Sunday, September 21, 2025

Chandigarh

ਅੰਮ੍ਰਿਤਸਰ ਵਿਖੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

September 20, 2025 09:46 PM
SehajTimes

ਜਾਂਚ ਵਿੱਚ ਪਤਾ ਲੱਗਾ ਹੈ ਕਿ ਹਰਪਾਲ ਸਿੰਘ ਦੋ ਸਾਲ ਪਹਿਲਾਂ ਅਮਰੀਕਾ ਸੈਟਲ ਹੋਣ ਉਪਰੰਤ ਨਸ਼ਾ ਤਸਕਰੀ ਦੇ ਕਾਰੋਬਾਰ ਵਿੱਚ ਸ਼ਾਮਲ ਹੋ ਗਿਆ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼ੀ ਹੈਂਡਲਰ ਹਰਪਾਲ ਸਿੰਘ ਦੁਆਰਾ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸਦੇ ਕਬਜ਼ੇ ਵਿੱਚੋਂ 5.032 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਵਨਦੀਪ ਸਿੰਘ, ਵਾਸੀ ਬਹਿੜਵਾਲ, ਅੰਮ੍ਰਿਤਸਰ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਵਨਦੀਪ ਨੇ ਦੱਸਿਆ ਕਿ ਉਹ ਆਪਣੇ ਵਿਦੇਸ਼ ਅਧਾਰਤ ਹੈਂਡਲਰ ਹਰਪਾਲ ਸਿੰਘ, ਜੋ ਕਿ ਅੰਮ੍ਰਿਤਸਰ ਦੇ ਪਿੰਡ ਕੋਹਾਲਾ ਦਾ ਵਾਸੀ ਹੈ ਅਤੇ ਇਸ ਸਮੇਂ ਅਮਰੀਕਾ ਵਿੱਚ ਰਹਿ ਰਿਹਾ ਹੈ, ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਹਰਪਾਲ ਸਿੰਘ ਸਿੱਧੇ ਤੌਰ 'ਤੇ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਡਰੋਨ ਜ਼ਰੀਏ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀਆਂ ਕਈ ਖੇਪਾਂ ਨੂੰ ਭਾਰਤ ਪਹੁੰਚਾਉਣ ਦਾ ਪ੍ਰਬੰਧ ਕਰ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਹੋਰ ਜਾਂਚ ਤੋਂ ਪਤਾ ਲੱਗਾ ਹੈ ਕਿ ਹਰਪਾਲ ਸਿੰਘ, ਜੋ ਕਿ ਲਗਭਗ ਦੋ ਸਾਲ ਪਹਿਲਾਂ ਅਮਰੀਕਾ ਚਲਾ ਗਿਆ ਸੀ, ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਸੀ ਅਤੇ ਵਿਦੇਸ਼ ਸੈਟਲ ਹੋਣ ਤੋਂ ਬਾਅਦ ਉਹ ਨਸ਼ਾ ਤਸਕਰੀ ਦੇ ਕਾਰੋਬਾਰ ਵਿੱਚ ਸ਼ਾਮਲ ਹੋ ਗਿਆ ਸੀ।

ਇਸ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਨੂੰ ਪਿੰਡ ਧਨੋਏ ਕਲਾਂ, ਅੰਮ੍ਰਿਤਸਰ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਨਸ਼ਿਆਂ ਦੀ ਖੇਪ ਪ੍ਰਾਪਤ ਕਰਨ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਸ਼ੱਕੀ ਪਵਨਦੀਪ ਸਿੰਘ ਨੂੰ ਅੰਮ੍ਰਿਤਸਰ ਦੇ ਪਿੰਡ ਬਹਿੜਵਾਲ ਨੇੜੇ ਉਸ ਵੇਲੇ ਕਾਬੂ ਕਰ ਲਿਆ, ਜਦੋਂ ਉਹ ਅੱਗੇ ਕਿਸੇ ਪਾਰਟੀ ਨੂੰ ਖੇਪ ਪਹੁੰਚਾਉਣ ਜਾ ਰਿਹਾ ਸੀ ਅਤੇ ਉਸਦੇ ਕਬਜ਼ੇ ਵਿੱਚੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ।

ਇਸ ਮਾਮਲੇ ਵਿੱਚ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਸਬੰਧੀ ਕੇਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਤਹਿਤ ਐਫਆਈਆਰ ਨੰਬਰ 52 ਮਿਤੀ 19-09-2025 ਨੂੰ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਯੂਨੀਅਨ ਬੈਂਕ ਆਫ਼ ਇੰਡੀਆ ਨੇ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀ ਕਲਾ ਤਹਿਤ ਹੜ੍ਹ ਪੀੜਤਾਂ ਲਈ ਦੋ ਕਰੋੜ ਦਾ ਯੋਗਦਾਨ ਦਿੱਤਾ

ਰਾਹਤ ਕੈਂਪਾਂ 'ਚ ਰਹਿ ਰਹੇ ਲੋਕਾਂ ਦੀ ਗਿਣਤੀ ਘੱਟ ਕੇ ਸਿਰਫ਼ 229 ਹੋਈ: ਹਰਦੀਪ ਸਿੰਘ ਮੁੰਡੀਆਂ

ਬਹੁ-ਪੱਖੀ ਤੇ ਪ੍ਰਭਾਵੀ ਸਿਹਤ ਰਣਨੀਤੀ ਸਦਕਾ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਿਮਾਰੀਆਂ ਦੇ ਪ੍ਰਕੋਪ ਨੂੰ ਰੋਕਿਆ

ਯੁੱਧ ਨਸਿ਼ਆਂ ਵਿਰੁੱਧ’: 203ਵੇਂ ਦਿਨ, ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 11.4 ਕਿਲੋਗ੍ਰਾਮ ਹੈਰੋਇਨ, 4.29 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਫੋਰਟਿਸ ਹੈਲਥਕੇਅਰ ਮੋਹਾਲੀ ਵਿਖੇ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਦਰਿਆਵਾਂ ਦੇ ਪਾੜ ਪੂਰਨ ਦੇ ਕੰਮਾਂ 'ਚ ਹੋਰ ਤੇਜ਼ੀ ਲਿਆਂਦੀ ਜਾਵੇ: ਬਰਿੰਦਰ ਕੁਮਾਰ ਗੋਇਲ ਵੱਲੋਂ ਅਧਿਕਾਰੀਆਂ ਨੂੰ ਹਦਾਇਤ

ਮੁੱਖ ਮੰਤਰੀ ਵੱਲੋਂ ਆੜ੍ਹਤੀਆਂ ਦੀਆਂ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣ ਦਾ ਭਰੋਸਾ

ਐਸ.ਸੀ.ਕਮਿਸਨ ਦੇ ਚੇਅਰਮੈਨ ਵਲੋਂ ਅੱਜ ਕੀਤਾ ਜਾਵੇਗਾ ਪਿੰਡ ਧਲੇਤਾ ਦੌਰਾ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ 6 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ