ਼ਰੂਰੀ ਕਦਮ ਚੁੱਕੇ ਹਨ। ਪ੍ਰਸ਼ਾਸਨ ਅਤੇ ਫੌਜ, ਐਸਡੀਆਰਐਫ ਅਤੇ ਸੰਗਤ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਇੱਥੇ ਪਾਣੀ ਦਾ ਪੱਧਰ ਘੱਟਣ ਤੋਂ ਬਾਅਦ ਹੋਰ ਮਜ਼ਬੂਤੀਕਰਨ ਦਾ ਕੰਮ ਕੀਤਾ ਜਾਵੇਗਾ।

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ