Sunday, September 21, 2025

Chandigarh

ਯੁੱਧ ਨਸਿ਼ਆਂ ਵਿਰੁੱਧ’: 203ਵੇਂ ਦਿਨ, ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 11.4 ਕਿਲੋਗ੍ਰਾਮ ਹੈਰੋਇਨ, 4.29 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

September 20, 2025 10:13 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 203ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 357 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਰਾਜ ਭਰ ਵਿੱਚ 56 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 203 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 30,298 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 11.4 ਕਿਲੋ ਹੈਰੋਇਨ, 644 ਗ੍ਰਾਮ ਅਫੀਮ, 814 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4.29 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

69 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 357 ਥਾਵਾਂ ਤੇ ਛਾਪੇਮਾਰੀ ਕੀਤੀ ਹੈ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 389 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ।

ਸੂਬਾ ਸਰਕਾਰ ਨੇ ਰਾਜ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ - ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ਨਸ਼ਾ ਛੁਡਾਉਣ ਦੇ ਹਿੱਸੇ ਵਜੋਂ ਅੱਜ 42 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਯੂਨੀਅਨ ਬੈਂਕ ਆਫ਼ ਇੰਡੀਆ ਨੇ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀ ਕਲਾ ਤਹਿਤ ਹੜ੍ਹ ਪੀੜਤਾਂ ਲਈ ਦੋ ਕਰੋੜ ਦਾ ਯੋਗਦਾਨ ਦਿੱਤਾ

ਰਾਹਤ ਕੈਂਪਾਂ 'ਚ ਰਹਿ ਰਹੇ ਲੋਕਾਂ ਦੀ ਗਿਣਤੀ ਘੱਟ ਕੇ ਸਿਰਫ਼ 229 ਹੋਈ: ਹਰਦੀਪ ਸਿੰਘ ਮੁੰਡੀਆਂ

ਬਹੁ-ਪੱਖੀ ਤੇ ਪ੍ਰਭਾਵੀ ਸਿਹਤ ਰਣਨੀਤੀ ਸਦਕਾ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਿਮਾਰੀਆਂ ਦੇ ਪ੍ਰਕੋਪ ਨੂੰ ਰੋਕਿਆ

ਅੰਮ੍ਰਿਤਸਰ ਵਿਖੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਫੋਰਟਿਸ ਹੈਲਥਕੇਅਰ ਮੋਹਾਲੀ ਵਿਖੇ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਦਰਿਆਵਾਂ ਦੇ ਪਾੜ ਪੂਰਨ ਦੇ ਕੰਮਾਂ 'ਚ ਹੋਰ ਤੇਜ਼ੀ ਲਿਆਂਦੀ ਜਾਵੇ: ਬਰਿੰਦਰ ਕੁਮਾਰ ਗੋਇਲ ਵੱਲੋਂ ਅਧਿਕਾਰੀਆਂ ਨੂੰ ਹਦਾਇਤ

ਮੁੱਖ ਮੰਤਰੀ ਵੱਲੋਂ ਆੜ੍ਹਤੀਆਂ ਦੀਆਂ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣ ਦਾ ਭਰੋਸਾ

ਐਸ.ਸੀ.ਕਮਿਸਨ ਦੇ ਚੇਅਰਮੈਨ ਵਲੋਂ ਅੱਜ ਕੀਤਾ ਜਾਵੇਗਾ ਪਿੰਡ ਧਲੇਤਾ ਦੌਰਾ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ 6 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ