Sunday, November 01, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ; 10 ਪਿਸਤੌਲਾਂ, 2.5 ਲੱਖ ਰੁਪਏ ਹਵਾਲਾ ਰਾਸ਼ੀ ਸਮੇਤ ਤਿੰਨ ਗ੍ਰਿਫ਼ਤਾਰ

September 23, 2025 10:33 AM
SehajTimes

ਭਾਰਤੀ ਖੇਤਰ ਵਿੱਚ ਡਰੋਨ ਰਾਹੀਂ ਹਥਿਆਰਾਂ ਦੀ ਖੇਪ ਭੇਜਦਾ ਸੀ ਪਾਕਿਸਤਾਨੀ ਹੈਂਡਲਰ : ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਖੁਫੀਆ ਇਤਲਾਹ `ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਸਪਲਾਈ ਵਿੱਚ ਸ਼ਾਮਲ , ਸੰਗਠਿਤ ਹਥਿਆਰ ਅਤੇ ਹਵਾਲਾ ਨੈੱਟਵਰਕ ਦੇ ਤਿੰਨ ਕਾਰਕੁੰਨਾਂ ਨੂੰ 10 ਆਧੁਨਿਕ ਹਥਿਆਰਾਂ ਅਤੇ 2.5 ਲੱਖ ਰੁਪਏ ਹਵਾਲਾ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਮਰਜੀਤ ਸਿੰਘ ਉਰਫ਼ ਬਾਊ (22) ਵਾਸੀ ਮਾਝੀ ਮੇਓ (ਅੰਮ੍ਰਿਤਸਰ), ਮਨਬੀਰ ਸਿੰਘ (26) ਵਾਸੀ ਵਾਨ ਤਾਰਾ ਸਿੰਘ (ਤਰਨਤਾਰਨ) ਅਤੇ ਮੁਹੰਮਦ ਤੌਫੀਕ ਖਾਨ ਉਰਫ਼ ਬੱਬਲੂ (42) ਵਾਸੀ ਗੌਤਮ ਨਗਰ, ਮੁੰਬਈ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ .30 ਬੋਰ ਪੀਐਕਸ5 ਪਿਸਤੌਲਾਂ, ਤਿੰਨ 9 ਐਮਐਮ ਗਲਾਕ, ਇੱਕ 9ਐਮਐਮ ਬ੍ਰੇਟਾ ਅਤੇ ਤਿੰਨ .30 ਬੋਰ ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਸੂਬੇ ਵਿੱਚ ਸ਼ਾਂਤੀ ਨੂੰ ਭੰਗ ਕਰਨ ਦੇ ਇਰਾਦੇ ਨਾਲ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਨ ਅਤੇ ਅੱਗੇ ਸਪਲਾਈ ਕਰਨ ਲਈ ਸੋਸ਼ਲ ਮੀਡੀਆ ਦੀ ਵਰਤੋਂ ਕਰਦੇ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ ਅਤੇ ਸਰਹੱਦ ਪਾਰ ਸਬੰਧਾਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਖੁਫੀਆ ਇਤਲਾਹ ਤਹਿਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅਮਰਜੀਤ ਉਰਫ਼ ਬਾਊ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਗਲੌਕ ਪਿਸਤੌਲ ਬਰਾਮਦ ਕੀਤਾ ਸੀ। ਬਾਅਦ ਵਿੱਚ, ਅਮਰਜੀਤ ਦੇ ਖੁਲਾਸੇ `ਤੇ, ਮਨਬੀਰ ਨੂੰ ਨਾਮਜ਼ਦ ਕੀਤਾ ਗਿਆ ਅਤੇ ਨੌਂ ਪਿਸਤੌਲਾਂ ਸਮੇਤ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਅਮਰਜੀਤ ਅਤੇ ਮਨਬੀਰ ਦੋਵਾਂ ਦਾ ਇੱਕ ਸਾਂਝਾ ਪਾਕਿਸਤਾਨੀ ਹੈਂਡਲਰ ਸੀ, ਜੋ ਡਰੋਨ ਰਾਹੀਂ ਹਥਿਆਰਾਂ ਦੀ ਖੇਪ ਭਾਰਤੀ ਖੇਤਰ ਵਿੱਚ ਘੱਲਦਾ ਸੀ।

ਸੀ.ਪੀ ਨੇ ਕਿਹਾ ਕਿ ਹੋਰ ਜਾਂਚ ਤੋਂ ਪਤਾ ਲੱਗਾ ਹੈ ਕਿ ਇੱਕ ਮੁੰਬਈ-ਅਧਾਰਤ ਵਿਅਕਤੀ, ਮੁਹੰਮਦ ਤੌਫੀਕ ਖਾਨ ਤਸਕਰੀ ਤੋਂ ਬਣਾਏ ਇਸ ਪੈਸੇ ਨੂੰ ਹਵਾਲਾ ਰਾਹੀਂ ਪਾਕਿਸਤਾਨ ਭੇਜਦਾ ਸੀ, ਜੋ ਨੈੱਟਵਰਕ ਚਲਾਉਣ ਲਈ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਿਰਾਏ ਦੇ ਮਕਾਨਾਂ ਵਿੱਚ ਰਹਿੰਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਤੌਫੀਕ ਨੂੰ 2.5 ਲੱਖ ਰੁਪਏ ਦੀ ਹਵਾਲਾ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧ ਵਿੱਚ, ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਗੇਟ ਹਕੀਮਾ ਵਿਖੇ ਆਰਮਜ਼ ਐਕਟ ਦੀ ਧਾਰਾ 25(6), 25(7) ਅਤੇ 25(8) ਦੇ ਤਹਿਤ ਐਫਆਈਆਰ ਨੰਬਰ 257 ਮਿਤੀ 17.09.2025 ਕੇਸ ਦਰਜ ਕੀਤਾ ਗਿਆ ਹੈ।

Have something to say? Post your comment

More in Majha

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ