Thursday, September 18, 2025

Chandigarh

ਭਗਵੰਤ ਮਾਨ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

September 18, 2025 08:30 PM
SehajTimes

ਚੰਡੀਗੜ੍ਹ : ਇਕ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹ ਪੀੜਤਾਂ ਨੂੰ ਰਾਹਤ ਪ੍ਰਦਾਨ ਕਰਨ ਲਈ 26 ਤੋਂ 29 ਸਤੰਬਰ, 2025 ਤੱਕ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਸ਼ੇਸ਼ ਸੈਸ਼ਨ ਹਾਲ ਹੀ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਨਾਲ ਸਬੰਧਤ ਨਿਯਮਾਂ ਵਿੱਚ ਕਈ ਲੋਕ-ਪੱਖੀ ਸੋਧਾਂ ਪੇਸ਼ ਕਰਨ 'ਤੇ ਕੇਂਦ੍ਰਿਤ ਹੋਵੇਗਾ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਲਈ ਮੁਆਵਜ਼ੇ ਸਬੰਧੀ ਨਵੇਂ ਕਾਨੂੰਨ ਵੀ ਸਦਨ ਵਿੱਚ ਪੇਸ਼ ਕੀਤੇ ਜਾਣਗੇ ਅਤੇ ਮਨਜ਼ੂਰੀ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਨ ਹੋਈ ਤਬਾਹੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਨਾਲ 2,300 ਤੋਂ ਵੱਧ ਪਿੰਡ ਡੁੱਬ ਗਏ ਹਨ, 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ ਪੰਜ ਲੱਖ ਏਕੜ ਜ਼ਮੀਨ ਵਿੱਚ ਫਸਲਾਂ ਤਬਾਹ ਕਰ ਦਿੱਤੀਆਂ ਹਨ।

ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ 56 ਜਾਨਾਂ ਚਲੀਆਂ ਗਈਆਂ ਅਤੇ ਲਗਭਗ ਸੱਤ ਲੱਖ ਲੋਕ ਬੇਘਰ ਹੋ ਗਏ। ਉਨ੍ਹਾਂ ਅੱਗੇ ਕਿਹਾ ਕਿ 3,200 ਸਰਕਾਰੀ ਸਕੂਲ ਨੁਕਸਾਨੇ ਗਏ, 19 ਕਾਲਜ ਮਲਬੇ ਵਿੱਚ ਬਦਲ ਗਏ, 1,400 ਕਲੀਨਿਕ ਅਤੇ ਹਸਪਤਾਲ ਖੰਡਰ ਬਣ ਗਏ, 8,500 ਕਿਲੋਮੀਟਰ ਸੜਕਾਂ ਤਬਾਹ ਹੋ ਗਈਆਂ ਅਤੇ 2,500 ਪੁਲ ਢਹਿ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੁਰੂਆਤੀ ਅਨੁਮਾਨਾਂ ਅਨੁਸਾਰ ਕੁੱਲ ਨੁਕਸਾਨ ਲਗਭਗ 13,800 ਕਰੋੜ ਰੁਪਏ ਹੈ, ਹਾਲਾਂਕਿ ਅਸਲ ਅੰਕੜਾ ਹੋਰ ਵੀ ਵੱਧ ਹੋ ਸਕਦਾ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਵਿਸ਼ੇਸ਼ ਸੈਸ਼ਨ ਦੌਰਾਨ ਲਏ ਗਏ ਫੈਸਲੇ ਹੜ੍ਹ ਪ੍ਰਭਾਵਿਤ ਨਾਗਰਿਕਾਂ ਨੂੰ ਕਾਫ਼ੀ ਰਾਹਤ ਪ੍ਰਦਾਨ ਕਰਨਗੇ। ਉਨ੍ਹਾਂ ਨੇ ਇਸ ਗੰਭੀਰ ਸੰਕਟ ਦੇ ਸਮੇਂ ਦੌਰਾਨ ਪੰਜਾਬ ਦੇ ਲੋਕਾਂ, ਖਾਸ ਕਰਕੇ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪ੍ਰਭਾਵਿਤ ਲੋਕਾਂ ਲਈ ਰਾਹਤ ਅਤੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੀ।

Have something to say? Post your comment

 

More in Chandigarh

ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

'ਯੁੱਧ ਨਸ਼ਿਆਂ ਵਿਰੁੱਧ’ ਦੇ 201ਵੇਂ ਦਿਨ ਪੰਜਾਬ ਪੁਲਿਸ ਵੱਲੋਂ 30.5 ਕਿਲੋ ਹੈਰੋਇਨ ਨਾਲ 85 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ: ਡਾ. ਬਲਜੀਤ ਕੌਰ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ 4 ਦਿਨਾਂ ਦੌਰਾਨ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚੇ: ਸੌਂਦ

769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆਂ

“ਪ੍ਰੋਜੈਕਟ ਜੀਵਨਜਯੋਤ 2.0: ਪੰਜਾਬ ਸਰਕਾਰ ਦਾ ਬੱਚਿਆਂ ਦੀ ਭੀਖ ਮੰਗਣ ਖ਼ਤਮ ਕਰਨ ਦਾ ਮਿਸ਼ਨ”: ਡਾ.ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ’ ਦੇ 200ਵੇਂ ਦਿਨ ਪੰਜਾਬ ਪੁਲਿਸ ਵੱਲੋਂ 414 ਥਾਵਾਂ 'ਤੇ ਛਾਪੇਮਾਰੀ; 93 ਨਸ਼ਾ ਤਸਕਰ ਕਾਬੂ

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ

ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਜ਼ੋਰਾਂ ‘ਤੇ, ਸੜਕਾਂ, ਨਾਲੀਆਂ, ਸਟਰੀਟ ਲਾਈਟਾਂ ਅਤੇ ਜਲ ਸਪਲਾਈ ਨੈੱਟਵਰਕਾਂ ਦੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਮੁਰੰਮਤ: ਡਾ. ਰਵਜੋਤ ਸਿੰਘ