Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Health

ਹਰ ਗਰਭਵਤੀ ਔਰਤ ਦੇ ਚਾਰ ਸਿਹਤ ਮੁਆਇਨੇ ਜ਼ਰੂਰੀ : ਡਾ. ਤਮੰਨਾ ਸਿੰਘਲ

September 24, 2025 12:17 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐਮ.ਐਸ.ਐਮ.ਏ.) ਦਿਵਸ ਮਨਾਇਆ ਗਿਆ, ਜਿਸ ਤਹਿਤ ਇਸਤਰੀ ਰੋਗਾਂ ਦੇ ਮਾਹਰ ਡਾਕਟਰਾਂ ਵਲੋਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸੁਰੱਖਿਅਤ ਜਣੇਪੇ ਸਬੰਧੀ ਜਾਣਕਾਰੀ ਦਿਤੀ ਗਈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦੀ ਜਾਂਚ ਕਰਨਾ ਅਤੇ ਹਾਈਰਿਸਕ ਗਰਭਵਤੀ ਔਰਤਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਸਹੀ ਇਲਾਜ ਪ੍ਰਦਾਨ ਕਰਨਾ ਹੈੇ। ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ ਨੇ ਦਸਿਆ ਕਿ ਇਸ ਪ੍ਰੋਗਰਾਮ ਤਹਿਤ ਹਰ ਮਹੀਨੇ ਦੀ 9 ਤਰੀਕ ਤੇ 23 ਤਰੀਕ ਨੂੰ ਗਰਭਵਤੀ ਔਰਤਾਂ ਖ਼ਾਸਕਰ ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਕੀਤੀ ਜਾਂਦੀ ਹੈ। ਸਿਹਤ ਅਧਿਕਾਰੀ ਨੇ ਆਮ ਲੋਕਾਂ ਖ਼ਾਸਕਰ ਗਰਭਵਤੀ ਔਰਤਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਪਹੁੰਚ ਕੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਸਲਾਮਤੀ ਲਈ ਕਦੇ ਵੀ ਗੈਰ-ਸਿੱਖਿਅਤ ਵਿਅਕਤੀ ਤੋਂ ਜਣੇਪਾ ਨਹੀਂ ਕਰਾਉਣਾ ਚਾਹੀਦਾ, ਕਿਉਂਕਿ ਅਜਿਹਾ ਕਰਨ ਨਾਲ ਔਰਤ ਅਤੇ ਬੱਚੇ ਦੋਹਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈਕਅੱਪ ਜ਼ਰੂਰੀ ਹਨ ਜਿਹੜੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਸਿਹਤ ਅਧਿਕਾਰੀ ਨੇ ਆਖਿਆ ਕਿ ਸਿਹਤ ਵਿਭਾਗ ਲੋਕਾਂ ਦੀ ਤੰਦਰੁਸਤੀ ਲਈ ਸੂਬਾਈ ਅਤੇ ਕੇਂਦਰੀ ਸਿਹਤ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰ ਰਿਹਾ ਹੈ ਅਤੇ ਲੋਕਾਂ ਨੂੰ ਬਿਹਤਰ ਜੱਚਾੑ-ਬੱਚਾ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ।

Have something to say? Post your comment

 

More in Health

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਪਿੰਡ ਕੁਠਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕ ਅਪ ਕੈਂਪ ਲਗਾਇਆ

ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਅਣਗਹਿਲੀ ’ਤੇ ਲੱਗੇਗੀ ਰੋਕ, ਮਰੀਜ਼ਾਂ ਨੂੰ ਮਿਲੇਗਾ ਨਿਆਂ: ਜਸਕਰਨ ਸਿੰਘ ਬੰਦੇਸ਼ਾ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਹੋਰ ਸੌਖਾ ਬਣਾਇਆ : ਚੇਅਰਮੈਨ ਛੀਨਾ

ਭਗਵੰਤ ਮਾਨ ਸਰਕਾਰ ਨੇ ਮੁਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ

ਪੰਜਾਬ ਸਰਕਾਰ 550 ਤੋਂ ਵੱਧ ਹੋਰ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕਰੇਗੀ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਕਾਰਡਾਂ ਦੀ ਸਮੀਖਿਆ ਕੀਤੀ

ਡਾ. ਬਲਬੀਰ ਸਿੰਘ ਵੱਲੋਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਮਰੀਜ਼ਾਂ ਲਈ ਬਿਹਤਰ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼