Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਕਵਰ: ਡਾ. ਬਲਬੀਰ ਸਿੰਘ

September 24, 2025 04:43 PM
SehajTimes

ਆਮਦਨੀ ਦੀ ਕੋਈ ਸ਼ਰਤ ਨਹੀਂ; ਰਜਿਸਟ੍ਰੇਸ਼ਨ ਲਈ ਸਿਰਫ਼ ਵੋਟਰ ਆਈਡੀ ਕਾਰਡ ਅਤੇ ਆਧਾਰ ਕਾਰਡ ਹੀ ਜ਼ਰੂਰੀ: ਸਿਹਤ ਮੰਤਰੀ
ਤਰਨ ਤਾਰਨ ਅਤੇ ਬਰਨਾਲਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਆਨਲਾਈਨ ਉਦਘਾਟਨ
ਪਹਿਲੇ ਦਿਨ 1480 ਪਰਿਵਾਰਾਂ ਨੇ ਆਪਣਾ ਨਾਮ ਦਰਜ ਕਰਵਾਇਆ: ਡਾ. ਬਲਬੀਰ ਸਿੰਘ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਵਿਆਪਕ ਸਿਹਤ ਸੰਭਾਲ ਕਵਰੇਜ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 'ਮੁੱਖ ਮੰਤਰੀ ਸਿਹਤ ਯੋਜਨਾ' ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬੇ ਦੇ 3 ਕਰੋੜ ਨਿਵਾਸੀਆਂ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਇਲਾਜ ਮਿਲੇਗਾ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਆਨਲਾਈਨ ਉਦਘਾਟਨ ਰਾਜ ਸਿਹਤ ਏਜੰਸੀ (ਐਸ.ਐਚ.ਏ.) ਦਫ਼ਤਰ ਤੋਂ ਕੀਤਾ ਗਿਆ। ਇਹ ਪ੍ਰਾਜੈਕਟ ਦੋ ਜ਼ਿਲ੍ਹਿਆਂ ਤਰਨਤਾਰਨ ਅਤੇ ਬਰਨਾਲਾ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਅਤੇ ਸੀਈਓ ਐਸ.ਐਚ.ਏ. ਸੰਯਮ ਅਗਰਵਾਲ ਵੀ ਸਨ, ਨੇ ਦੱਸਿਆ ਕਿ ਜਨਤਾ ਲਈ ਇੱਕ ਸੁਚਾਰੂ ਅਤੇ ਪਹੁੰਚਯੋਗ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਰਜਿਸਟ੍ਰੇਸ਼ਨ ਕੈਂਪ ਲਗਾਏ ਗਏ ਹਨ। ਪਹਿਲੇ ਦਿਨ ਹੀ ਇਸ ਯੋਜਨਾ ਲਈ 1480 ਪਰਿਵਾਰਾਂ ਨੇ ਨਾਮ ਦਰਜ ਕਰਵਾਇਆ ਹੈ। ਪੰਜਾਬ ਲਈ ਇਸ ਨੂੰ ਇਤਿਹਾਸਕ ਦਿਨ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜੋ ਹਰੇਕ ਨਾਗਰਿਕ ਨੂੰ ਬਿਨਾਂ ਕਿਸੇ ਆਮਦਨ ਸ਼ਰਤ ਦੇ 10 ਲੱਖ ਰੁਪਏ ਦਾ ਵਿਆਪਕ ਸਿਹਤ ਬੀਮਾ ਕਵਰ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਜ਼ਿਲ੍ਹਿਆਂ ਦੇ ਤਜਰਬੇ ਦੇ ਆਧਾਰ 'ਤੇ, ਰਜਿਸਟ੍ਰੇਸ਼ਨ ਮੁਹਿੰਮ ਨੂੰ ਤੇਜ਼ੀ ਨਾਲ ਸਮੁੱਚੇ ਸੂਬੇ ਵਿੱਚ ਲਾਗੂ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਯੋਜਨਾ ਸਿਹਤ ਸੰਭਾਲ ਲਈ ਆਮ ਲੋਕਾਂ ‘ਤੇ ਪੈਣ ਵਾਲੇ ਇਲਾਜ ਸੇਵਾਵਾਂ ਦੇ ਬੋਝ ਨੂੰ ਘਟਾਉਣ ਲਈ ਤਿਆਰ ਕੀਤੀ ਗਈ ਹੈ। ਇਸ ਯੋਜਨਾ ਤਹਿਤ ਲਾਭਪਾਤਰੀ ਸੂਬੇ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ 500 ਤੋਂ ਵੱਧ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਨਕਦੀ ਰਹਿਤ ਇਲਾਜ ਪ੍ਰਾਪਤ ਕਰ ਸਕਦੇ ਹਨ। ਡਾ. ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਯੋਗਤਾ ਮਾਪਦੰਡ ਸਰਲ ਅਤੇ ਨਿਰਪੱਖ ਹਨ। ਰਜਿਸਟ੍ਰੇਸ਼ਨ ਕਰਵਾਉਣ ਲਈ ਸਿਰਫ਼ ਵੋਟਰ ਆਈ.ਡੀ. ਕਾਰਡ ਅਤੇ ਆਧਾਰ ਕਾਰਡ ਲੋੜੀਂਦਾ ਹੈ ਅਤੇ ਇਸ ਯੋਜਨਾ ਦਾ ਲਾਭ ਲੈਣ ਲਈ ਆਮਦਨ ਦੀ ਵੀ ਕੋਈ ਸ਼ਰਤ ਨਹੀਂ ਹੋਵੇਗੀ। ਉਨ੍ਹਾਂ ਵਿਸਥਾਰ ਵਿੱਚ ਦੱਸਿਆ ਕਿ ਇਸ ਯੋਜਨਾ ਅਧੀਨ ਡਾਕਟਰੀ ਇਲਾਜਾਂ ਦੀ ਵਿਸ਼ਾਲ ਸੂਚੀ ਸ਼ਾਮਲ ਹੈ, ਜਿਸ ਤਹਿਤ 2300 ਤੋਂ ਵੱਧ ਸਿਹਤ ਪੈਕੇਜਾਂ ਵਿਚ ਹਰ ਤਰ੍ਹਾਂ ਦੀਆਂ ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਦੇ ਨਾਲ-ਨਾਲ ਦੁਰਘਟਨਾਤਮਕ ਸਰਜਰੀਆਂ ਨੂੰ ਵੀ ਕਵਰ ਕੀਤਾ ਜਾਂਦਾ ਹੈ। ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਇਹ ਯਕੀਨੀ ਬਣਾਇਆ ਗਿਆ ਹੈ ਕਿ ਪੰਜਾਬ ਦੇ ਲੋਕਾਂ ਲਈ ਹਰ ਡਾਕਟਰੀ ਸਹੂਲਤ ਨੂੰ ਇਸ ਵਿਆਪਕ ਸਿਹਤ ਬੀਮਾ ਹੇਠ ਕਵਰ ਕੀਤਾ ਜਾਵੇ।

Have something to say? Post your comment

More in Chandigarh

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ