Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Doaba

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

September 19, 2025 09:45 PM
SehajTimes

ਲੁਧਿਆਣਾ : ਸੜਕੀ ਸੰਪਰਕ ਵਧਾਉਣ ਅਤੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰਾਜੈਕਟਾਂ ਵਿੱਚ ਭਾਮੀਆਂ ਖ਼ੁਰਦ ਤੋਂ ਸ਼ੰਕਰ ਕਾਲੋਨੀ ਸੜਕ, ਭਾਮੀਆਂ ਸੜਕ ਤੋਂ ਤਾਜਪੁਰ ਸੜਕ, ਜੇਲ ਰੋਡ, ਉੱਚੀ ਮੰਗਲੀ ਤੋਂ ਐਲ.ਸੀ ਸੜਕ, ਗੋਬਿੰਦਗੜ੍ਹ ਤੋਂ ਉੱਚੀ ਮੰਗਲੀ ਅਤੇ ਜੀ.ਟੀ ਰੋਡ ਤੋਂ ਪਹੁੰਚ ਸੜਕ ਸ਼ਾਮਲ ਹਨ। ਸ. ਮੁੰਡੀਆਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਲੋਕਾਂ ਨੂੰ ਵਿਸ਼ਵ-ਪੱਧਰੀ ਸੜਕ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਕਿਹਾ, "ਇਹ ਪ੍ਰਾਜੈਕਟ ਸੜਕੀ ਸੰਪਰਕ ਵਧਾਉਣ, ਵੱਖ-ਵੱਖ ਸਥਾਨਾਂ ਤੱਕ ਪਹੁੰਚ ਵਿੱਚ ਹੋਰ ਸੁਧਾਰ ਲਿਆਉਣ ਅਤੇ ਲੋਕਾਂ ਦੀ ਸੁਚਾਰੂ ਯਾਤਰਾ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤੇ ਗਏ ਹਨ।" ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਇਨ੍ਹਾਂ ਪ੍ਰਾਜੈਕਟਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਆਉਣ-ਜਾਣ ਨੂੰ ਆਸਾਨ ਬਣਾਉਣਗੇ, ਸਥਾਨਕ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਗੇ ਅਤੇ ਸਾਹਨੇਵਾਲ ਹਲਕੇ ਦੇ ਸਮੁੱਚੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਣਗੇ।

Have something to say? Post your comment

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ