Monday, June 16, 2025

Chandigarh

ਪੰਜਾਬ ਵਿਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

June 10, 2021 11:21 AM
SehajTimes

ਚੰਡੀਗੜ੍ਹ : ਅੱਜ ਪੰਜਾਬ ਵਿਚ ਝੋਨੇ ਦੀ ਲਵਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਸੂਬਾ ਸਰਕਾਰ ਵੱਲੋਂ ਖੇਤੀ ਟਿਊਬਵੈਲਾਂ ਲਈ ਨਿਰਵਿਘਨ ਅੱਠ ਘੰਟੇ ਬਿਜਲੀ ਸਪਲਾਈ ਅਤੇ ਝੋਨੇ ਦੀ ਸਫਲਤਾਪੂਰਵਕ ਲੁਆਈ ਲਈ ਲੋੜੀਂਦੇ ਪਾਣੀ ਦੀ ਸਪਲਾਈ ਲਈ ਲੋੜੀਂਦੇ ਇੰਤਜਾਮ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਸੁਖਦੇਵ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਵਿਚ ਇਸ ਸਾਲ ਕੁੱਲ 30.20 ਲੱਖ ਹੈਕਟੇਅਰ ਰਕਬਾ ਝੋਨੇ ਹੇਠ ਆਵੇਗਾ ਜਿਸ ਵਿੱਚੋਂ 5.35 ਲੱਖ ਹੈਕਟੇਅਰ ਰਕਬਾ ਬਾਸਮਤੀ ਹੇਠ ਜਦਕਿ ਬਾਕੀ ਰਕਬਾ ਗੈਰ-ਬਾਸਮਤੀ ਝੋਨੇ ਹੇਠ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਾਲ ਕੁੱਲ ਰਕਬੇ ਵਿਚ 10 ਲੱਖ ਹੈਕਟੇਅਰ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਦੀ ਬਿਜਾਈ ਪਹਿਲਾਂ ਹੀ ਚੱਲ ਰਹੀ ਹੈ ਜਿਸ ਲਈ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਲਵਾਈ ਤੋਂ ਬਾਅਦ ਕਿਸਾਨਾਂ ਨੂੰ ਖਾਦਾਂ ਅਤੇ ਕੀਟਨਾਸ਼ਕਾਂ ਦੀ ਲੋੜ ਪੈਂਦੀ ਹੈ ਜਿਸ ਲਈ ਖੇਤੀਬਾੜੀ ਵਿਭਾਗ ਨੇ ਇਸ ਦੇ ਪੁਖਤਾ ਇੰਤਜਾਮ ਕੀਤੇ ਹੋਏ ਹਨ। ਡਾਇਰੈਕਟਰ ਨੇ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਸਬੰਧਤ ਲੋਕਾਂ ਨੂੰ ਕੋਵਿਡ ਦੀ ਮਹਾਮਾਰੀ ਦੇ ਸਮੇਂ ਵਿਚ ਸਿਹਤ ਸੁਰੱਖਿਆ ਨਾਲ ਜੁੜੇ ਸਾਰੇ ਇਹਤਿਆਤ ਵਰਤਣ ਦੀ ਅਪੀਲ ਕੀਤੀ ਹੈ।

Have something to say? Post your comment

 

More in Chandigarh

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ