Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਿਰਫ਼ ਗੁਰਦਾਸਪੁਰ ਜ਼ਿਲ੍ਹੇ ਵਿੱਚ 13 ਰਾਹਤ ਕੈਂਪ ਜਾਰੀ, 10 ਪ੍ਰਭਾਵਿਤ ਵਿਅਕਤੀ ਕਰ ਰਹੇ ਬਸੇਰਾ: ਹਰਦੀਪ ਸਿੰਘ ਮੁੰਡੀਆਂ

September 23, 2025 02:29 PM
SehajTimes

ਚੰਡੀਗੜ੍ਹ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਹੜ੍ਹਾਂ ਪਿੱਛੋਂ ਸਥਿਤੀ ਲਗਾਤਾਰ ਆਮ ਵਾਂਗ ਹੋ ਰਹੀ ਹੈ ਅਤੇ ਪ੍ਰਭਾਵਿਤ ਪਰਿਵਾਰ ਨਿਰੰਤਰ ਆਪੋ-ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਹੁਣ ਤੱਕ ਕੁੱਲ 219 ਰਾਹਤ ਕੈਂਪ ਖੋਲ੍ਹੇ ਗਏ ਸਨ ਪਰ ਇਸ ਵੇਲੇ 13 ਕੈਂਪ ਸਿਰਫ਼ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੀ ਜਾਰੀ ਹਨ ਅਤੇ 10 ਹੜ੍ਹ ਪ੍ਰਭਾਵਿਤ ਵਿਅਕਤੀ ਉਥੇ ਠਹਿਰੇ ਹੋਏ ਹਨ। ਜ਼ਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਤੱਕ ਸੂਬੇ ਭਰ ਵਿੱਚ 25 ਕੈਂਪ ਜਾਰੀ ਸਨ, ਜਿਨ੍ਹਾਂ ਵਿੱਚ 163 ਵਿਅਕਤੀ ਠਹਿਰੇ ਹੋਏ ਸਨ। ਮਾਲ ਮੰਤਰੀ ਨੇ ਦੱਸਿਆ ਕਿ ਫ਼ਾਜ਼ਿਲਕਾ ਅਤੇ ਜਲੰਧਰ ਜ਼ਿਲ੍ਹਿਆਂ ਦੇ ਰਾਹਤ ਕੈਂਪਾਂ 'ਚ ਕੱਲ੍ਹ ਤੱਕ ਕ੍ਰਮਵਾਰ 50 ਅਤੇ 103 ਵਿਅਕਤੀ ਠਹਿਰੇ ਹੋਏ ਸਨ ਪਰ ਅੱਜ ਇੱਥੋਂ ਸਾਰੇ ਪ੍ਰਭਾਵਿਤ ਵਿਅਕਤੀ ਆਪੋ-ਆਪਣੇ ਘਰਾਂ ਨੂੰ ਚਲੇ ਗਏ ਹਨ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੇ ਵਿਆਪਕ ਯਤਨਾਂ ਸਦਕਾ 1 ਅਗਸਤ ਤੋਂ ਲੈ ਕੇ ਹੁਣ ਤੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ 23,340 ਵਿਅਕਤੀਆਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਰਿਪੋਰਟ ਮੁਤਾਬਕ ਮਾਰੂ ਹੜ੍ਹਾਂ ਨੇ 22 ਜ਼ਿਲ੍ਹਿਆਂ ਅਤੇ 2555 ਪਿੰਡਾਂ ਨੂੰ ਪ੍ਰਭਾਵਿਤ ਕੀਤਾ ਹੈ, ਜਿਸ ਕਾਰਨ 3,89,445 ਆਬਾਦੀ ਪ੍ਰਭਾਵਿਤ ਹੋਈ। ਉਨ੍ਹਾਂ ਦੱਸਿਆ ਕਿ 1 ਅਗਸਤ ਤੋਂ ਹੁਣ ਤੱਕ 57 ਲੋਕਾਂ ਦੀ ਜਾਨ ਗਈ ਅਤੇ 4 ਵਿਅਕਤੀ ਲਾਪਤਾ ਹਨ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ 1,99,926.2 ਹੈਕਟੇਅਰ ਰਕਬੇ 'ਚ ਖੜ੍ਹੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪੁੱਜਾ ਹੈ।

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼