Monday, January 12, 2026
BREAKING NEWS

Malwa

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ 

September 22, 2025 05:41 PM
ਦਰਸ਼ਨ ਸਿੰਘ ਚੌਹਾਨ
ਅਧਿਕਾਰੀਆਂ ਨੂੰ ਦਿਤੇ ਲੋੜੀਂਦੇ ਦਿਸ਼ਾ ਨਿਰਦੇਸ਼ 
ਸੁਨਾਮ : ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਨੂੰ ਅਤਿ ਆਧੁਨਿਕ ਸ਼ਹਿਰਾਂ ਦੀ ਗਿਣਤੀ ਵਿੱਚ ਸ਼ੁਮਾਰ ਕਰਨ ਲਈ ਸਰਕਾਰ ਵੱਲੋਂ 85 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਅਰੰਭੇ ਗਏ ਹਨ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ 15.32 ਕਰੋੜ ਰੁਪਏ ਦੀ ਲਾਗਤ ਨਾਲ ਤਹਿਸੀਲ ਕੰਪਲੈਕਸ ਦਾ ਅਪਗ੍ਰੇਡੇਸ਼ਨ ਪ੍ਰੋਜੈਕਟ ਸ਼ਾਮਲ ਹੈ। ਨਵੇਂ ਕੰਪਲੈਕਸ ਵਿੱਚ ਐਸ.ਡੀ.ਐਮ, ਸਬ-ਰਜਿਸਟਰਾਰ, ਤਹਿਸੀਲਦਾਰ, ਖਜ਼ਾਨਾ, ਖੁਰਾਕ ਸਪਲਾਈ, ਟੈਕਸ, ਸਹਿਕਾਰੀ ਸਭਾ ਅਤੇ ਹੋਰ ਵਿਭਾਗਾਂ ਸਮੇਤ ਕੁਲ 11 ਵਿਭਾਗਾਂ ਦੇ ਦਫਤਰ ਹੋਣਗੇ ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਹ ਕੰਪਲੈਕਸ ਪੰਜਾਬ ਦਾ ਪਹਿਲਾ ਅਜਿਹਾ ਤਹਿਸੀਲ ਕੰਪਲੈਕਸ ਹੋਵੇਗਾ ਜਿਸ ਵਿੱਚ 11 ਵਿਭਾਗਾਂ ਦੇ ਦਫਤਰ ਹੋਣਗੇ। ਉਨ੍ਹਾਂ ਆਖਿਆ ਕਿ ਉਕਤ ਪ੍ਰਾਜੈਕਟ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਕੇ ਬਹੁਤ ਲਾਭ ਪਹੁੰਚਾਏਗਾ। ਇਸੇ ਤਰ੍ਹਾਂ 13.64 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਨਵੇਂ ਬੱਸ ਸਟੈਂਡ, ਕਰੀਬ 08.20 ਕਰੋੜ ਰੁਪਏ ਦੀ ਲਾਗਤ ਨਾਲ ਕੁੜੀਆਂ ਦੇ ਨਵੇਂ ਬਣਨ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰੋਜੈਕਟ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਸੁਨਾਮ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ 18.95 ਕਰੋੜ ਰੁਪਏ ਦੀ ਲਾਗਤ ਨਾਲ ਇਨਡੋਰ ਸਪੋਰਟਸ ਕੰਪਲੈਕਸ ਬਣਾਉਣ ਬਾਬਤ ਕਾਰਵਾਈ ਜਾਰੀ ਹੈ। ਇਸ ਕੰਪਲੈਕਸ ਵਿੱਚ ਸਿੰਥੈਟਿਕ ਟਰੈਕ, ਬੈਡਮਿੰਟਨ, ਬਾਕਸਿੰਗ, ਜੂਡੋ, ਕੁਸ਼ਤੀ, ਬਾਸਕਟਬਾਲ, ਵਾਲੀਬਾਲ ਅਤੇ ਤਾਈਕਵਾਂਡੋ ਦੀਆਂ ਸਹੂਲਤਾਂ ਹੋਣਗੀਆਂ। ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿੱਚ ਵਿਕਾਸ ਕਾਰਜਾਂ ਤਹਿਤ ਐਸਟ੍ਰੋ ਟਰਫ, ਹਾਕੀ ਗਰਾਊਂਡ, ਲੈਕਚਰ ਹਾਲ, ਲਾਇਬ੍ਰੇਰੀ, ਪ੍ਰਬੰਧਕੀ ਬਲਾਕ ਅਤੇ ਹੋਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸ ਪ੍ਰਾਜੈਕਟ ਦੀ ਕੁੱਲ ਲਾਗਤ 20.78 ਕਰੋੜ ਰੁਪਏ ਹੈ। ਇਸ ਤੋਂ ਇਲਾਵਾ ਸੁਨਾਮ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ 8.49 ਕਰੋੜ ਰੁਪਏ ਦੇ ਪ੍ਰਾਜੈਕਟਾਂ ਸਬੰਧੀ ਵੀ ਕੰਮ ਜਾਰੀ ਹੈ। ਇਸ ਮੌਕੇ ਅਮਰੀਕ ਸਿੰਘ ਧਾਲੀਵਾਲ ਸਮੇਤ ਹੋਰ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਸੁਨਾਮ ਵਿੱਚ 'ਆਪ' ਨੂੰ ਵੱਡਾ ਸਿਆਸੀ ਝਟਕਾ

ਕਿਸਾਨ 16 ਨੂੰ ਦੇਣਗੇ ਡੀਸੀ ਦਫ਼ਤਰ ਮੂਹਰੇ ਧਰਨਾ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਨਿਕਲੀ ਫੂਕ

ਸਰਕਾਰਾਂ ਵਪਾਰੀਆਂ ਦੇ ਹਿੱਤ ਵਿੱਚ ਲੈਣ ਫੈਸਲੇ : ਪਵਨ ਗੁੱਜਰਾਂ

ਸਾਬਕਾ ਚੇਅਰਮੈਨ ਮੁਨੀਸ਼ ਸੋਨੀ ਨੇ ਯੁੱਧ ਨਸ਼ਿਆਂ ਵਿਰੁੱਧ ਲੋਕਾਂ ਨੂੰ ਕੀਤਾ ਜਾਗਰੂਕ 

ਪੰਜਾਬ ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਹਲਕਾ ਲਹਿਰਾਗਾਗਾ ਲਈ ਦੋ ਇਤਿਹਾਸਕ ਫੈਸਲੇ

ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪਿੰਡ ਕੁਠਾਲਾ ਵਿਖੇ ਦਸਮੇਸ਼ ਪਿਤਾ ਜੀ ਦੇ 360ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਸੁਨਾਮ ਦੇ ਬਜ਼ਾਰਾਂ 'ਚ ਜਾਮ ਲੱਗਣ ਨਾਲ ਲੋਕ ਪ੍ਰੇਸ਼ਾਨ 

ਕਿਸਾਨਾਂ ਨੇ "ਆਪ" ਸਰਕਾਰ ਨੂੰ ਦੱਸਿਆ ਤਾਨਾਸ਼ਾਹ