Wednesday, April 17, 2024
BREAKING NEWS
ਤਰਨਤਾਰਨ ਵਿੱਚ ਖੋਲਿਆ ਗਿਆ ਡਾ ਤਨਵੀਨ ਡਾਇਗਨੋਸਟਿਕ ਸੈਂਟਰ ਰਿਆਇਤੀ ਦਰਾ ਤੇ ਹੋਣਗੇ ਟੈਸਟPAMS app ਸਬੰਧੀ ਸੈਕਟਰ ਸੁਪਰਵਾਈਜਰਾਂ ਨੂੰ ਦਿੱਤੀ ਸਿਖਲਾਈਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਬਿਨ੍ਹਾਂ ਸਾੜੇ ਸਰਫੇਸ ਸੀਡਰ ਨਾਲ ਬੀਜੀ ਕਣਕ ਦੇ ਪ੍ਰਦਰਸ਼ਨੀ ਪਲਾਂਟ ਦਾ ਦੌਰਾਕੈਬਿਨਟ ਮੰਤਰੀ ਲਾਲਜੀਤ ਭੁੱਲਰ ਦੇ ਖਿਲਾਫ ਨਹੀਂ ਰੁਕ ਰਿਹਾ ਰੋਸਲੋਕ ਸਭਾ ਪਟਿਆਲਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਡਾਕਟਰ ਧਰਮਵੀਰ ਗਾਂਧੀ ਨੂੰ ਮਿਲਣ ’ਤੇ ਪਾਰਟੀ ਦੇ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਨੇ ਦਿਖਾਏ ਬਾਗ਼ੀ ਸੁਰਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਸਮਾਣਾ ਪੁਲਿਸ ਨੇ ਮੋਬਾਈਲ ਫੋਨ ਖੋਹਣ ਵਾਲੇ ਗਿਰੋਹ ਨੂੰ ਕੀਤਾ ਕਾਬੂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਬਲਾਕ ਸਮਾਣਾ ਦੀ ਹੋਈ ਚੋਣਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦੀ ਸਮੀਖਿਆਖਹਿਰਾ ਨੂੰ ਉਮੀਦਵਾਰ ਬਣਾਏ ਜਾਣ ਤੇ ਲੌਂਗੋਵਾਲ ਦੇ ਕਾਂਗਰਸੀ ਖੁਸ਼

Majha

ਨਸ਼ਈਆਂ ਦਾ ਕਾਰਾ : ਸ਼ਮਸ਼ਾਨ ਘਾਟ ਦੀ ਭੱਠੀ ਅੰਦਰੋਂ ਲੋਹੇ ਦੀਆਂ ਗਰਿੱਲਾਂ ਚੋਰੀ

June 10, 2021 10:49 AM
SehajTimes

ਸ੍ਰੀ ਮੁਕਤਸਰ ਸਾਹਿਬ :  ਨਸ਼ਈਆਂ ਨੇ ਹੁਣ ਅਜੀਬ ਕਾਰੇ ਵੀ ਕਰਨੇ ਸ਼ੁਰੂ ਕਰ ਦਿਤੇ ਹਨ। ਆਪਣੇ ਨਸ਼ੇ ਦੀ ਪੂਰਤੀ ਲਈ ਹੁਣ ਇਨ੍ਹਾਂ ਨੇ ਸ਼ਮਸ਼ਾਨਘਾਟ ਨੂੰ ਵੀ ਨਹੀਂ ਬਖਸਿ਼ਆ ਤੇ ਚੋਰੀ ਦੀ ਵਾਰਦਾਤ ਕਰ ਦਿਤੀ। ਦਰਅਸਲ ਹਲਕੇ ਦੇ ਪਿੰਡ ਸਹਿਣਾ ਖੇੜਾ ਦੇ ਕੁੱਝ ਨਸ਼ੇੜੀਆਂ ਨੇ ਬੀਤੀ ਰਾਤ ਪਿੰਡ ਦੇ ਸ਼ਮਸ਼ਾਨ ਘਾਟ ਨੂੰ ਹੀ ਨਿਸ਼ਾਨਾ ਬਣਾ ਲਿਆ ਅਤੇ ਸ਼ਮਸ਼ਾਨ ਘਾਟ ਵਿੱਚ ਬਣੀ ਭੱਠੀ ਅੰਦਰੋਂ ਦੇਗੀ ਲੋਹੇ ਦੀਆਂ ਗਰਿੱਲਾਂ ਚੋਰੀ ਕਰ ਕੇ ਲੈ ਗਏ। ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਸਸਕਾਰ ਕਰਨ ਵਾਲੀ ਭੱਠੀ ਵਿੱਚ ਕਰੀਬ 30 ਦੇਗੀ ਲੋਹੇ ਦੀਆਂ ਗਰਿੱਲਾਂ ਲੱਗੀਆਂ ਸਨ ਅਤੇ ਸੋਮਵਾਰ ਰਾਤ ਨੂੰ ਪਿੰਡ ਦੇ ਨਸ਼ੇੜੀਆਂ ਨੇ ਅੱਧੀਆਂ ਲੋਹੇ ਦੀਆਂ ਗਰਿੱਲਾਂ ਚੋਰੀ ਕਰ ਲਈਆਂ। ਇਹ ਚੋਰ ਇਸ ਕਦਰ ਬੇਖੌਫ ਸਨ ਕਿ ਉਹਨਾਂ ਨੇ ਪਹਿਲਾਂ ਭੱਠੀ ਅੰਦਰ ਲੱਗੀਆਂ ਗਰਿੱਲਾਂ ਵਿਚਲੇ ਲੋਹੇ ਦੇ ਸਰੀਏ ਨੂੰ ਕੱਟਿਆ ਅਤੇ ਫੇਰ ਉਸ ਵਿੱਚੋਂ ਅੱਧੀਆਂ ਗਰਿੱਲਾਂ ਕੱਢੀਆਂ ਅਤੇ ਬਾਕੀ ਅੱਧੀਆਂ ਨੂੰ ਠੀਕ ਉਸੇ ਤਰਾਂ ਫਿੱਟ ਕਰ ਦਿੱਤੀਆਂ। ਇਸ ਦੌਰਾਨ ਪਿੰਡ ਵਾਸੀਆਂ ਨੇ ਸ਼ਮਸ਼ਾਨ ਘਾਟ ਵਿੱਚ ਪਈਆਂ ਸਰਿੰਜਾਂ, ਸੂਈਆਂ ਤੇ ਹੋਰ ਸਮਾਨ ਵੀ ਵਿਖਾਇਆ। ਪਿੰਡ ਵਾਸੀਆਂ ਅਨੁਸਾਰ ਨਸ਼ੇੜੀ ਸ਼ਮਸ਼ਾਨ ਘਾਟ ਵਿੱਚ ਆ ਕੇ ਨਸ਼ੇ ਦੇ ਟੀਕੇ ਲਗਾਉਂਦੇ ਸਨ ਪਰ ਕੋਈ ਕਾਰਵਾਈ ਨਾ ਹੋਣ ਕਰਕੇ ਉਹ ਨਸ਼ੇੜੀਆਂ ਤੋਂ ਪ੍ਰੇਸ਼ਾਨ ਹਨ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਪੁਲਿਸ ਪ੍ਰਸ਼ਾਸ਼ਨ ਦੋਸ਼ੀਆਂ ਦੀ ਤਲਾਸ਼ ਕਰ ਕੇ ਸਖਤ ਤੋਂ ਸਖ਼ਤ ਕਾਰਵਾਈ ਕਰੇ ਅਤੇ ਨਸ਼ਾ ਤਸਕਰਾਂ 'ਤੇ ਵੀ ਲਗਾਮ ਕਸੇ।

Have something to say? Post your comment

 

More in Majha

ਤਰਨਤਾਰਨ ਵਿੱਚ ਖੋਲਿਆ ਗਿਆ ਡਾ ਤਨਵੀਨ ਡਾਇਗਨੋਸਟਿਕ ਸੈਂਟਰ ਰਿਆਇਤੀ ਦਰਾ ਤੇ ਹੋਣਗੇ ਟੈਸਟ

ਰਿਸ਼ਵਤ ਲੈਣ ਦੇ ਦੋਸ਼ ’ਚ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਖੇਮਕਰਨ ਫੇਰੀ ਨੇ ਵਿਰੋਧੀਆਂ ਦੀ ਉਡਾਈ ਨੀਂਦ

ਭੀਮ ਯੂਥ ਫੈਡਰੇਸ਼ਨ ਵੱਲੋਂ ਬਾਬਾ ਸਾਹਿਬ ਦਾ 134 ਵਾ ਜਨਮ ਦਿਵਸ ਮਨਾਇਆ

ਪੰਜਾਬ ਪੁਲਿਸ ਨੇ ਅੱਤਵਾਦੀ ਪ੍ਰਭਪ੍ਰੀਤ ਸਿੰਘ ਜਰਮਨੀ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ 

9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

ਅਕਾਲੀ ਦਲ ਅੰਮ੍ਰਿਤਸਰ ਨੇ ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ

ਤਰਨਤਾਰਨ ’ਚ ਔਰਤ ਦੀ ਕੁੱਟਮਾਰ ਦੇ ਦੋਸ਼ੀ ਗਿਫ਼ਤਾਰ

50,000 ਰੁਪਏ ਦੀ ਰਿਸ਼ਵਤ ਲੈਂਦਾ ਐਸ.ਐਮ.ਓ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਗੌਰਵਦੀਪ ਸਿੰਘ ਵਲਟੋਹਾ ਅਤੇ ਦੀਪਕ ਕੁਮਾਰ ਗੋਲਡੀ ਆੜਤੀ ਰਜੇਸ਼ ਕੁਮਾਰ ਦੀ ਪਤਨੀ ਦੀ ਬੇਵਕਤੀ ਮੌਤ ਦਾ ਦੁੱਖ ਸਾਂਝਾ ਕਰਨ ਪੁੱਜੇ