Wednesday, September 24, 2025

Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 206ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.6 ਕਿਲੋ ਹੈਰੋਇਨ ਨਾਲ 78 ਨਸ਼ਾ ਤਸਕਰ ਕਾਬੂ

September 24, 2025 04:35 PM
SehajTimes

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 206ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 343 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 54 ਐਫਆਈਆਰਜ਼ ਦਰਜ ਕਰਕੇ 78 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 206 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30, 677 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.6 ਕਿਲੋਗ੍ਰਾਮ ਹੈਰੋਇਨ, 1.25 ਕਿਲੋਗ੍ਰਾਮ ਗਾਂਜਾ, 20 ਕਿਲੋਗ੍ਰਾਮ ਭੁੱਕੀ ਅਤੇ 624 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 64 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 343 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 367 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 38 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਅਮਨ ਅਰੋੜਾ ਵੱਲੋਂ ਨਵਿਆਉਣਯੋਗ ਊਰਜਾ ਸੈਕਟਰ ਨੂੰ ਹੋਰ ਸੁਚਾਰੂ ਬਣਾਉਣ ਲਈ "ਇੱਕ ਸਮਰਪਿਤ ਅਧਿਕਾਰੀ" ਲਗਾਉਣ ਅਤੇ "ਵੱਟਸਐਪ ਹੈਲਪਲਾਈਨ" ਚਾਲੂ ਕਰਨ ਦੇ ਆਦੇਸ਼

10 ਕਰੋੜ ਰੁਪਏ ਦੇ ਵਿਕਾਸ ਕਾਰਜ: ਮੋਹਾਲੀ ਹਲਕੇ ਦੀਆਂ 13 ਮੁੱਖ ਸੜਕਾਂ 'ਤੇ ਕੰਮ ਲਗਭਗ ਸ਼ੁਰੂ : ਵਿਧਾਇਕ ਕੁਲਵੰਤ ਸਿੰਘ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਬਾਸਮਾ ਅਤੇ ਚੰਡਿਆਲਾ ਵਿੱਚ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪਾਂ 'ਚ ਕਿਸਾਨਾਂ ਨਾਲ ਮੀਟਿੰਗਾਂ

ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਦੀ ਰਵਾਇਤ ਇਸ ਸਾਲ ਵੀ ਬਰਕਰਾਰ ਰੱਖਾਂਗੇ: ਮੁੱਖ ਮੰਤਰੀ

ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਕਵਰ: ਡਾ. ਬਲਬੀਰ ਸਿੰਘ

ਪੰਜਾਬ ਐਗਰੋ ਵੱਲੋਂ ਲਾਇਆ ਗਿਆ ਜੈਵਿਕ ਖੇਤੀ ਜਾਗਰੂਕਤਾ ਅਤੇ ਸਿਖਲਾਈ ਕੈਂਪ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼

ਪੰਜਾਬ ਦੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਲਗਭਗ 6 ਕਰੋੜ ਰੁਪਏ ਦੇ ਚੈੱਕ ਸੌਂਪੇ

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਜੈਤੇਵਾਲੀ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਰਜਿਸਟ੍ਰੇਸ਼ਨ 23 ਸਤੰਬਰ ਤੋਂ ਹੋਵੇਗੀ ਸ਼ੁਰੂ : ਮੁੱਖ ਮੰਤਰੀ