ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨਵਰਾਤਰੀ ਦੇ ਸ਼ੁਭ ਮੌਕੇ ਸੂਬਾ ਵਾਸੀਆਂ ਨੂੰ ਨਿੱਘੀ ਵਧਾਈ ਦਿੱਤੀ। ਉਨ੍ਹਾਂ ਇੱਛਾ ਪ੍ਰਗਟਾਈ ਕਿ ਦੇਵੀ ਦੁਰਗਾ ਸੂਬਾ ਵਾਸੀਆਂ ਦੇ ਸਮੁੱਚੇ ਸੁਪਨੇ ਪੂਰੇ ਕਰਨ ਦੇ ਨਾਲ-ਨਾਲ ਉਹਨਾਂ ਨੂੰ ਸਮਰਥਾ ਤੇ ਬਲ ਬਖ਼ਸ਼ੇ ਅਤੇ ਨਵਰਾਤਰੀ ਦੇ ਪਵਿੱਤਰ ਮੌਕੇ ਹਰੇਕ ਵਿਅਕਤੀ ਦਾ ਜੀਵਨ ਖੁਸ਼ਹਾਲ ਬਣੇ।