Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

14 ਜ਼ਿਲ੍ਹਿਆਂ ਦੇ 72 ਜਲ ਸਰੋਤਾਂ ਦੀ ਵੈਟਲੈਂਡਜ਼ (ਸੁਰੱਖਿਆ ਅਤੇ ਪ੍ਰਬੰਧਨ) ਨਿਯਮਾਂ, 2017 ਦੇ ਤਹਿਤ ਨੋਟੀਫਿਕੇਸ਼ਨ ਲਈ ਸਿਫਾਰਿਸ਼

September 25, 2025 09:11 PM
SehajTimes

ਚੰਡੀਗੜ੍ਹ : ਵਣ ਮੰਤਰੀ, ਪੰਜਾਬ ਸ਼੍ਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਰਾਜ ਵਿੱਚ ਵੈਟਲੈਂਡਾਂ ਦੀ ਸੰਭਾਲ ਦੀਆਂ ਪਹਿਲਕਦਮੀਆਂ ਦੀ ਸਮੀਖਿਆ ਕਰਨ ਲਈ ਪੰਜਾਬ ਰਾਜ ਵੈਟਲੈਂਡ ਅਥਾਰਟੀ ਦੀ ਤੀਜ਼ੀ ਮੀਟਿੰਗ ਹੋਈ। WP(C) ਨੰ. 304/2018 - ਆਨੰਦ ਆਰੀਆ ਬਨਾਮ ਭਾਰਤ ਸਰਕਾਰ ਦੇ ਮਾਮਲੇ ਵਿੱਚ, ਮਾਣਯੋਗ ਸੁਪਰੀਮ ਕੋਰਟ ਵੱਲੋਂ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਵੈਟਲੈਂਡ ਅਥਾਰਟੀ ਨੂੰ ਹਰੇਕ ਵੈਟਲੈਂਡ ਦੀਆਂ ਵੈਟਲੈਂਡ ਸੀਮਾਵਾਂ ਦੀ ਜ਼ਮੀਨੀ ਸੱਚਾਈ ਦੇ ਨਾਲ-ਨਾਲ ਹੱਦਬੰਦੀ ਨੂੰ ਪੂਰਾ ਕਰਕੇ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਪੰਜਾਬ ਦੀਆਂ ਜ਼ਿਲ੍ਹਾ ਵੈਟਲੈਂਡ ਕਮੇਟੀਆਂ ਦੁਆਰਾ ਪਛਾਣੇ ਗਏ 1143 ਜਲ ਸਰੋਤਾਂ ਦੀ ਜ਼ਮੀਨੀ ਸੱਚਾਈ, ਡਿਜੀਟਲ ਮੈਪਿੰਗ ਅਤੇ ਮੁਲਾਂਕਣ ਤੋਂ ਬਾਅਦ, 14 ਜ਼ਿਲ੍ਹਿਆਂ ਦੇ 72 ਜਲ ਸਰੋਤਾਂ ਨੂੰ ਵੈਟਲੈਂਡਜ਼ (ਸੁਰੱਖਿਆ ਅਤੇ ਪ੍ਰਬੰਧਨ) ਨਿਯਮਾਂ, 2017 ਦੇ ਤਹਿਤ ਨੋਟੀਫਿਕੇਸ਼ਨ ਲਈ ਸਿਫਾਰਿਸ਼ ਕੀਤੀ ਗਈ ਹੈ । ਇਨ੍ਹਾਂ ਵਿੱਚ ਅੰਮ੍ਰਿਤਸਰ (2), ਬਰਨਾਲਾ (8), ਫਰੀਦਕੋਟ (2), ਫਹਿਤਗੜ੍ਹ ਸਹਿਬ (12), ਫਾਜ਼ਿਲਕਾ (8), ਫਿਰੋਜ਼ਪੁਰ (3), ਜਲੰਧਰ (2), ਕਪੂਰਥਲਾ (4), ਮਾਨਸਾ (10), ਮੋਗਾ (6), ਪਟਿਆਲਾ (3), ਸੰਗਰੂਰ (5), ਸ੍ਰੀ ਮੁਕਤਸਰ ਸਾਹਿਬ (7) ਸ਼ਾਮਲ ਹਨ।

ਅਥਾਰਟੀ ਵੱਲੋਂ ਬਿਆਸ ਦਰਿਆ ਕੰਜਰਵੇਸ਼ਨ ਰਿਜ਼ਰਵ ਲਈ ਵੱਖ-ਵੱਖ ਕੰਮਾਂ ਲਈ ਪੰਜ ਸਾਲਾਂ ਦੇ ਬਜਟ 38.45 ਕਰੋੜ ਰੁਪਏ ਦੀ ਇੰਟੀਗ੍ਰੇਟਿਡ ਮੈਨੇਜਮੈਂਟ ਪਲੈਨ (ਆਈਐਮਪੀ) ਨੂੰ ਵੀ ਪ੍ਰਵਾਨਗੀ ਦੇ ਦਿੱਤੀ । ਇਸ ਪ੍ਰਵਾਨਤ ਪਲੈਨ ਨੂੰ ਰਾਸ਼ਟਰੀ ਜਲ-ਪ੍ਰਣਾਲੀ ਸੰਭਾਲ ਯੋਜਨਾ (ਐਨਪੀਸੀਏ) ਦੇ ਤਹਿਤ ਫੰਡਿੰਗ ਲਈ ਵਾਤਾਵਰਣ ਅਤੇ ਜੰਗਲਾਤ ਮੰਤਰਾਲੇ ਨੂੰ ਭੇਜਿਆ ਜਾਵੇਗਾ। ਮੀਟਿੰਗ ਦਾ ਸਮਾਪਨ ਪੰਜਾਬ ਦੇ ਮੁੱਖ ਜਲਗਾਹਾਂ 'ਤੇ ਹਾਲ ਹੀ ਵਿੱਚ ਹੋਏ ਹੜ੍ਹਾਂ ਦੇ ਪ੍ਰਭਾਵ ਦੀ ਸਮੀਖਿਆ ਨਾਲ ਹੋਇਆ, ਜਿਸ ਵਿੱਚ ਮਾਨਯੋਗ ਮੰਤਰੀ ਨੇ ਜਲਗਾਹਾਂ ਦੇ ਵਾਤਾਵਰਣ ਪ੍ਰਣਾਲੀਆਂ ਵਿੱਚ ਲਚਕੀਲਾਪਣ ਬਣਾਉਣ ਦੀ ਮਹੱਤਤਾ ਨੂੰ ਸਾਂਝਾ ਕੀਤਾ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ