Wednesday, September 24, 2025

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼

September 24, 2025 02:46 PM
SehajTimes

ਚੰਡੀਗੜ੍ਹ : ਰਾਜ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਸੇਵਾਮੁਕਤ ਕਰਮਚਾਰੀਆਂ ਦੀ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਇਨ੍ਹਾਂ ਕਰਮਚਾਰੀਆਂ ਲਈ ਪੈਨਸ਼ਨ ਹਰ ਮਹੀਨੇ ਦੀ 10 ਤਰੀਕ ਤੋਂ ਪਹਿਲਾਂ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇਗੀ। ਇਸ ਕਦਮ ਨਾਲ 3,000 ਤੋਂ ਵੱਧ ਪੈਨਸ਼ਨਰਾਂ ਨੂੰ ਲਾਭ ਹੋਣ ਦੀ ਉਮੀਦ ਹੈ, ਜਿਸ ਨਾਲ ਉਨ੍ਹਾਂ ਨੂੰ ਸਮੇਂ ਸਿਰ ਅਤੇ ਅਨੁਮਾਨਤ ਢੰਗ ਨਾਲ ਉਨ੍ਹਾਂ ਦੇ ਬਕਾਏ ਮਿਲਣਗੇ। ਇਨ੍ਹਾਂ ਕਰਮਚਾਰੀਆਂ ਦਾ ਹਿਤ ਵਿੱਚ ਇੱਕ ਹੋਰ ਕਦਮ ਚੁੱਕਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤ ਵਿਭਾਗ ਵੱਲੋਂ ਪ੍ਰਵਾਨਿਤ ਨੀਤੀ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਲੰਬਿਤ ਬਕਾਏ ਵੀ ਜਲਦ ਹੀ ਚਾਰ ਕਿਸ਼ਤਾਂ ਵਿੱਚ ਜਾਰੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਬਕਾਇਆਂ ਦਾ ਭੁਗਤਾਨ ਪੰਜਾਬ ਸਰਕਾਰ ਦੇ ਕਰਮਚਾਰੀਆਂ ਲਈ ਪਹਿਲਾਂ ਹੀ ਸਥਾਪਿਤ ਨੀਤੀ ਢਾਂਚੇ ਅਨੁਸਾਰ ਕੀਤਾ ਜਾਵੇਗਾ, ਤਾਂ ਜੋ ਵਿਭਾਗਾਂ ਵਿੱਚ ਵਿੱਤੀ ਮਾਮਲਿਆਂ ਵਿੱਚ ਬਰਾਬਰੀ ਤੇ ਨਿਰਪੱਖਤਾ ਯਕੀਨੀ ਬਣਾਈ ਜਾ ਸਕੇ।
ਇਹ ਫੈਸਲਾ ਫਰਵਰੀ 2025 ਵਿੱਚ ਪੰਜਾਬ ਕੈਬਨਿਟ ਵੱਲੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਅਨੁਸਾਰ ਹੈ। ਇਸ ਰਾਸ਼ੀ ਵਿੱਚ 1 ਜਨਵਰੀ 2016 ਤੋਂ 30 ਜੂਨ 2022 ਤੱਕ ਦੀ ਸੋਧੀ ਹੋਈ ਤਨਖਾਹ, ਪੈਨਸ਼ਨਾਂ ਅਤੇ ਲੀਵ ਇਨਕੈਸ਼ਮੈਂਟ ਅਤੇ 1 ਜੁਲਾਈ 2021 ਤੋਂ 31 ਮਾਰਚ 2024 ਤੱਕ ਦਾ ਮਹਿੰਗਾਈ ਭੱਤਾ ਸ਼ਾਮਲ ਹੈ। ਇਹ ਵੱਡੀ ਰਕਮ ਵੱਖ-ਵੱਖ ਪੜਾਵਾਂ ਵਿੱਚ ਵੰਡੀ ਜਾ ਰਹੀ ਹੈ, ਜਿਸ ਨਾਲ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਲੋੜੀਂਦੀ ਰਾਹਤ ਮਿਲੇਗੀ। ਵਿੱਤ ਮੰਤਰੀ ਨੇ ਇਹ ਫੈਸਲੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਕੱਤਰ ਅਜੀਤ ਬਾਲਾਜੀ ਜੋਸ਼ੀ ਅਤੇ ਹੋਰ ਵਿਭਾਗੀ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਦੌਰਾਨ ਕੀਤੇ। ਇਸ ਮੀਟਿੰਗ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਹੋਰ ਵਿੱਤੀ ਮਾਮਲਿਆਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਰਦਰਸ਼ਤਾ, ਵਿੱਤੀ ਅਨੁਸ਼ਾਸਨ ਅਤੇ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਫੈਸਲੇ ਸੇਵਾ ਨਿਭਾ ਰਹੇ ਅਤੇ ਸੇਵਾਮੁਕਤ ਕਰਮਚਾਰੀਆਂ ਦੇ ਮਾਣ ਅਤੇ ਅਧਿਕਾਰਾਂ ਨੂੰ ਬਰਕਰਾਰ ਰੱਖਣ ਦੇ ਸੂਬਾ ਸਰਕਾਰ ਦੇ ਸੰਕਲਪ ਨੂੰ ਦਰਸਾਉਂਦੇ ਹਨ।

Have something to say? Post your comment

 

More in Chandigarh

ਅਮਨ ਅਰੋੜਾ ਵੱਲੋਂ ਨਵਿਆਉਣਯੋਗ ਊਰਜਾ ਸੈਕਟਰ ਨੂੰ ਹੋਰ ਸੁਚਾਰੂ ਬਣਾਉਣ ਲਈ "ਇੱਕ ਸਮਰਪਿਤ ਅਧਿਕਾਰੀ" ਲਗਾਉਣ ਅਤੇ "ਵੱਟਸਐਪ ਹੈਲਪਲਾਈਨ" ਚਾਲੂ ਕਰਨ ਦੇ ਆਦੇਸ਼

10 ਕਰੋੜ ਰੁਪਏ ਦੇ ਵਿਕਾਸ ਕਾਰਜ: ਮੋਹਾਲੀ ਹਲਕੇ ਦੀਆਂ 13 ਮੁੱਖ ਸੜਕਾਂ 'ਤੇ ਕੰਮ ਲਗਭਗ ਸ਼ੁਰੂ : ਵਿਧਾਇਕ ਕੁਲਵੰਤ ਸਿੰਘ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਬਾਸਮਾ ਅਤੇ ਚੰਡਿਆਲਾ ਵਿੱਚ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪਾਂ 'ਚ ਕਿਸਾਨਾਂ ਨਾਲ ਮੀਟਿੰਗਾਂ

ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਦੀ ਰਵਾਇਤ ਇਸ ਸਾਲ ਵੀ ਬਰਕਰਾਰ ਰੱਖਾਂਗੇ: ਮੁੱਖ ਮੰਤਰੀ

ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਕਵਰ: ਡਾ. ਬਲਬੀਰ ਸਿੰਘ

ਪੰਜਾਬ ਐਗਰੋ ਵੱਲੋਂ ਲਾਇਆ ਗਿਆ ਜੈਵਿਕ ਖੇਤੀ ਜਾਗਰੂਕਤਾ ਅਤੇ ਸਿਖਲਾਈ ਕੈਂਪ

'ਯੁੱਧ ਨਸ਼ਿਆਂ ਵਿਰੁੱਧ’ ਦੇ 206ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.6 ਕਿਲੋ ਹੈਰੋਇਨ ਨਾਲ 78 ਨਸ਼ਾ ਤਸਕਰ ਕਾਬੂ

ਪੰਜਾਬ ਦੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਲਗਭਗ 6 ਕਰੋੜ ਰੁਪਏ ਦੇ ਚੈੱਕ ਸੌਂਪੇ

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਜੈਤੇਵਾਲੀ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਰਜਿਸਟ੍ਰੇਸ਼ਨ 23 ਸਤੰਬਰ ਤੋਂ ਹੋਵੇਗੀ ਸ਼ੁਰੂ : ਮੁੱਖ ਮੰਤਰੀ