Sunday, October 12, 2025

Chandigarh

ਕੇਰਲ ਦੇ ਮੰਤਰੀ ਵੱਲੋਂ ਪੰਜਾਬ ਦੇ ਪ੍ਰਗਤੀਸ਼ੀਲ ਬਾਗਬਾਨੀ ਮਾਡਲ ਦੀ ਸ਼ਲਾਘਾ

September 25, 2025 09:08 PM
SehajTimes

ਚੰਡੀਗੜ੍ਹ : ਕੇਰਲ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਬੀਤੀ ਸ਼ਾਮ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਇਸ ਵਫ਼ਦ ਦੀ ਅਗਵਾਈ ਕੇਰਲ ਦੇ ਖੇਤੀਬਾੜੀ ਮੰਤਰੀ ਪੀ. ਪ੍ਰਸਾਦ ਨੇ ਕੀਤੀ, ਉਨ੍ਹਾਂ ਦੇ ਨਾਲ ਮਿਸ਼ਨ ਡਾਇਰੈਕਟਰ ਬਾਗਬਾਨੀ ਸਾਜੀ ਜੌਨ ਅਤੇ ਚੇਅਰਮੈਨ, ਸਟੇਟ ਐਗਰੀਕਲਚਰਲ ਪ੍ਰਾਈਸ ਬੋਰਡ ਡਾ. ਪੀ. ਰਾਜਸ਼ੇਖਰਨ ਵੀ ਸਨ। ਵਫ਼ਦ ਨੇ ਪੰਜਾਬ ਦੇ ਪ੍ਰਗਤੀਸ਼ੀਲ ਬਾਗਬਾਨੀ ਮਾਡਲ ਦੀ ਭਰਪੂਰ ਸ਼ਲਾਘਾ ਕੀਤੀ ਹੈ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕੇਰਲ ਦੇ ਵਫ਼ਦ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਲਿਆਉਣ ਅਤੇ ਕਿਸਾਨਾ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਸੂਬਾ ਸਰਕਾਰ ਕਿਸਾਨਾਂ ਨੂੰ ਵਿਆਪਕ ਤੌਰ ਤੇ ਤਕਨੀਕੀ ਜਾਣਕਾਰੀ ਅਤੇ ਸਬਸਿਡੀਆਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕਰੀਬ 5 ਲੱਖ ਹੈਕਟੇਅਰ ਰਕਬੇ 'ਤੇ ਬਾਗਬਾਨੀ ਕੀਤੀ ਜਾ ਰਹੀ ਹੈ ਜਿਸ ਨਾਲ ਕਿਸਾਨਾਂ ਦੀ ਆਮਦਨ ਲਗਾਤਾਰ ਵੱਧ ਰਹੀ ਹੈ।

ਭਵਿੱਖੀ ਯੋਜਨਾਵਾਂ ਸਾਂਝੀਆਂ ਕਰਦਿਆਂ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਫਲਾਂ ਅਤੇ ਸਬਜ਼ੀਆਂ ਦੀਆਂ ਪ੍ਰੋਸੈਸਿੰਗ ਯੂਨਿਟਾਂ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਤਾਂ ਕਿ ਕਿਸਾਨਾਂ ਨੂੰ ਬਿਹਤਰ ਮਾਰਕੀਟ ਮੁੱਲ ਮਿਲ ਸਕੇ। ਉਨ੍ਹਾਂ ਕਿਹਾ ਕਿ ਨਵੇਂ ਕੋਲਡ ਸਟੋਰੇਜ, ਵੈਲਿਊ ਐਡੀਸ਼ਨ ਸੈਂਟਰ ਅਤੇ ਐਗਰੋ-ਪ੍ਰੋਸੈਸਿੰਗ ਕਲੱਸਟਰ ਬਣਾਏ ਜਾ ਰਹੇ ਹਨ। ਕੇਰਲ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ.ਪ੍ਰਸਾਦ ਨੇ ਕਿਹਾ ਕਿ ਪੰਜਾਬ ਵੱਲੋਂ ਕਿਸਾਨਾਂ ਲਈ ਕੀਤੇ ਜਾ ਰਹੇ ਅਜਿਹੇ ਪ੍ਰਗਤੀਸ਼ੀਲ ਉਪਾਅ ਸ਼ਲਾਘਾ ਯੋਗ ਯੋਗ ਹਨ। ਉਨ੍ਹਾਂ ਨੇ ਪੰਜਾਬ ਦੇ ਬਾਗਬਾਨੀ ਮਾਡਲ ਨੂੰ ਦੂਜੇ ਰਾਜਾਂ ਲਈ ਇੱਕ ਰੋਡਮੈਪ ਦੱਸਿਆ ਹੈ। ਆਪਣੇ ਰਾਜ ਦੇ ਵੇਰਵੇ ਸਾਂਝੇ ਕਰਦਿਆਂ ਕੇਰਲ ਦੇ ਖੇਤੀਬਾੜੀ ਮੰਤਰੀ ਪੀ.ਪ੍ਰਸਾਦ ਨੇ ਕਿਹਾ ਕਿ ਕੇਰਲ ਵਿੱਚ ਬਾਗਬਾਨੀ ਲਗਭਗ 22 ਲੱਖ ਹੈਕਟੇਅਰ ਨੂੰ ਕਵਰ ਕਰਦੀ ਹੈ, ਜਿਸ ਵਿੱਚ ਕੇਲਾ, ਨਾਰੀਅਲ, ਮਸਾਲੇ ਅਤੇ ਸਬਜ਼ੀਆਂ ਵਰਗੀਆਂ ਫਸਲਾਂ 'ਤੇ ਮੁੱਖ ਧਿਆਨ ਦਿੱਤਾ ਜਾਂਦਾ ਹੈ। ਉਨ੍ਹਾਂ ਮੰਤਰੀ ਮੋਹਿੰਦਰ ਭਗਤ ਨੂੰ ਕੇਰਲ ਵਿੱਚ ਹੋਣ ਵਾਲੇ ਅੰਤਰਰਾਸ਼ਟਰੀ ਖੇਤੀਬਾੜੀ ਮੇਲੇ "ਵੈਗਾ" ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ।

ਸਦਭਾਵਨਾ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਦੇ ਸੰਕੇਤ ਵਜੋਂ ਮੰਤਰੀ ਮੋਹਿੰਦਰ ਭਗਤ ਨੇ ਕੇਰਲਾ ਦੇ ਖੇਤੀਬਾੜੀ ਮੰਤਰੀ ਨੂੰ ਪੰਜਾਬ ਦੀ ਇੱਕ ਫੁਲਕਾਰੀ ਭੇਟ ਕੀਤੀ ਅਤੇ ਮੰਤਰੀ ਪੀ.ਪ੍ਰਸਾਦ ਨੇ ਮੰਤਰੀ ਭਗਤ ਨੂੰ ਇੱਕ ਰਵਾਇਤੀ ਕੇਰਲਾ ਸੱਪ ਕਿਸ਼ਤੀ ਅਤੇ ਧੋਤੀ ਯਾਦਗਾਰੀ ਚਿੰਨ੍ਹ ਵੱਜੋਂ ਭੇਟ ਕੀਤੀ। ਦੋਵਾਂ ਧਿਰਾਂ ਨੇ ਬਾਗਬਾਨੀ ਵਿੱਚ ਅੰਤਰ-ਰਾਜੀ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ।

Have something to say? Post your comment

 

More in Chandigarh

ਸਪੀਕਰ ਨੇ ਬਾਰਬਾਡੋਸ ਵਿਖੇ ਕਰਵਾਈ ਗਈ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿੱਚ ਕੀਤੀ ਸ਼ਿਰਕਤ

ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ; ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

'ਯੁੱਧ ਨਸ਼ਿਆਂ ਵਿਰੁੱਧ’ ਦੇ 223ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.2 ਕਿਲੋ ਹੈਰੋਇਨ ਸਮੇਤ 75 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ 'ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

ਮੁੱਖ ਮੰਤਰੀ ਨੇ ਚੀਫ਼ ਜਸਟਿਸ 'ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

'ਯੁੱਧ ਨਸ਼ਿਆਂ ਵਿਰੁੱਧ': 222ਵੇਂ ਦਿਨ, ਪੰਜਾਬ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ