Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਯੂਨੀਅਨ ਬੈਂਕ ਆਫ਼ ਇੰਡੀਆ ਨੇ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀ ਕਲਾ ਤਹਿਤ ਹੜ੍ਹ ਪੀੜਤਾਂ ਲਈ ਦੋ ਕਰੋੜ ਦਾ ਯੋਗਦਾਨ ਦਿੱਤਾ

September 21, 2025 12:23 AM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੱਦੇ 'ਤੇ ਸਕਾਰਾਤਮਕ ਹੁੰਗਾਰਾ ਭਰਦੇ ਹੋਏ ਯੂਨੀਅਨ ਬੈਂਕ ਆਫ਼ ਇੰਡੀਆ ਨੇ ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼ੁਰੂ ਕੀਤੇ ਮਿਸ਼ਨ ਚੜ੍ਹਦੀ ਕਲਾ ਵਿੱਚ ਦੋ ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ। ਇਸ ਨੇਕ ਕਾਰਜ ਲਈ ਬੈਂਕ ਪ੍ਰਬੰਧਨ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਕ ਹਜ਼ਾਰ ਤੋਂ ਵੱਧ ਸਮਾਜ ਸੇਵੀ ਪਹਿਲਾਂ ਹੀ ਚੜ੍ਹਦੀ ਕਲਾ ਮਿਸ਼ਨ ਦਾ ਸਮਰਥਨ ਕਰਨ ਲਈ ਅੱਗੇ ਆ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਯੂਨੀਅਨ ਬੈਂਕ ਆਫ਼ ਇੰਡੀਆ ਹੁਣ ਦੋ ਕਰੋੜ ਰੁਪਏ ਦਾ ਚੈੱਕ ਸੌਂਪ ਕੇ ਯੋਗਦਾਨ ਪਾਉਣ ਵਾਲਿਆਂ ਦੀ ਇਸ ਵਧਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ, ਜਿਸ ਨਾਲ ਹਾਲ ਹੀ ਵਿੱਚ ਹੜ੍ਹਾਂ ਨਾਲ ਤਬਾਹ ਹੋਏ ਸੂਬੇ ਦੇ ਮੁੜ ਨਿਰਮਾਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਸ਼ਨ ਚੜ੍ਹਦੀ ਕਲਾ ਫੰਡ ਇਕੱਠਾ ਕਰਨ ਵਾਲੀ ਇੱਕ ਵਿਸ਼ਵਵਿਆਪੀ ਮੁਹਿੰਮ ਹੈ, ਜੋ 2025 ਦੇ ਪੰਜਾਬ ਹੜ੍ਹ ਪੀੜਤਾਂ ਲਈ ਸੂਬਾ ਸਰਕਾਰ ਦੀਆਂ ਮੁੜ-ਵਸੇਬਾ ਪਹਿਲਕਦਮੀਆਂ ਲਈ ਫੰਡ ਇਕੱਠਾ ਕਰਨ ਲਈ ਸ਼ੁਰੂ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਹਾਲ ਹੀ ਵਿੱਚ ਇੱਕ ਅਜਿਹੀ ਕੁਦਰਤੀ ਆਫ਼ਤ ਦੇਖੀ ਹੈ, ਜੋ ਪੀੜ੍ਹੀਆਂ ਤੱਕ ਲੋਕਾਂ ਦੇ ਚੇਤਿਆਂ ਵਿੱਚ ਉੱਕਰੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ, "ਹੜ੍ਹਾਂ ਨੇ ਸਿਰਫ਼ ਪਾਣੀ ਹੀ ਨਹੀਂ ਲਿਆਂਦਾ, ਸਗੋਂ ਲੱਖਾਂ ਸੁਪਨਿਆਂ ਨੂੰ ਰੋੜ੍ਹ ਦਿੱਤਾ।" ਉਨ੍ਹਾਂ ਇਸ ਨੂੰ ਪੰਜਾਬ ਦੇ ਹਾਲੀਆ ਇਤਿਹਾਸ ਵਿੱਚ ਸਭ ਤੋਂ ਭਿਆਨਕ ਦੁਖਾਂਤਾਂ ਵਿੱਚੋਂ ਇੱਕ ਦੱਸਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪੰਜਾਬ ਦਾ ਸਭ ਤੋਂ ਵੱਡਾ ਇਮਤਿਹਾਨ ਵੀ ਹੈ ਪਰ ਇਤਿਹਾਸ ਦਰਸਾਉਂਦਾ ਹੈ ਕਿ ਪੰਜਾਬ ਹਮੇਸ਼ਾ ਹਰ ਸੰਕਟ ਵਿੱਚੋਂ ਮਜ਼ਬੂਤੀ ਨਾਲ ਉਭਰਦਾ ਹੈ।

ਇਸ ਪਹਿਲਕਦਮੀ ਪਿੱਛੇ ਦੀ ਭਾਵਨਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਜਿਵੇਂ ਮੁਸੀਬਤ ਦੇ ਸਾਹਮਣੇ ਚੜ੍ਹਦੀ ਕਲਾ ਤਾਕਤ ਅਤੇ ਆਸ਼ਾਵਾਦ ਦੀ ਸਦੀਵੀ ਸਿੱਖ ਭਾਵਨਾ ਨੂੰ ਦਰਸਾਉਂਦੀ ਹੈ, ਉਸੇ ਤਰ੍ਹਾਂ ਮਿਸ਼ਨ ਚੜ੍ਹਦੀ ਕਲਾ ਦੁਨੀਆ ਭਰ ਦੇ ਸਾਰੇ ਪੰਜਾਬੀਆਂ ਨੂੰ ਇਸ ਬੇਮਿਸਾਲ ਮੁਸ਼ਕਲ ਦੇ ਸਮੇਂ ਇੱਕ ਪਰਿਵਾਰ ਵਜੋਂ ਇਕੱਠੇ ਹੋਣ ਦਾ ਸੱਦਾ ਹੈ।” ਉਨ੍ਹਾਂ ਉਮੀਦ ਪ੍ਰਗਟਾਈ ਕਿ ਦੁਨੀਆ ਭਰ ਦੇ ਹੋਰ ਪੰਜਾਬੀ ਆਪਣੇ ਸੁਪਨਿਆਂ ਦੇ ਪੰਜਾਬ ਦੇ ਪੁਨਰ ਨਿਰਮਾਣ ਲਈ ਖੁੱਲ੍ਹ ਕੇ ਯੋਗਦਾਨ ਪਾਉਂਦੇ ਰਹਿਣਗੇ। ਪਾਰਦਰਸ਼ਤਾ ਅਤੇ ਜਵਾਬਦੇਹੀ ਦਾ ਭਰੋਸਾ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਪੁਸ਼ਟੀ ਕੀਤੀ ਕਿ ਇਕੱਠਾ ਕੀਤਾ ਗਿਆ ਇੱਕ-ਇੱਕ ਪੈਸਾ ਹੜ੍ਹ ਪੀੜਤਾਂ ਦੀ ਭਲਾਈ ਅਤੇ ਮੁੜ-ਵਸੇਬੇ ਲਈ ਸਮਝਦਾਰੀ ਨਾਲ ਖ਼ਰਚਿਆਂ ਜਾਵੇਗਾ।

Have something to say? Post your comment

More in Chandigarh

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ