Thursday, March 19, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Majha

ਵਿਦੇਸ਼ੀ ਗੈਂਗਸਟਰ ਹੈਪੀ ਜੱਟ ਦੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 25.9 ਕਿਲੋਗ੍ਰਾਮ ਹੈਰੋਇਨ, ਪਿਸਤੌਲ ਸਮੇਤ ਹੇਅਰ-ਡ੍ਰੈਸਰ ਕਾਬੂ

September 18, 2025 08:33 PM
SehajTimes

ਪਿਛਲੇ ਦੋ ਮਹੀਨਿਆਂ ਤੋਂ ਡਰੋਨ ਰਾਹੀਂ ਸੁੱਟੀਆਂ ਜਾ ਰਹੀਆਂ ਹੈਰੋਇਨ ਦੀ ਖੇਪਾਂ ਪ੍ਰਾਪਤ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਦੋਸ਼ੀ ਸਾਜਨ : ਐਸਪੀ ਏ.ਐਨ.ਟੀ.ਐਫ. ਗੁਰਪ੍ਰੀਤ ਸਿੰਘ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸਿ਼ਆਂ ਵਿਰੁੱਧ' ਦੌਰਾਨ ਨਾਰਕੋਟਿਕਸ-ਅੱਤਵਾਦ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਾਰਡਰ ਰੇਂਜ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਵਿੱਚ , ਵਿਦੇਸ਼ ਅਧਾਰਤ ਤਸਕਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਮਾਡਿਊਲ, ਦੇ ਮੁੱਖ ਕਾਰਕੁੰਨ ਨੂੰ 25.9 ਕਿੱਲੋ (25 ਪੈਕੇਟ ) ਹੈਰੋਇਨ ਸਮੇਤ ਗ੍ਰਿਫਤਾਰ ਕਰਕੇ , ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਾਜਨ ਸਿੰਘ ਉਰਫ਼ ਬਿੱਲਾ ਵਾਸੀ ਪਿੰਡ ਬਹਿੜਵਾਲ, ਅੰਮ੍ਰਿਤਸਰ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਇੱਕ ਨਿੱਜੀ ਸੈਲੂਨ ਵਿੱਚ ਹੇਅਰ ਡ੍ਰੈਸਰ ਵਜੋਂ ਕੰਮ ਕਰਦਾ ਸੀ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਆਧੁਨਿਕ 9 ਐਮਐਮ ਗਲੌਕ ਪਿਸਤੌਲ ਵੀ ਬਰਾਮਦ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੈਂਗਸਟਰ -ਕਮ -ਨਸ਼ਾ ਤਸਕਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ, ਜੋ ਕਿ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦਾ ਰਹਿਣ ਵਾਲਾ ਹੈ, ਵਿਦੇਸ਼ ਤੋਂ ਇਸ ਮਾਡਿਊਲ ਨੂੰ ਚਲਾ ਰਿਹਾ ਸੀ ਅਤੇ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਸਰਹੱਦ ਪਾਰ ਤੋਂ ਹੈਰੋਇਨ ਦੀ ਖੇਪ ਸੁੱਟਣ ਲਈ ਡਰੋਨ ਦੀ ਵਰਤੋਂ ਕਰਦੇ ਸਨ।

ਡੀਜੀਪੀ ਨੇ ਕਿਹਾ ਕਿ ਮੁਲਜ਼ਮ ਹੈਪੀ ਜੱਟ ਇੱਕ ਭਗੌੜਾ ਅਪਰਾਧੀ ਹੈ ਅਤੇ ਰਾਜ ਵਿੱਚ ਘੱਟੋ-ਘੱਟ 21 ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਉਸਦੀ ਹਵਾਲਗੀ ਲਈ ਸਰਗਰਮ ਹਨ। ਉਨ੍ਹਾਂ ਕਿਹਾ ਕਿ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏ.ਐਨ.ਟੀ.ਐਫ. ਬਾਰਡਰ ਰੇਂਜ ਦੇ ਐਸ.ਪੀ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੁਖ਼ਤਾ ਖੁਫੀਆ ਇਤਲਾਹ `ਤੇ ਕਾਰਵਾਈ ਕਰਦੇ ਹੋਏ, ਏ.ਐਨ.ਟੀ.ਐਫ. ਬਾਰਡਰ ਰੇਂਜ ਅਤੇ ਬੀਐਸਐਫ ਨੇ ਤਾਲਮੇਲ-ਪੂਰਨ ਅਤੇ ਸਾਂਝੀ ਕਾਰਵਾਈ ਤਹਿਤ ਦੋਸ਼ੀ ਸਾਜਨ ਸਿੰਘ ਨੂੰ ਪਿੰਡ ਬਹਿੜਵਾਲ ਦੇ ਨੇੜਿਓਂ ਉਸ ਸਮੇਂ ਗ੍ਰਿਫਤਾਰ ਕੀਤਾ ਜਦੋਂ ਉਹ ਹੈਰੋਇਨ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਇੱਕ ਦਿਨ ਪਹਿਲਾਂ ਹੀ ਪਾਕਿਸਤਾਨ ਤੋਂ ਪਿੰਡ ਡਾਲੇਕੇ ਵਿੱਚ ਇੱਕ ਭਾਰੀ ਡਰੋਨ ਰਾਹੀਂ ਪਹੁੰਚਾਈ ਗਈ ਸੀ। ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਸਾਜਨ ਵੱਖ-ਵੱਖ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਹੈਪੀ ਜੱਟ ਦੇ ਸੰਪਰਕ ਵਿੱਚ ਸੀ ਅਤੇ ਪਿਛਲੇ ਦੋ ਮਹੀਨਿਆਂ ਤੋਂ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀਆਂ ਜਾ ਰਹੀਆਂ ਹੈਰੋਇਨ ਦੀ ਖੇਪਾਂ ਪ੍ਰਾਪਤ ਕਰ ਰਿਹਾ ਸੀ।

ਐਸ.ਪੀ. ਨੇ ਕਿਹਾ ਕਿ ਇਸ ਮਾਡਿਊਲ ਦੇ ਦੋ ਹੋਰ ਮੈਂਬਰਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਪੁਲਿਸ ਟੀਮਾਂ ਉਨ੍ਹਾਂ ਨੂੰ ਫੜਨ ਲਈ ਭਾਲ ਕਰ ਰਹੀਆਂ ਹਨ।

ਇਸ ਸਬੰਧ ਵਿੱਚ, ਇੱਕ ਕੇਸ ਐਫਆਈਆਰ ਨੰ. 252 ਮਿਤੀ 18/9/2025 ਨੂੰ ਐਕਟ ਦੀ ਧਾਰਾ 21, 25 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲਿਸ ਸਟੇਸ਼ਨ , ਐਸਏਐਸ ਨਗਰ ਵਿਖੇ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਗੁਰੂ ਨਾਨਕ ਦੇਵ ਹਸਪਤਾਲ ‘ਚੋਂ 3 ਦਿਨਾਂ ਦਾ ਨਵਜੰਮਿਆ ਬੱਚਾ ਅਗਵਾ

ਅੰਮ੍ਰਿਤਸਰ GRP ਦੀ ਵੱਡੀ ਕਾਮਯਾਬੀ, 100 ਦੇ ਕਰੀਬ ਗੁੰਮ ਤੇ ਚੋਰੀ ਹੋਏ ਮੋਬਾਈਲ ਬਰਾਮਦ

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਬਲਾਕ ਸੰਮਤੀ ਅਟਾਰੀ ਦੀ ਨਵੀਂ ਚੁਣੀ ਚੇਅਰਪਰਸਨ ਸੁਖਵਿੰਦਰ ਕੌਰ ਅਤੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਸਾਗਣਾ ਨੂੰ ਵਧਾਈ ਦਿੱਤੀ

ਰਣਜੀਤ ਐਨਕਾਊਂਟਰ ਮਾਮਲੇ ‘ਚ ਪੁਲਿਸ ਨੂੰ ਵੱਡੀ ਰਾਹਤ, ਪੋਸਟਮਾਰਟਮ ਰਿਪੋਰਟ ‘ਚ ਗੋਲੀ ਲੱਗਣ ਨਾਲ ਮੌਤ ਦੀ ਪੁਸ਼ਟੀ

ਦਸਵੀਂ ਦਾ ਪੇਪਰ ਦੇ ਕੇ ਆ ਰਹੇ ਤਿੰਨ ਨੌਜਵਾਨਾਂ ਦੀ ਮੌਤ, ਤਿੰਨ ਗੰਭੀਰ ਜ਼ਖਮੀ

ਰਾਜਾਸਾਂਸੀ ਹਲਕੇ 'ਚ ਮਹਿਲਾਵਾਂ ਵੱਲੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਨ ਦੀ ਖੁਸ਼ੀ ਵਿੱਚ ਜਾਗੋ ਕੱਢ ਕੇ ਖ਼ੁਸ਼ੀ ਮਨਾਈ

ਪੰਜਾਬ ਸਰਕਾਰ ਵੱਲੋਂ ਆਰਮੀ,ਪੈਰਾਮਿਲਟਰੀ ਫੋਰਸ,ਐਸ.ਐਸ.ਸੀ. ਪੰਜਾਬ ਪੁਲਿਸ ਦੀ ਭਰਤੀ ਲਈ ਮੁਫਤ ਲਿਖਤੀ ਪੇਪਰ ਅਤੇ ਫਿੱਜੀਕਲ ਟਰੇਨਿੰਗ

ਐਲਪੀਜੀ ਸਿਲੰਡਰ ਬੁਕਿੰਗ ਲਈ ਨਵਾਂ ਨਿਯਮ ਲਾਗੂ, ਹੁਣ 25 ਦਿਨਾਂ ਬਾਅਦ ਹੀ ਹੋਵੇਗੀ ਅਗਲੀ ਬੁਕਿੰਗ

ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰਾਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਰਾਜਸਥਾਨ, ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 400 ਗੁੰਮ ਹੋਏ ਮੋਬਾਈਲ ਫੋਨ ਲੱਭੇ ਅਤੇ ਉਨ੍ਹਾਂ ਨੂੰ ਮਾਲਕਾਂ ਨੂੰ ਦਿੱਤੇ ਗਏ