Wednesday, September 24, 2025

Chandigarh

ਪੰਜਾਬ ਦੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਲਗਭਗ 6 ਕਰੋੜ ਰੁਪਏ ਦੇ ਚੈੱਕ ਸੌਂਪੇ

September 24, 2025 02:41 PM
SehajTimes

ਚੰਡੀਗੜ੍ਹ : ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ 2,300 ਪਿੰਡ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਿਸ ਨਾਲ 20 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ ਅਤੇ ਪੰਜ ਲੱਖ ਏਕੜ ਰਕਬੇ ‘ਚ ਖੜ੍ਹੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਹੜ੍ਹਾਂ ਕਾਰਨ 56 ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਅਤੇ ਲਗਭਗ ਸੱਤ ਲੱਖ ਲੋਕ ਬੇਘਰ ਹੋ ਗਏ ਹਨ। ਇਸ ਤੋਂ ਇਲਾਵਾ 3,200 ਸਰਕਾਰੀ ਸਕੂਲ ਨੁਕਸਾਨੇ ਗਏ ਹਨ, 19 ਕਾਲਜ ਮਲਬੇ ਵਿੱਚ ਤਬਦੀਲ ਹੋਏ ਹਨ, 1,400 ਕਲੀਨਿਕਾਂ ਅਤੇ ਹਸਪਤਾਲਾਂ ਦਾ ਵੱਡਾ ਨੁਕਸਾਨ ਹੋਇਆ, 8,500 ਕਿਲੋਮੀਟਰ ਸੜਕਾਂ ਤਬਾਹ ਹੋ ਗਈਆਂ ਹਨ ਅਤੇ 2,500 ਪੁਲ ਢਹਿ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਕੁੱਲ ਨੁਕਸਾਨ ਦਾ ਅਨੁਮਾਨ ਲਗਭਗ 14,000 ਕਰੋੜ ਰੁਪਏ ਬਣਦਾ ਹੈ, ਪਰ ਅਸਲ ਅੰਕੜੇ ਇਸ ਤੋਂ ਵੀ ਵੱਧ ਹੋ ਸਕਦੇ ਹਨ।
ਮੀਡੀਆ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਉਦਯੋਗਪਤੀਆਂ ਨੇ ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਪੰਜਾਬੀਆਂ ਦੇ ਮੁੜ ਵਸੇਬੇ ਲਈ ਆਪਣਾ ਵਿਸ਼ੇਸ਼ ਸਮਰਥਨ ਦਿੱਤਾ ਹੈ ਅਤੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਇਆ ਹੈ। ਇਸ ਪਹਿਲਕਦਮੀ ਵਿੱਚ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਖੁਦ ਹੜ੍ਹ ਪ੍ਰਭਾਵਿਤ ਲੋਕਾਂ ਦੀ ਰਾਹਤ ਅਤੇ ਮੁੜ ਵਸੇਬੇ ਲਈ 50 ਲੱਖ ਰੁਪਏ ਦਿੱਤੇ ਹਨ।

ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਉਦਯੋਗਪਤੀਆਂ ਨੇ ਅੱਜ ਹੜ੍ਹ ਪ੍ਰਭਾਵਿਤ ਲੋਕਾਂ ਦੀ ਰਾਹਤ ਅਤੇ ਮੁੜ ਵਸੇਬੇ ਲਈ ਮੁੱਖ ਮੰਤਰੀ ਪੰਜਾਬ ਨੂੰ ਆਪਣਾ ਯੋਗਦਾਨ ਦਿੱਤਾ ਹੈ। ਇਸ ਸਬੰਧੀ ਉਦਯੋਗਪਤੀਆਂ ਮੌਂਟੀ ਕਾਰਲੋ ਗਰੁੱਪ ਦੇ ਸ੍ਰੀ ਕਮਲ ਓਸਵਾਲ ਨੇ 1 ਕਰੋੜ ਰੁਪਏ, ਹੈਪੀ ਫੋਰਜਿੰਗ ਦੀ ਸ੍ਰੀਮਤੀ ਮੇਗਾ ਗਰਗ ਨੇ 1 ਕਰੋੜ ਰੁਪਏ, ਸੀਗਲ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਸ੍ਰੀ ਐਮ.ਪੀ. ਸਹਿਗਲ ਨੇ 50 ਲੱਖ ਰੁਪਏ, ਓਕਟੇਵ ਐਪੇਰਲਸ ਦੇ ਸ੍ਰੀ ਅਭਿਸ਼ੇਕ ਅਰੋੜਾ ਨੇ 50 ਲੱਖ ਰੁਪਏ, ਵਰਧਮਾਨ ਸਪਿਨਿੰਗ ਮਿੱਲਜ਼ ਦੇ ਸ੍ਰੀ ਨੀਰਜ ਜੈਨ ਨੇ 50 ਲੱਖ ਰੁਪਏ, ਟ੍ਰਾਈਡੈਂਟ ਗਰੁੱਪ ਦੇ ਸ੍ਰੀ ਦੀਪਕ ਨੰਦਾ ਨੇ 50 ਲੱਖ ਰੁਪਏ, ਜੀ.ਬੀ. ਰਿਐਲਿਟੀ ਦੇ ਸ੍ਰੀ ਗੁਰਵਿੰਦਰ ਭੱਟੀ ਨੇ 25 ਲੱਖ ਰੁਪਏ, ਬੈਕਟਰ ਫੂਡਜ਼ , ਕਰੀਮਿਕਾ ਦੇ ਸ੍ਰੀ ਪਰਵੀਨ ਗੋਇਲ ਨੇ 20 ਲੱਖ ਰੁਪਏ, ਏਰੀ ਸੁਡਾਨਾ ਸਪਿਨਿੰਗ ਮਿੱਲਜ਼ ਦੇ ਸ੍ਰੀ ਸਿਧਾਰਥ ਖੰਨਾ ਨੇ 20 ਲੱਖ ਰੁਪਏ, ਰੌਕਮੈਨ ਫਾਊਂਡੇਸ਼ਨ ਦੇ ਸ੍ਰੀ ਸੁਮਨ ਮੁੰਝਲ ਨੇ 10 ਲੱਖ ਰੁਪਏ, ਸੀ.ਆਈ.ਸੀ.ਯੂ. ਪ੍ਰੈਜੀਡੈਂਟ ਸ੍ਰੀ ਉਪਕਾਰ ਸਿੰਘ ਆਹੂਜਾ ਨੇ 5 ਲੱਖ ਰੁਪਏ ਅਤੇ ਰਾਲਸਨ ਦੇ ਸ੍ਰੀ ਸੰਜੀਵ ਪਾਹਵਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਰਾਹਤ ਕਾਰਜਾਂ ਲਈ 2.5 ਲੱਖ ਰੁਪਏ ਦਾ ਯੋਗਦਾਨ ਪਾਇਆ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਉਦਯੋਗਪਤੀ ਪੰਜਾਬ ਦੀ ਭਲਾਈ ਲਈ ਵਚਨਬੱਧ ਹਨ। ਉਨ੍ਹਾਂ ਨੇ ਉਦਯੋਗਪਤੀਆਂ ਵੱਲੋਂ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਦਿੱਤੇ ਗਏ ਯੋਗਦਾਨ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਬਾਕੀ ਉੱਦਮੀਆਂ ਨੂੰ ਵੀ ਇਸ ਨੇਕ ਕਾਰਜ ਦੇ ਸਮਰਥਨ ਲਈ ਅੱਗੇ ਆਉਣ ਦੀ ਅਪੀਲ ਕੀਤੀ।

Have something to say? Post your comment

 

More in Chandigarh

ਅਮਨ ਅਰੋੜਾ ਵੱਲੋਂ ਨਵਿਆਉਣਯੋਗ ਊਰਜਾ ਸੈਕਟਰ ਨੂੰ ਹੋਰ ਸੁਚਾਰੂ ਬਣਾਉਣ ਲਈ "ਇੱਕ ਸਮਰਪਿਤ ਅਧਿਕਾਰੀ" ਲਗਾਉਣ ਅਤੇ "ਵੱਟਸਐਪ ਹੈਲਪਲਾਈਨ" ਚਾਲੂ ਕਰਨ ਦੇ ਆਦੇਸ਼

10 ਕਰੋੜ ਰੁਪਏ ਦੇ ਵਿਕਾਸ ਕਾਰਜ: ਮੋਹਾਲੀ ਹਲਕੇ ਦੀਆਂ 13 ਮੁੱਖ ਸੜਕਾਂ 'ਤੇ ਕੰਮ ਲਗਭਗ ਸ਼ੁਰੂ : ਵਿਧਾਇਕ ਕੁਲਵੰਤ ਸਿੰਘ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਬਾਸਮਾ ਅਤੇ ਚੰਡਿਆਲਾ ਵਿੱਚ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪਾਂ 'ਚ ਕਿਸਾਨਾਂ ਨਾਲ ਮੀਟਿੰਗਾਂ

ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਦੀ ਰਵਾਇਤ ਇਸ ਸਾਲ ਵੀ ਬਰਕਰਾਰ ਰੱਖਾਂਗੇ: ਮੁੱਖ ਮੰਤਰੀ

ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਕਵਰ: ਡਾ. ਬਲਬੀਰ ਸਿੰਘ

ਪੰਜਾਬ ਐਗਰੋ ਵੱਲੋਂ ਲਾਇਆ ਗਿਆ ਜੈਵਿਕ ਖੇਤੀ ਜਾਗਰੂਕਤਾ ਅਤੇ ਸਿਖਲਾਈ ਕੈਂਪ

'ਯੁੱਧ ਨਸ਼ਿਆਂ ਵਿਰੁੱਧ’ ਦੇ 206ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.6 ਕਿਲੋ ਹੈਰੋਇਨ ਨਾਲ 78 ਨਸ਼ਾ ਤਸਕਰ ਕਾਬੂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਜੈਤੇਵਾਲੀ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਰਜਿਸਟ੍ਰੇਸ਼ਨ 23 ਸਤੰਬਰ ਤੋਂ ਹੋਵੇਗੀ ਸ਼ੁਰੂ : ਮੁੱਖ ਮੰਤਰੀ