Saturday, September 20, 2025

Chandigarh

ਫੋਰਟਿਸ ਹੈਲਥਕੇਅਰ ਮੋਹਾਲੀ ਵਿਖੇ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

September 19, 2025 10:10 PM
SehajTimes

ਇਸ ਨਿਵੇਸ਼ ਨਾਲ ਪੈਦਾ ਹੋਣਗੇ ਪੰਜਾਬ ਦੇ ਨੌਜਵਾਨਾਂ ਲਈ 5400 ਤੋਂ ਵੱਧ ਰੁਜ਼ਗਾਰ ਮੌਕੇ

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਦਅੰਦੇਸ਼ ਅਗਵਾਈ ਹੇਠ ਪੰਜਾਬ ਨੂੰ ਜੀਵੰਤ, ਸਿਹਤਮੰਦ ਅਤੇ ਸਮੇਂ ਦਾ ਹਾਣੀ ਬਣਾਉਣ ਦੇ ਕਦਮ ਵਜੋਂ, ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਫੋਰਟਿਸ ਹੈਲਥਕੇਅਰ ਨੇ ਆਪਣੇ ਮੌਜੂਦਾ ਕੈਂਪਸ ਦਾ ਹੋਰ ਵਿਸਥਾਰ ਕਰਨ ਲਈ ਮੋਹਾਲੀ ਵਿੱਚ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰਨ ਦਾ ਫੈਸਲਾ ਕੀਤਾ ਹੈ। ਇਸ ਵਿਸਥਾਰ ਯੋਜਨਾ ਤਹਿਤ ਫੋਰਟਿਸ ਹੈਲਥਕੇਅਰ 400 ਤੋਂ ਵੱਧ ਬਿਸਤਰਿਆਂ ਦੀ ਸਮਰੱਥਾ ਵਧਾਏਗਾ , ਜਿਸ ਨਾਲ ਇੱਕ ਵਿਸ਼ਵ ਪੱਧਰੀ ਤੇ ਹੋਰ ਮਿਆਰੀ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਸ ਵਿਸਥਾਰ ਨਾਲ ਫੋਰਟਿਸ ਹਸਪਤਾਲ ਮੋਹਾਲੀ ਦਾ ਇਹ ਏਕੀਕ੍ਰਿਤ ਸਿਹਤ ਸੰਭਾਲ ਕੈਂਪਸ 13.4 ਏਕੜ ਤੋਂ ਵੱਧ ਵਿੱਚ ਫੈਲ ਜਾਵੇਗਾ। ਇਹ ਪ੍ਰੋਜੈਕਟ 2500 ਤੋਂ ਵੱਧ ਵਿਅਕਤੀਆਂ ਨੂੰ ਸਿੱਧੇ ਤੌਰ ਤੇ ਰੋਜ਼ਗਾਰ ਮਿਲੇਗਾ ਅਤੇ 2,200 ਤੋਂ ਵੱਧ ਵਿਅਕਤੀਆਂ ਲਈ ਅਸਿੱਧੀਆਂ ਨੌਕਰੀਆਂ ਪੈਦਾ ਹੋਣਗੀਆਂ, ਜਿਸ ਨਾਲ ਪੰਜਾਬ ਦੀ ਉੱਨਤ ਸਿਹਤ ਸੰਭਾਲ ਅਤੇ ਮੈਡੀਕਲ ਟੂਰਿਜ਼ਮ ਹੱਬ ਵਜੋਂ ਭੂਮਿਕਾ ਵਧੇਗੀ। ਇਸ ਤੋਂ ਇਲਾਵਾ, ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਸਿਹਤਮੰਤ, ਰੰਗਲਾ ਪੰਜਾਬ ਦੀ ਸਿਰਜਣਾ ਲਈ ਜਨਤਕ-ਨਿੱਜੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ `ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਇਸ ਸਬੰਧ ਵਿੱਚ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਫੋਰਟਿਸ ਹੈਲਥਕੇਅਰ ਵੱਲੋਂ ਸੂਬੇ ਵਿੱਚ ਕੀਤੇ ਨਿਰੰਤਰ ਨਿਵੇਸ਼ਾਂ ਅਤੇ ਵਿਸਥਾਰ ਯੋਜਨਾ ਦਾ ਸਵਾਗਤ ਕੀਤਾ, ਜਿਸ ਨਾਲ ਪੰਜਾਬ ਦੇ ਡਾਕਟਰੀ ਉੱਤਮਤਾ ਦੇ ਕੇਂਦਰ ਵਜੋਂ ਉਭਰਨ `ਤੇ ਜ਼ੋਰ ਦਿੱਤਾ ਗਿਆ।


ਹੋਰ ਵੇਰਵੇ ਸਾਂਝੇ ਕਰਦੇ ਹੋਏ, ਉਨ੍ਹਾਂ ਕਿਹਾ ਕਿ ਇਸ ਵਿਕਾਸ ਨਾਲ ਪੰਜਾਬ ਕਲੱਸਟਰ 1,000 ਬਿਸਤਰਿਆਂ ਨੂੰ ਪਾਰ ਕਰ ਜਾਵੇਗਾ, ਜਿਸ ਵਿੱਚ 2,500 ਕਰੋੜ ਰੁਪਏ ਤੋਂ ਵੱਧ ਦਾ ਸੰਚਤ ਨਿਵੇਸ਼ ਹੋਵੇਗਾ, ਜਿਸਦੀ ਭਵਿੱਖ ਵਿੱਚ ਹੋਰ ਯੋਜਨਾਬੰਦੀ ਕੀਤੀ ਜਾਵੇਗੀ। ਇਹ ਉੱਤਰੀ ਭਾਰਤ ਵਿੱਚ ਸਭ ਤੋਂ ਵੱਡੇ ਅਤੇ ਰਣਨੀਤਕ ਤੌਰ `ਤੇ ਸਭ ਤੋਂ ਮਹੱਤਵਪੂਰਨ ਸਿਹਤ ਸੰਭਾਲ ਕੇਂਦਰਾਂ ਵਿੱਚੋਂ ਇੱਕ ਕੇਂਦਰ ਵਜੋਂ ਪੰਜਾਬ ਦੀ ਤਾਕਤ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਫੋਰਟਿਸ ਪਹਿਲਾਂ ਹੀ ਪੰਜਾਬ ਵਿੱਚ 1,500 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰ ਚੁੱਕਾ ਹੈ, ਜਿਸ ਨਾਲ ਵਿਸ਼ਵ ਪੱਧਰੀ ਹਸਪਤਾਲਾਂ ਦਾ ਇੱਕ ਮਜ਼ਬੂਤ ਨੈੱਟਵਰਕ ਬਣ ਗਿਆ ਹੈ। ਮੋਹਾਲੀ ਵਿੱਚ ਆਪਣੇ ਨਿਵੇਸ਼ ਵਿੱਚ, ਫੋਰਟਿਸ ਪਹਿਲਾਂ ਹੀ 375 ਬਿਸਤਰਿਆਂ ਦੀ ਸਹੂਲਤ ਪ੍ਰਦਾਨ ਕਰ ਰਿਹਾ ਹੈ । ਜਿਸ ਵਿੱਚ 194 ਆਈਸੀਯੂ ਬਿਸਤਰੇ ਹਨ ਜੋ 40 ਸਪੈਸ਼ਲਿਟੀਆਂ ਵਿੱਚ ਹਨ ਅਤੇ ਕਾਰਡੀਅਕ ਸਾਇੰਸਜ਼, ਓਨਕੋਲੋਜੀ, ਅੰਗ ਟ੍ਰਾਂਸਪਲਾਂਟ, ਰੋਬੋਟਿਕ ਸਰਜਰੀ ਅਤੇ ਕ੍ਰਿਟੀਕਲ ਕੇਅਰ ਵਿੱਚ ਖੇਤਰ ਵਿੱਚ ਮੋਹਰੀ ਹਨ। ਲੁਧਿਆਣਾ ਵਿਖੇ ਫੋਰਟਿਸ ਹਸਪਤਾਲ ਵਿੱਚ 259 ਬਿਸਤਰਿਆਂ ਦੀ ਸਹੂਲਤ ਹੈ (2013 ਤੋਂ) ਅਤੇ 2023 ਵਿੱਚ ਛਾਤੀ ਦੀ ਸਿਹਤ, ਸ਼ੂਗਰ ਅਤੇ ਰੀੜ੍ਹ ਦੀ ਹੱਡੀ ਦੀ ਦੇਖਭਾਲ ਵਿੱਚ ਸੁਪਰ-ਸਪੈਸ਼ਲਿਟੀ ਕਲੀਨਿਕਾਂ ਦੇ ਨਾਲ ਨਵੀਂ 70 ਬਿਸਤਰਿਆਂ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ।

ਇਸੇ ਤਰ੍ਹਾਂ, ਅੰਮ੍ਰਿਤਸਰ ਵਿਖੇ ਫੋਰਟਿਸ ਐਸਕਾਰਟਸ ਹਸਪਤਾਲ ਵਿੱਚ 4.5 ਏਕੜ ਦੇ ਕੈਂਪਸ ਵਿੱਚ 173 ਬਿਸਤਰਿਆਂ ਦੀ ਸਹੂਲਤ ਹੈ ਜੋ ਪੰਜਾਬ, ਹਰਿਆਣਾ, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਅਤੇ ਕਸ਼ਮੀਰ ਨੂੰ ਸਹੂਲਤ ਦੇ ਰਿਹਾ ਹੈ। ਸ਼੍ਰੀਮਾਨ ਸੁਪਰ ਸਪੈਸ਼ਲਿਟੀ - ਜਲੰਧਰ ਵਿਖੇ 300 ਬਿਸਤਰਿਆਂ ਵਾਲਾ ਹਸਪਤਾਲ ਹੈ, ਜਿੱਥੇ ਫੋਰਟਿਸ ਨੇ ਭਵਿੱਖ ਦੇ ਵਿਸਥਾਰ ਲਈ 2.5 ਏਕੜ ਵਾਧੂ ਜ਼ਮੀਨ ਪ੍ਰਾਪਤ ਕੀਤੀ ਹੈ। ਇਸ ਤੋਂ ਇਲਾਵਾ, ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਰੰਗਲਾ ਅਤੇ ਸਿਹਤਮੰਦ ਪੰਜਾਬ ਲਈ ਇੱਕ ਮਜ਼ਬੂਤ ਆਧਾਰ ਬਣਾ ਰਹੀ ਹੈ। ਪੰਜਾਬ ਸਰਕਾਰ ਯੂਨੀਵਰਸਲ ਸਿਹਤ ਕਵਰੇਜ ਨੂੰ ਵੀ ਯਕੀਨੀ ਬਣਾ ਰਹੀ ਹੈ ਅਤੇ ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ। ਫੋਰਟਿਸ ਹੈਲਥਕੇਅਰ ਦੀ ਵਿਸਥਾਰ ਯੋਜਨਾ ਸੂਬੇ ਦੇ ਸਿਹਤ ਸੰਭਾਲ ਵਾਤਾਵਰਣ ਵਿੱਚ ਪ੍ਰਾਈਵੇਟ ਕੰਪਨੀਆਂ ਦੇ ਵਧ ਰਹੇ ਵਿਸ਼ਵਾਸ ਨੂੰ ਉਜਾਗਰ ਕਰ ਰਹੀ ਹੈ। ਇਹ ਪਹਿਲਕਦਮੀਆਂ ਸਾਂਝੇ ਤੋਰ ਤੇ ਵਿਸ਼ਵ ਪੱਧਰੀ ਸਿਹਤ ਸੰਭਾਲ ਪ੍ਰਦਾਨ ਕਰਨਗੀਆਂ, ਹਜ਼ਾਰਾਂ ਨੌਕਰੀਆਂ ਪੈਦਾ ਕਰਨਗੀਆਂ ਅਤੇ ਪੰਜਾਬ ਨੂੰ ਉੱਨਤ ਸਿਹਤ ਸੰਭਾਲ ਅਤੇ ਮੈਡੀਕਲ ਸੈਰ-ਸਪਾਟੇ ਦੇ ਨਕਸ਼ੇ `ਤੇ ਮਜ਼ਬੂਤੀ ਨਾਲ ਸਥਾਪਿਤ ਕਰਨਗੀਆਂ। ਇਸ ਪ੍ਰੈਸ ਕਾਨਫਰੰਸ ਵਿਚ ਪੰਜਾਬ ਦੇ ਉਦਯੋਗ ਅਤੇ ਵਣਜ ਦੇ ਸਕੱਤਰ ਸ਼੍ਰੀ ਕਮਲ ਕਿਸ਼ੋਰ ਯਾਦਵ ਆਈਏਐਸ, ਇਨਵੈਸਟ ਪੰਜਾਬ ਦੇ ਸੀਈਓ ਸ਼੍ਰੀ ਅਮਿਤ ਢਾਕਾ ਅਤੇ ਫੋਰਟਿਸ ਹੈਲਥਕੇਅਰ ਦੇ ਕਾਰਪੋਰੇਟ ਮਾਮਲਿਆਂ ਦੇ ਮੁਖੀ ਮਨੂ ਕਪਿਲਾ ਵੀ ਮੌਜੂਦ ਸਨ।

Have something to say? Post your comment

 

More in Chandigarh

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਦਰਿਆਵਾਂ ਦੇ ਪਾੜ ਪੂਰਨ ਦੇ ਕੰਮਾਂ 'ਚ ਹੋਰ ਤੇਜ਼ੀ ਲਿਆਂਦੀ ਜਾਵੇ: ਬਰਿੰਦਰ ਕੁਮਾਰ ਗੋਇਲ ਵੱਲੋਂ ਅਧਿਕਾਰੀਆਂ ਨੂੰ ਹਦਾਇਤ

ਮੁੱਖ ਮੰਤਰੀ ਵੱਲੋਂ ਆੜ੍ਹਤੀਆਂ ਦੀਆਂ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣ ਦਾ ਭਰੋਸਾ

ਐਸ.ਸੀ.ਕਮਿਸਨ ਦੇ ਚੇਅਰਮੈਨ ਵਲੋਂ ਅੱਜ ਕੀਤਾ ਜਾਵੇਗਾ ਪਿੰਡ ਧਲੇਤਾ ਦੌਰਾ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ 6 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਮੁੱਦਿਆਂ ਦੇ ਹੱਲ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਸਾਢੇ 15 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਦਿੱਤੀ ਮਨਜ਼ੂਰੀ; ਸੁਪਰ ਸੀਡਰ ਦੀ ਸਭ ਤੋਂ ਵੱਧ ਮੰਗ: ਗੁਰਮੀਤ ਸਿੰਘ ਖੁੱਡੀਆਂ

ਭਗਵੰਤ ਮਾਨ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

'ਯੁੱਧ ਨਸ਼ਿਆਂ ਵਿਰੁੱਧ’ ਦੇ 201ਵੇਂ ਦਿਨ ਪੰਜਾਬ ਪੁਲਿਸ ਵੱਲੋਂ 30.5 ਕਿਲੋ ਹੈਰੋਇਨ ਨਾਲ 85 ਨਸ਼ਾ ਤਸਕਰ ਕਾਬੂ