Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਦੀ ਰਵਾਇਤ ਇਸ ਸਾਲ ਵੀ ਬਰਕਰਾਰ ਰੱਖਾਂਗੇ: ਮੁੱਖ ਮੰਤਰੀ

September 24, 2025 04:46 PM
SehajTimes

ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ  : ਪਿਛਲੇ ਤਿੰਨ ਸਾਲਾਂ ਦੌਰਾਨ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦਾ ਦਾਅਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ ਸੂਬਾ ਸਰਕਾਰ ਪੰਜਾਬ ਵਿੱਚ ਸੁਚਾਰੂ ਤੇ ਸਮਾਂਬੱਧ ਖ਼ਰੀਦ ਦਾ ਇਤਿਹਾਸ ਦੁਹਰਾਏਗੀ। ਇੱਥੇ ਅੱਜ ਮੀਟਿੰਗ ਦੌਰਾਨ ਸੂਬੇ ਵਿੱਚ ਚੱਲ ਰਹੇ ਖ਼ਰੀਦ ਕਾਰਜਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਝੋਨੇ ਦੀ ਸੁਚਾਰੂ ਤੇ ਫੌਰੀ ਖ਼ਰੀਦ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਹਰੇਕ ਹੰਭਲਾ ਮਾਰ ਰਹੀ ਹੈ, ਉੱਥੇ ਦੂਜੇ ਪਾਸੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਤੌਰ ਉੱਤੇ ਆਖਿਆ ਕਿ ਸੂਬੇ ਦੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਹੈ ਅਤੇ 175 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਪਹਿਲਾਂ ਹੀ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਕਿਸਾਨਾਂ ਦੀ ਮਿਹਨਤ ਨਾਲ ਪਾਲੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਕਿਸੇ ਕਿਸਾਨ ਨੂੰ ਦਿੱਕਤ ਦਾ ਸਾਹਮਣਾ ਕਰਨਾ ਪਿਆ ਤਾਂ ਸਬੰਧਤ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸੂਬਾਈ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੌਜੂਦਾ ਸੀਜ਼ਨ ਵਿੱਚ ਝੋਨੇ ਦੀ ਖ਼ਰੀਦ ਲਈ ਪੂਰੀ ਤਰ੍ਹਾਂ ਮੁਸਤੈਦ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਸਾਉਣੀ ਖ਼ਰੀਦ ਸੀਜ਼ਨ 2025-26 ਵਿੱਚ ਝੋਨੇ ਦੀ ਖ਼ਰੀਦ ਲਈ 1822 ਰੈਗੂਲਰ ਖ਼ਰੀਦ ਕੇਂਦਰ ਨੋਟੀਫਾਈ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੀਆਂ ਨੋਟੀਫਾਈਡ ਮੰਡੀਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਨੂੰ ਅਲਾਟ ਕੀਤੀਆਂ ਗਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਮੰਡੀਆਂ ਵਿੱਚ ਲਿਆਉਣ ਤਾਂ ਕਿ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਬੇਲੋੜੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ।

ਝੋਨੇ ਦਾ ਦਾਣਾ-ਦਾਣਾ ਖ਼ਰੀਦਣ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਮੁੱਚੀ ਖ਼ਰੀਦ ਪ੍ਰਕਿਰਿਆ ਦੀ ਨਿੱਜੀ ਤੌਰ ਉੱਤੇ ਨਿਗਰਾਨੀ ਕਰਨਗੇ ਤਾਂ ਕਿ ਕਿਸਾਨਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਫ਼ਸਲ ਖ਼ਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸੁਚਾਰੂ ਬਣਾਉਣ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਪੱਧਰ ਉੱਤੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਸੂਬੇ ਭਰ ਦੀਆਂ ਮੰਡੀਆਂ ਵਿੱਚ ਸੁਚਾਰੂ ਤੇ ਨਿਰਵਿਘਨ ਖ਼ਰੀਦ ਅਤੇ ਖ਼ਰੀਦੇ ਝੋਨੇ ਦੀ ਚੁਕਾਈ ਤੇਜ਼ੀ ਨਾਲ ਯਕੀਨੀ ਬਣਾਉਣ ਦੀ ਲੋੜ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਝੋਨਾ ਬਿਨਾਂ ਕਿਸੇ ਦੇਰੀ ਦੇ ਖ਼ਰੀਦਿਆ ਅਤੇ ਚੁੱਕਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਦਿੱਤੇ ਬਗ਼ੈਰ ਨੇਪਰੇ ਚਾੜ੍ਹੀ ਜਾਵੇਗੀ।

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼