Saturday, December 20, 2025

Chandigarh

ਦਰਿਆਵਾਂ ਦੇ ਪਾੜ ਪੂਰਨ ਦੇ ਕੰਮਾਂ 'ਚ ਹੋਰ ਤੇਜ਼ੀ ਲਿਆਂਦੀ ਜਾਵੇ: ਬਰਿੰਦਰ ਕੁਮਾਰ ਗੋਇਲ ਵੱਲੋਂ ਅਧਿਕਾਰੀਆਂ ਨੂੰ ਹਦਾਇਤ

September 19, 2025 10:00 PM
SehajTimes

ਅਧਿਕਾਰੀਆਂ ਨੂੰ ਰਾਹਤ ਕਾਰਜਾਂ ਲਈ ਸਾਰੇ ਸਰੋਤ ਜੁਟਾਉਣ ਦੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਧਿਕਾਰੀਆਂ ਨੂੰ ਦਰਿਆਵਾਂ ਦੇ ਪਾੜਾਂ ਨੂੰ ਪੂਰਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਇਥੇ ਹੰਗਾਮੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਚੱਲ ਰਹੇ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸੂਬੇ ਭਰ ਵਿੱਚ ਬੰਨ੍ਹਾਂ ਦੇ ਪਾੜਾਂ ਨੂੰ ਪੂਰਨ ਅਤੇ ਸੰਵੇਦਨਸ਼ੀਲ ਹਿੱਸਿਆਂ ਨੂੰ ਮਜ਼ਬੂਤ ਕਰਨ ਲਈ ਵਿੱਢੇ ਕਾਰਜਾਂ ਬਾਰੇ ਵੀ ਜਾਣਕਾਰੀ ਲਈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਰਿਪੋਰਟ ਹੋਏ 44 ਪਾੜਾਂ ਵਿੱਚੋਂ ਜ਼ਿਆਦਾਤਰ ਪਾੜ ਪਹਿਲਾਂ ਹੀ ਪੂਰੇ ਜਾ ਚੁੱਕੇ ਹਨ ਜਦੋਂ ਕਿ ਬਾਕੀ ਪਾੜਾਂ ਨੂੰ ਪੂਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੇਕਰ ਭਵਿੱਖ ਵਿੱਚ ਪਾਣੀ ਦਾ ਵੱਧ ਵਹਾਅ ਆਉਂਦਾ ਹੈ ਤਾਂ ਵਿਭਾਗ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਬਰ-ਤਿਆਰ ਰਹੇ। ਉਨ੍ਹਾਂ ਅੱਗੇ ਕਿਹਾ ਕਿ ਇਸ ਔਖੀ ਘੜੀ ਵਿੱਚ ਇਹ ਬੇਹੱਦ ਜ਼ਰੂਰੀ ਹੈ ਕਿ ਇਨ੍ਹਾਂ ਕਾਰਜਾਂ ਲਈ ਵਿਭਾਗ ਦੇ ਸਾਰੇ ਸਰੋਤ ਜੁਟਾਏ ਜਾਣ ਅਤੇ ਇਸ ਦੇ ਮੁਕੰਮਲ ਹੋਣ ਤੱਕ ਸਖ਼ਤ ਨਿਗਰਾਨੀ ਰੱਖੀ ਜਾਵੇ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਇਨ੍ਹਾਂ ਬੰਨ੍ਹਾਂ ਅਤੇ ਹੋਰ ਵਿਭਾਗੀ ਸੰਪਤੀਆਂ ਨੂੰ ਹੋਏ ਨੁਕਸਾਨ ਸਬੰਧੀ ਚੱਲ ਰਹੇ ਮੁਲਾਂਕਣ ਨੂੰ ਵੀ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਇਨ੍ਹਾਂ ਦੀ ਸਮੇਂ ਸਿਰ ਮੁਰੰਮਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਇਨ੍ਹਾਂ ਸੁਰੱਖਿਆ ਉਪਾਵਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਦਰਿਆਵਾਂ ਕੰਢੇ ਵਸਦੇ ਲੋਕਾਂ, ਖੇਤੀਬਾੜੀ ਜ਼ਮੀਨਾਂ ਅਤੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਮੁੱਖ ਇੰਜੀਨੀਅਰ (ਡਰੇਨੇਜ) ਸ. ਹਰਦੀਪ ਸਿੰਘ ਮੈਂਦੀਰੱਤਾ, ਮੁੱਖ ਇੰਜੀਨੀਅਰ (ਨਹਿਰਾਂ) ਸ. ਸ਼ੇਰ ਸਿੰਘ, ਮੁੱਖ ਇੰਜੀਨੀਅਰ (ਹੈੱਡਕੁਆਰਟਰ) ਸ. ਜਤਿੰਦਰ ਪਾਲ ਸਿੰਘ, ਮੁੱਖ ਇੰਜੀਨੀਅਰ (ਡਿਜ਼ਾਈਨ) ਸ੍ਰੀ ਵਿਜੈ ਕੁਮਾਰ ਗਰਗ ਅਤੇ ਹੋਰ ਅਧਿਕਾਰੀ ਸ਼ਾਮਲ ਸਨ।

Have something to say? Post your comment

 

More in Chandigarh

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਸਾਲ 2025 ਦਾ ਲੇਖਾ-ਜੋਖਾ - ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ