Saturday, October 04, 2025

Chandigarh

ਓ.ਟੀ.ਐਸ. ਨੀਤੀ ਦਾ ਮਕਸਦ ‘ਬਿਮਾਰ’ ਚੌਲ ਮਿੱਲਾਂ ਨੂੰ ਮੁੜ ਕਾਰਜਸ਼ੀਲ ਕਰ ਕੇ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨਾ: ਲਾਲ ਚੰਦ ਕਟਾਰੂਚੱਕ

September 25, 2025 05:56 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖਰੀਦ ਪ੍ਰਕਿਰਿਆ ਨਾਲ ਜੁੜੇ ਹਰ ਭਾਈਵਾਲ ਦੀ ਭਲਾਈ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਸੂਬੇ ਦੇ ਚੌਲ ਮਿੱਲ ਮਾਲਿਕ ਵੀ ਇਸ ਖਰੀਦ ਪ੍ਰਕਿਰਿਆ ਦਾ ਇੱਕ ਅਹਿਮ ਅੰਗ ਹਨ। ਇਸੇ ਨੂੰ ਮੁੱਖ ਰੱਖ ਕੇ ਪੰਜਾਬ ਕੈਬਨਿਟ ਨੇ ਚੌਲ ਮਿੱਲਾਂ ਲਈ ਵਨ ਟਾਇਮ ਸੈਟਲਮੈਂਟ (ਓ.ਟੀ.ਐਸ.) 2025 ਲਿਆਉਣ ਨੂੰ ਬੀਤੇ ਦਿਨੀਂ ਮਨਜ਼ੂਰੀ ਦੇ ਦਿੱਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ 2024-25 ਤੱਕ 1688 ਮਿੱਲਰਾਂ ਵੱਲ ਤਕਰੀਬਨ 12000 ਕਰੋੜ ਰੁਪਇਆ ਬਕਾਇਆ ਹੈ ਜਿਸ ਵਿੱਚ 10000 ਕਰੋੜ ਵਿਆਜ ਤੇ 2181 ਕਰੋੜ ਰੁਪਏ ਮੂਲ ਰਕਮ ਸ਼ਾਮਿਲ ਹੈ। ਇਸ ਨਵੀਂ ਓਟੀਐਸ ਨੀਤੀ ਤਹਿਤ ਮਿੱਲਰਾਂ ਨੂੰ ਮੂਲ ਰਕਮ ਦਾ ਅੱਧਾ ਹਿੱਸਾ ਤਾਰਨਾ ਪਵੇਗਾ।

ਮੰਤਰੀ ਨੇ ਇਹ ਵੀ ਕਿਹਾ ਕਿ ਨੋਟੀਫਿਕੇਸ਼ਨ ਦੇ 1 ਮਹੀਨੇ ਅੰਦਰ ਡਿਫਾਲਟਰ ਮਿੱਲਰ ਅਨਾਜ ਖਰੀਦ ਪੋਰਟਲ ਉੱਤੇ ਅਰਜ਼ੀ ਦੇ ਸਕਦੇ ਹਨ ਜਾਂ ਤੁਰੰਤ ਵੀ ਬਕਾਇਆ ਰਕਮ ਜਮਾਂ ਕਰਵਾ ਸਕਦੇ ਹਨ। ਮਿੱਲਰ ਕੋਲ ਵਸੂਲੀਯੋਗ ਰਕਮ ਦਾ ਭੁਗਤਾਨ 1 ਮਹੀਨੇ ਵਿੱਚ ਇੱਕਮੁਸ਼ਤ ਰੂਪ ਵਿੱਚ ਜਾਂ 3 ਮਹੀਨਾਵਾਰ ਕਿਸ਼ਤਾਂ ਵਿੱਚ ਕਰਨ ਦਾ ਬਦਲ ਮੌਜੂਦ ਹੋਵੇਗਾ। ਅਗਾਂਹ ਜਾਣਕਾਰੀ ਦਿੰਦੇ ਹੋਏ ਸ਼੍ਰੀ ਕਟਾਰੂਚੱਕ ਨੇ ਦੱਸਿਆ ਕਿ ਹਰੇਕ ਮਿੱਲ ਮਾਲਕ ਨੂੰ ਮਿਲਿੰਗ ਦਾ ਸਮਾਂ ਪੂਰਾ ਹੋਣ ਮਗਰੋਂ ਹਰੇਕ ਸੂਬਾਈ ਖ਼ਰੀਦ ਏਜੰਸੀ ਨਾਲ ਆਪਣਾ ਖ਼ਾਤਾ ਕਲੀਅਰ ਕਰਨਾ ਹੁੰਦਾ ਹੈ ਤਾਂ ਕਿ ਉਸ ਮਿੱਲ ਮਾਲਕ ਨੂੰ ਅਗਲੇ ਸਾਲ ਲਈ ਕਸਟਮ ਮਿਲਿੰਗ ਲਈ ਝੋਨੇ ਦੀ ਅਲਾਟਮੈਂਟ ਵਾਸਤੇ ਵਿਚਾਰਿਆ ਜਾ ਸਕੇ। ਕਈ ਮਿੱਲ ਮਾਲਕਾਂ ਨੇ ਆਪਣਾ ਬਕਾਏ ਜਮ੍ਹਾਂ ਨਹੀਂ ਕਰਵਾਏ, ਜਿਸ ਕਾਰਨ ਇਨ੍ਹਾਂ ਮਿੱਲ ਮਾਲਕਾਂ ਨੂੰ ਡਿਫਾਲਟਰ ਐਲਾਨ ਦਿੱਤਾ ਗਿਆ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਇਹ ਕਾਰਵਾਈ ਪਿਛਲੇ ਕਈ ਸਾਲਾਂ ਤੋਂ ਵੱਖ ਵੱਖ ਅਦਾਲਤਾਂ/ਲੀਗਲ ਫੋਰਮਾਂ ਵਿੱਚ ਲੰਬਿਤ ਹੈ।

ਇਹ ਨਵੀਂ ਓ.ਟੀ.ਐਸ. ਸਕੀਮ ਸਾਰੀਆਂ ਏਜੰਸੀਆਂ ਦੇ ਕੇਸਾਂ ਨੂੰ ਘੱਟ ਤੋਂ ਘੱਟ ਕਰਨ ਅਤੇ ਇਸ ਨੀਤੀ ਅਧੀਨ ਕੇਸਾਂ ਦਾ ਨਿਬੇੜਾ ਕਰਨ ਲਈ ਲਿਆਂਦੀ ਗਈ ਹੈ ਤਾਂ ਕਿ ਅਜਿਹੀਆਂ ‘ਬਿਮਾਰ’ ਚੌਲ ਮਿੱਲਾਂ ਨੂੰ ਮੁੜ ਕਾਰਜਸ਼ੀਲ ਕਰ ਕੇ ਸੂਬੇ ਵਿੱਚ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਹੋ ਸਕਣ।

ਇਸ ਨਾਲ ਸਾਉਣੀ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚੋਂ ਝੋਨੇ ਦੀ ਚੁਕਾਈ ਤੇਜ਼ ਤੇ ਸੁਚਾਰੂ ਤਰੀਕੇ ਨਾਲ ਹੋਵੇਗੀ ਅਤੇ ਕਿਸਾਨਾਂ ਨੂੰ ਲਾਭ ਮਿਲੇਗਾ।

ਇਸ ਮੌਕੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਵੀ ਹਾਜ਼ਿਰ ਸਨ।

Have something to say? Post your comment

 

More in Chandigarh

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

'ਯੁੱਧ ਨਸ਼ਿਆਂ ਵਿਰੁੱਧ': 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ