Saturday, September 20, 2025

Chandigarh

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

September 19, 2025 10:48 PM
SehajTimes

ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ-ਏ ਡਿਵੀਜ਼ਨ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਤਲਵਿੰਦਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਅੰਮ੍ਰਿਤਸਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਹ ਇੱਕ ਹੋਟਲ ਦੀ ਦੇਖਭਾਲ ਕਰ ਰਿਹਾ ਹੈ ਅਤੇ ਪੁਲਿਸ ਵੱਲੋਂ ਹੋਟਲ ਵਿਰੁੱਧ ਮਾਮਲਾ ਦਰਜ ਕਰਕੇ ਮੋਬਾਈਲ ਫੋਨ ਤੇ ਡੀ.ਵੀ.ਆਰ. ਜ਼ਬਤ ਕੀਤੇ ਗਏ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਫੋਨ ਅਤੇ ਡੀ.ਵੀ.ਆਰ. ਵਾਪਸ ਲੈਣ ਲਈ ਉਕਤ ਏ.ਐਸ.ਆਈ. ਨੂੰ ਮਿਲਿਆ ਅਤੇ ਉਕਤ ਏ.ਐਸ.ਆਈ. ਨੇ ਇਸ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਬਾਅਦ ਵਿੱਚ ਉਹ 30,000 ਰੁਪਏ ਲੈਣ ਲਈ ਰਾਜ਼ੀ ਹੋ ਗਿਆ। ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 16000 ਰੁਪਏ ਨਕਦ ਪ੍ਰਾਪਤ ਕੀਤੇ ਅਤੇ ਬਾਕੀ 14,000 ਰੁਪਏ ਕਿਸ਼ਤਾਂ ਵਿੱਚ ਲੈਣ ਲਈ ਸਹਿਮਤ ਹੋ ਗਿਆ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ, ਅੰਮ੍ਰਿਤਸਰ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਏ.ਐਸ.ਆਈ. ਤਲਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਫੋਰਟਿਸ ਹੈਲਥਕੇਅਰ ਮੋਹਾਲੀ ਵਿਖੇ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਦਰਿਆਵਾਂ ਦੇ ਪਾੜ ਪੂਰਨ ਦੇ ਕੰਮਾਂ 'ਚ ਹੋਰ ਤੇਜ਼ੀ ਲਿਆਂਦੀ ਜਾਵੇ: ਬਰਿੰਦਰ ਕੁਮਾਰ ਗੋਇਲ ਵੱਲੋਂ ਅਧਿਕਾਰੀਆਂ ਨੂੰ ਹਦਾਇਤ

ਮੁੱਖ ਮੰਤਰੀ ਵੱਲੋਂ ਆੜ੍ਹਤੀਆਂ ਦੀਆਂ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣ ਦਾ ਭਰੋਸਾ

ਐਸ.ਸੀ.ਕਮਿਸਨ ਦੇ ਚੇਅਰਮੈਨ ਵਲੋਂ ਅੱਜ ਕੀਤਾ ਜਾਵੇਗਾ ਪਿੰਡ ਧਲੇਤਾ ਦੌਰਾ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ 6 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਮੁੱਦਿਆਂ ਦੇ ਹੱਲ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਸਾਢੇ 15 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਦਿੱਤੀ ਮਨਜ਼ੂਰੀ; ਸੁਪਰ ਸੀਡਰ ਦੀ ਸਭ ਤੋਂ ਵੱਧ ਮੰਗ: ਗੁਰਮੀਤ ਸਿੰਘ ਖੁੱਡੀਆਂ

ਭਗਵੰਤ ਮਾਨ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

'ਯੁੱਧ ਨਸ਼ਿਆਂ ਵਿਰੁੱਧ’ ਦੇ 201ਵੇਂ ਦਿਨ ਪੰਜਾਬ ਪੁਲਿਸ ਵੱਲੋਂ 30.5 ਕਿਲੋ ਹੈਰੋਇਨ ਨਾਲ 85 ਨਸ਼ਾ ਤਸਕਰ ਕਾਬੂ